ਆਂਵਲਾ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ
ਪਰ ਇਸ ਦਾ ਜ਼ਿਆਦਾ ਮਾਤਰਾ 'ਚ ਸੇਵਨ ਕਰਨਾ ਵੀ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ
ਕਬਜ਼ ਤੋਂ ਪੀੜਤ ਲੋਕਾਂ ਨੂੰ ਆਂਵਲਾ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ
ਜੇਕਰ ਤੁਹਾਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ ਤਾਂ ਇਸ ਦਾ ਸੇਵਨ ਨਾ ਕਰੋ
ਅਦਰਕ ਅਤੇ ਆਂਵਲੇ ਦੀ ਮਿਕਸ ਚਟਨੀ ਖਾਣ ਨਾਲ ਲੀਵਰ 'ਤੇ ਅਸਰ ਪੈਂਦਾ ਹੈ
ਇਸ ਦਾ ਜ਼ਿਆਦਾ ਸੇਵਨ ਕਰਨ ਨਾਲ ਚਮੜੀ ਦੀ ਨਮੀ ਖਤਮ ਹੋ ਜਾਂਦੀ ਹੈ
ਇਸ ਦੇ ਨਾਲ ਹੀ ਪਿਸ਼ਾਬ 'ਚ ਜਲਨ ਦੀ ਸਮੱਸਿਆ ਵੀ ਹੋਣ ਲੱਗਦੀ ਹੈ
ਜ਼ਿਆਦਾ ਮਾਤਰਾ 'ਚ ਆਂਵਲੇ ਦਾ ਸੇਵਨ ਕਰਨ ਨਾਲ ਬਲੱਡ ਸ਼ੂਗਰ ਲੈਵਲ ਵੀ ਘੱਟ ਹੋ ਸਕਦਾ ਹੈ
ਇਸ ਨਾਲ ਕਿਡਨੀ ਸਟੋਨ ਹੋਣ ਦੀ ਸੰਭਾਵਨਾ ਵੀ ਵਧ ਜਾਂਦੀ ਹੈ
ਇਸ ਲਈ ਸਾਨੂੰ ਰੋਜ਼ਾਨਾ ਆਂਵਲੇ ਦਾ ਸੇਵਨ ਨਹੀਂ ਕਰਨਾ ਚਾਹੀਦਾ