ਪੰਜਾਬ 'ਚ ਬਾਸਮਤੀ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਸਰਕਾਰ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਕਿਸਾਨ ਬਾਸਮਤੀ ਦੀ ਕਾਸ਼ਤ ਵਿੱਚ ਦਿਲਚਸਪੀ ਨਹੀਂ ਦਿਖਾ ਰਹੇ।

ਇਸ ਵਾਰ ਪੰਜਾਬ ਸਰਕਾਰ ਨੇ 7 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਕਰਨ ਦਾ ਟੀਚਾ ਰੱਖਿਆ ਸੀ। ਇਸ ਦੇ ਬਾਵਜੂਦ ਹੁਣ ਤੱਕ ਸਿਰਫ਼ 3.60 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਬਿਜਾਈ ਕੀਤੀ ਗਈ ਹੈ।

ਕਿਸਾਨ ਬਾਸਮਤੀ ਦੀ ਕਾਸ਼ਤ ਵਿੱਚ ਦਿਲਚਸਪੀ ਨਾ ਦਿਖਾਉਣ ਦਾ ਮੁੱਖ ਕਾਰਨ ਸਹੀ ਕੀਮਤ ਨਾ ਮਿਲਣਾ ਦੱਸ ਰਹੇ ਹਨ।

ਦੂਜੇ ਪਾਸੇ ਬਾਸਮਤੀ ਨਿਰਯਾਤਕਾਂ ਦੀ ਚਿੰਤਾ ਵੀ ਵਧ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਨਿਰਯਾਤ 'ਤੇ ਅਸਰ ਪਵੇਗਾ।

ਉਹ ਬਾਸਮਤੀ ਦੀ ਮੰਗ ਨੂੰ ਪੂਰਾ ਨਹੀਂ ਕਰ ਸਕਣਗੇ। ਈਰਾਨ-ਇਜ਼ਰਾਈਲ ਯੁੱਧ ਕਾਰਨ ਰਾਜ ਦੇ ਬਾਸਮਤੀ ਨਿਰਯਾਤਕਾਂ ਨੂੰ ਪਹਿਲਾਂ ਹੀ ਨੁਕਸਾਨ ਝੱਲਣਾ ਪਿਆ ਹੈ।



ਦੱਸ ਦਈਏ ਕਿ ਜੂਨ ਦੇ ਅੱਧ ਤੋਂ ਜੁਲਾਈ ਦੇ ਪਹਿਲੇ ਹਫ਼ਤੇ ਤੱਕ ਦਾ ਸਮਾਂ ਪੰਜਾਬ ਵਿੱਚ ਬਾਸਮਤੀ ਦੀ ਕਾਸ਼ਤ ਲਈ ਢੁਕਵਾਂ ਮੰਨਿਆ ਜਾਂਦਾ ਹੈ।

ਇਸ ਸਮੇਂ ਦੌਰਾਨ ਮੌਸਮ ਵੀ ਫਸਲ ਲਈ ਅਨੁਕੂਲ ਹੁੰਦਾ ਹੈ, ਕਿਉਂਕਿ ਬਾਰਸ਼ ਵੀ ਫਸਲ ਦੇ ਵਿਕਾਸ ਵਿੱਚ ਮਦਦ ਕਰਦੀ ਹੈ। ਹਾਲਾਂਕਿ, ਕਿਸਾਨ ਜੁਲਾਈ ਦੇ ਪੂਰੇ ਮਹੀਨੇ ਬਾਸਮਤੀ ਦੀ ਕਾਸ਼ਤ ਕਰਦੇ ਰਹਿੰਦੇ ਹਨ।

ਬਾਸਮਤੀ ਨੂੰ ਝੋਨੇ ਦੀਆਂ ਹੋਰ ਕਿਸਮਾਂ ਨਾਲੋਂ ਘੱਟ ਪਾਣੀ ਦੀ ਲੋੜ ਹੁੰਦੀ ਹੈ।

ਬਾਸਮਤੀ ਨੂੰ ਝੋਨੇ ਦੀਆਂ ਹੋਰ ਕਿਸਮਾਂ ਨਾਲੋਂ ਘੱਟ ਪਾਣੀ ਦੀ ਲੋੜ ਹੁੰਦੀ ਹੈ।

ਸ ਕਰਕੇ ਪੰਜਾਬ ਸਰਕਾਰ ਕਿਸਾਨਾਂ ਨੂੰ ਬਾਸਮਤੀ ਦੀ ਕਾਸ਼ਤ ਲਈ ਵੀ ਉਤਸ਼ਾਹਿਤ ਕਰ ਰਹੀ ਹੈ, ਪਰ ਇਸ ਦੇ ਚੰਗੇ ਨਤੀਜੇ ਨਹੀਂ ਮਿਲ ਰਹੇ।

ਪੰਜਾਬ ਬਾਸਮਤੀ ਮਿੱਲਰਜ਼ ਐਂਡ ਐਕਸਪੋਰਟ ਐਸੋਸੀਏਸ਼ਨ ਦੇ ਸੂਤਰਾਂ ਦਾ ਕਹਿਣਾ ਹੈ ਕਿ ਸਰਕਾਰ ਨੇ 7 ਲੱਖ ਹੈਕਟੇਅਰ ਦਾ ਟੀਚਾ ਰੱਖਿਆ ਹੈ, ਪਰ ਜ਼ਿਆਦਾਤਰ ਕਿਸਾਨ ਬਾਸਮਤੀ ਦੀ ਕਾਸ਼ਤ ਤੋਂ ਮੂੰਹ ਮੋੜ ਰਹੇ ਹਨ।

ਕਿਸਾਨਾਂ ਨੂੰ ਪਿਛਲੇ ਸਾਲ ਫਸਲ ਦਾ ਸਹੀ ਮੁੱਲ ਨਹੀਂ ਮਿਲ ਸਕਿਆ ਤੇ ਉਨ੍ਹਾਂ ਨੂੰ 10 ਫੀਸਦੀ ਘੱਟ ਕੀਮਤ 'ਤੇ ਫਸਲ ਵੇਚਣ ਲਈ ਮਜਬੂਰ ਹੋਣਾ ਪਿਆ।

ਇਸ ਨਾਲ ਬਾਸਮਤੀ ਦੀ ਬਰਾਮਦ ਵੀ ਪ੍ਰਭਾਵਿਤ ਹੋਵੇਗੀ। ਇਸ ਕਾਰਨ ਉਹ ਮੰਗ ਪੂਰੀ ਨਹੀਂ ਕਰ ਸਕਣਗੇ।