ਅੰਬ ਨੂੰ ਫਲਾਂ ਦਾ ਰਾਜਾ ਕਿਹਾ ਜਾਂਦਾ ਹੈ। ਇਹ ਗਰਮੀਆਂ ਦੇ ਸੀਜ਼ਨ ਦੇ ਵਿੱਚ ਆਉਂਦਾ ਹੈ। ਇਹ ਰਸਦਾਰ ਫਲ ਫਾਈਬਰ, ਕਾਰਬੋਹਾਈਡਰੇਟ, ਪ੍ਰੋਟੀਨ, ਫੋਲੇਟ, ਮੈਗਨੀਸ਼ੀਅਮ, ਪੋਟਾਸ਼ੀਅਮ ਅਤੇ ਵਿਟਾਮਿਨ ਏ, ਸੀ, ਬੀ6 ਨਾਲ ਭਰਪੂਰ ਹੁੰਦਾ ਹੈ।



ਅੱਜਕੱਲ੍ਹ ਬਾਜ਼ਾਰ ਵਿੱਚ ਇਸ ਦੀਆਂ ਕਈ ਕਿਸਮਾਂ ਉਪਲਬਧ ਹਨ, ਜੋ ਨਾ ਸਿਰਫ਼ ਸਵਾਦ ਵਿੱਚ ਹੀ ਸਗੋਂ ਸਿਹਤ ਦੇ ਲਿਹਾਜ਼ ਨਾਲ ਵੀ ਚੰਗੀਆਂ ਹੁੰਦੀਆਂ ਹਨ।



ਅੰਬ Vitamin C ਦਾ ਇੱਕ ਚੰਗਾ ਸਰੋਤ ਹੈ। ਇਹ ਤੁਹਾਡੀ ਇਮਿਊਨਿਟੀ ਨੂੰ ਵੀ ਮਜ਼ਬੂਤ ​​ਕਰਦਾ ਹੈ। ਇਸ ਦਾ ਸੇਵਨ ਕਰਨ ਨਾਲ ਤੁਸੀਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚ ਸਕਦੇ ਹੋ।



ਅਜਿਹੇ 'ਚ ਜੇਕਰ ਤੁਹਾਨੂੰ ਅਕਸਰ ਗਰਮੀ ਦੇ ਮੌਸਮ 'ਚ ਕਮਜ਼ੋਰੀ ਮਹਿਸੂਸ ਹੁੰਦੀ ਹੈ ਤਾਂ ਤੁਸੀਂ ਇਸ ਫਲ ਦਾ ਸੇਵਨ ਕਰ ਸਕਦੇ ਹੋ।



ਅੰਬ ਦੇ ਸੇਵਨ ਨਾਲ ਮੈਟਾਬੋਲਿਜ਼ਮ ਦੀ ਦਰ ਵਧਦੀ ਹੈ ਅਤੇ ਪਾਚਨ ਕਿਰਿਆ ਤੇਜ਼ ਹੁੰਦੀ ਹੈ। ਇਸ 'ਚ ਮੌਜੂਦ ਫਾਈਬਰ ਪਾਚਨ ਕਿਰਿਆ ਨੂੰ ਬਿਹਤਰ ਬਣਾਉਣ 'ਚ ਬਹੁਤ ਫ਼ਾਇਦੇਮੰਦ ਹੁੰਦਾ ਹੈ



ਗਰਮੀਆਂ 'ਚ ਬਦਹਜ਼ਮੀ, ਕਬਜ਼ ਜਾਂ ਐਸੀਡਿਟੀ ਵਰਗੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ ਅਜਿਹੇ ਦੇ ਵਿੱਚ ਤੁਸੀਂ ਇਸ ਰਸੀਲੇ ਫਲ ਦਾ ਸੇਵਨ ਕਰ ਸਕਦੇ ਹੋ।



ਤੁਹਾਨੂੰ ਦੱਸ ਦੇਈਏ ਕਿ ਇਸ ਦੇ ਸੇਵਨ ਨਾਲ ਦਿਲ ਦੀ ਬਿਮਾਰੀ ਦਾ ਖਤਰਾ ਘੱਟ ਹੋ ਜਾਂਦਾ ਹੈ। ਇਹ ਕੋਲੈਸਟ੍ਰੋਲ ਲੈਵਲ ਨੂੰ ਕੰਟਰੋਲ ਕਰਨ 'ਚ ਵੀ ਬਹੁਤ ਮਦਦਗਾਰ ਹੈ।



Mango ਬੀਟਾ ਕੈਰੋਟੀਨ ਅਤੇ ਵਿਟਾਮਿਨ ਸੀ ਵਰਗੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ। ਅਜਿਹੇ 'ਚ ਇਸ ਦੇ ਸੇਵਨ ਨਾਲ ਅੱਖਾਂ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਸਕਦਾ ਹੈ।



ਇਸ 'ਚ ਮੌਜੂਦ ਗੁਣ ਰੈਟੀਨਾ ਅਤੇ ਲੈਂਸ ਦੀ ਰੱਖਿਆ ਕਰਦੇ ਹਨ ਅਤੇ ਅੱਖਾਂ ਦੀ ਰੋਸ਼ਨੀ ਵਧਾਉਣ 'ਚ ਬਹੁਤ ਫ਼ਾਇਦੇਮੰਦ ਸਾਬਤ ਹੁੰਦੇ ਹਨ



ਦੱਸ ਦੇਈਏ ਕਿ ਇਸ 'ਚ ਫਾਈਬਰ ਭਰਪੂਰ ਮਾਤਰਾ 'ਚ ਹੁੰਦਾ ਹੈ, ਇਸ ਲਈ ਇਸ ਨੂੰ ਖਾਣ ਨਾਲ ਸਰੀਰ ਤੋਂ ਵਾਧੂ ਚਰਬੀ ਨੂੰ ਬਾਹਰ ਕੱਢਣ 'ਚ ਮਦਦ ਮਿਲਦੀ ਹੈ। ਇਸ ਤਰ੍ਹਾਂ ਇਹ ਫਲ ਮੋਟਾਪਾ ਘੱਟ ਕਰਨ 'ਚ ਵੀ ਮਦਦ ਕਰਦਾ ਹੈ।



Thanks for Reading. UP NEXT

ਬੱਚਿਆਂ 'ਚ ਤੇਜ਼ੀ ਨਾਲ ਵੱਧ ਰਿਹਾ ਹੱਡੀਆਂ ਦਾ ਕੈਂਸਰ...ਚਿੰਤਾ ਦਾ ਵਿਸ਼ਾ

View next story