ਤਾਂਬੇ ਦੇ ਭਾਂਡਿਆਂ ਦੀ ਵਰਤੋਂ ਸਿਹਤ ਲਈ ਫ਼ਾਇਦੇਮੰਦ ਹੋਣ ਕਾਰਨ ਖਾਣ-ਪੀਣ ਲਈ ਕੀਤੀ ਜਾਂਦੀ ਰਹੀ ਹੈ।



ਆਯੁਰਵੇਦ ਮੁਤਾਬਕ ਤਾਂਬੇ ਦੇ ਭਾਂਡੇ ਦਾ ਪਾਣੀ ਪੀਣ ਨਾਲ ਪਾਣੀ ਵਿਚ ਮੌਜੂਦ ਬੈਕਟੀਰੀਆ ਖ਼ਤਮ ਹੋ ਜਾਂਦੇ ਹਨ ਅਤੇ ਪਾਣੀ ਸ਼ੁਧ ਹੋ ਜਾਂਦਾ ਹੈ।



ਗਰਮੀਆਂ ਵਿਚ ਤਾਂਬੇ ਦੇ ਭਾਂਡਿਆਂ ਦੀ ਵਰਤੋਂ ਸਿਹਤ ਨੂੰ ਫ਼ਾਇਦੇ ਦੀ ਬਜਾਏ ਨੁਕਸਾਨ ਪਹੁੰਚਾ ਸਕਦੀ ਹੈ।



ਆਉ ਜਾਣਦੇ ਹਾਂ ਕਿਸ ਕਾਰਨ ਗਰਮੀਆਂ ਵਿਚ ਤਾਂਬੇ ਦੇ ਭਾਂਡਿਆਂ ਦੀ ਵਰਤੋਂ ਨਾ ਕਰਨ ਦੀ ਸਲਾਹ ਦਿਤੀ ਜਾਂਦੀ ਹੈ।



ਗਰਮੀਆਂ ਵਿਚ ਸਰੀਰ ਦਾ ਤਾਪਮਾਨ ਪਹਿਲਾਂ ਹੀ ਵੱਧ ਜਾਂਦਾ ਹੈ ਜਿਸ ਕਾਰਨ ਕਈ ਵਾਰ ਵਿਅਕਤੀ ਨੂੰ ਪਾਚਨ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।



ਇਹੀ ਕਾਰਨ ਹੈ ਕਿ ਇਸ ਮੌਸਮ ਵਿਚ ਹਰ ਵਿਅਕਤੀ ਨੂੰ ਅਜਿਹੀਆਂ ਚੀਜ਼ਾਂ ਖਾਣ ਦੀ ਸਲਾਹ ਦਿਤੀ ਜਾਂਦੀ ਹੈ ਜੋ ਸਰੀਰ ਨੂੰ ਹਾਈਡਰੇਟ ਅਤੇ ਠੰਢਾ ਰਖਦੀਆਂ ਹਨ।



ਪਰ ਤਾਂਬੇ ਦਾ ਸੁਭਾਅ ਗਰਮ ਹੈ ਜਿਸ ਕਾਰਨ ਇਸ ਨੂੰ ਗਰਮੀਆਂ ਦੇ ਮੌਸਮ ਲਈ ਆਦਰਸ਼ ਨਹੀਂ ਮੰਨਿਆ ਜਾਂਦਾ।



ਗਰਮੀਆਂ ਵਿਚ ਤਾਂਬੇ ਦੇ ਭਾਂਡਿਆਂ ਵਿਚ ਖਾਣਾ ਪਕਾਉਣ ਨਾਲ ਭੋਜਨ ਵਿਚ ਤਾਂਬੇ ਦੀ ਮਾਤਰਾ ਵੱਧ ਜਾਂਦੀ ਹੈ, ਜੋ ਸਿਹਤ ਨੂੰ ਬਹੁਤ ਨੁਕਸਾਨ ਪਹੁੰਚਾ ਸਕਦੀ ਹੈ



ਗਰਮੀਆਂ ਵਿਚ ਤਾਂਬੇ ਦੇ ਭਾਂਡਿਆਂ ਵਿਚ ਖਾਣਾ ਪਕਾਉਣ ਨਾਲ ਉਲਟੀਆਂ, ਮਤਲੀ ਅਤੇ ਚੱਕਰ ਆਉਣ ਦੇ ਨਾਲ-ਨਾਲ ਨੱਕ ਵਗਣਾ, ਪੇਟ ਫੁੱਲਣਾ, ਭੁੱਖ ਨਾ ਲਗਣਾ ਅਤੇ ਦਸਤ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।



ਤਾਂਬੇ ਦੇ ਭਾਂਡਿਆਂ ਵਿਚ ਦੁੱਧ ਜਾਂ ਦੁੱਧ ਤੋਂ ਬਣੇ ਪਦਾਰਥਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਦੁੱਧ ਵਿਚ ਮਿਲਣ ਵਾਲਾ ਲੈਕਟੋ ਐਸਿਡ ਤਾਂਬੇ ਦੇ ਸੰਪਰਕ ਵਿਚ ਆਉਂਦੇ ਹੀ ਖ਼ਤਮ ਹੋ ਜਾਂਦਾ ਹੈ।