ਕੋਵਿਡ-19 ਵਾਇਰਸ ਇੱਕ ਵਾਰੀ ਫਿਰ ਡਰਾਉਣਾ ਦੇ ਲਈ ਆ ਗਿਆ ਹੈ। ਕੁਝ ਸਮੇਂ ਦੀ ਰਾਹਤ ਮਗਰੋਂ ਹੁਣ ਵਾਇਰਸ ਮੁੜ ਤੇਜ਼ੀ ਨਾਲ ਫੈਲਣ ਲੱਗਾ ਹੈ।



ਏਸ਼ੀਆ ਦੇ ਕਈ ਦੇਸ਼ਾਂ ਵਿੱਚ ਕੋਵਿਡ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਖ਼ਾਸ ਕਰਕੇ ਹਾਂਗਕਾਂਗ, ਸਿੰਗਾਪੁਰ ਅਤੇ ਥਾਈਲੈਂਡ ਵਿੱਚ ਹਾਲਾਤ ਚਿੰਤਾਜਨਕ ਹੋ ਰਹੇ ਹਨ।

ਇਨ੍ਹਾਂ ਦੇਸ਼ਾਂ ਵਿੱਚ ਸੰਕ੍ਰਮਿਤ ਲੋਕਾਂ ਦੀ ਗਿਣਤੀ ਤੇਜ਼ੀ ਨਾਲ ਵਧੀ ਹੈ ਅਤੇ ਹਸਪਤਾਲਾਂ ਵਿੱਚ ਦਾਖਲ ਹੋਣ ਵਾਲਿਆਂ ਦੀ ਸੰਖਿਆ ਵੀ ਵਧ ਰਹੀ ਹੈ।

ਭਾਰਤ ਵਿੱਚ ਵੀ ਨਵੇਂ ਮਾਮਲਿਆਂ ਨੂੰ ਲੈ ਕੇ ਚਿੰਤਾ ਵਧਣ ਲੱਗੀ ਹੈ। ਵਿਦਵਾਨਾਂ ਦਾ ਮੰਨਣਾ ਹੈ ਕਿ ਜੇ ਹੁਣ ਤੋਂ ਸਾਵਧਾਨੀ ਨਾ ਵਰਤੀ ਗਈ ਤਾਂ ਹਾਲਾਤ ਹੋਰ ਵੀ ਖਰਾਬ ਹੋ ਸਕਦੇ ਹਨ।

ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਕੇਂਦਰੀ ਸਰਕਾਰ ਨੇ ਅਲਰਟ ਜਾਰੀ ਕਰ ਦਿੱਤਾ ਹੈ।

ਰਾਜਾਂ ਵਿੱਚ ਵੀ ਕੋਵਿਡ-19 ਨੇ ਮੁੜ ਦਸਤਕ ਦਿੱਤੀ ਹੈ ਜਿੱਥੇ ਕਈ ਨਵੇਂ ਮਰੀਜ਼ ਮਿਲੇ ਹਨ।

ਲੱਛਣ- ਬੁਖਾਰ, ਖੰਘ, ਗਲੇ ਵਿੱਚ ਦਰਦ, ਥਕਾਵਟ, ਨੱਕ ਵਗਣਾ ਜਾਂ ਬੰਦ ਹੋਣਾ, ਸਰੀਰ ਦਰਦ, ਸਿਰ ਦਰਦ, ਸੁੰਗਣ ਜਾਂ ਸਵਾਦ ਦਾ ਖਤਮ ਹੋਣਾ ਵਰਗੇ ਲੱਛਣ ਨਜ਼ਰ ਆਉਂਦੇ ਹਨ।

ਜੇਕਰ ਇਹ ਲੱਛਣ ਨਜ਼ਰ ਆਉਣ, ਤਾਂ ਜਲਦੀ ਟੈਸਟ ਕਰਵਾਉਣਾ ਅਤੇ ਡਾਕਟਰੀ ਸਲਾਹ ਲੈਣਾ ਬਹੁਤ ਜ਼ਰੂਰੀ ਹੈ।



ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਮਾਹਿਰਾਂ ਨੇ ਕੁਝ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ



ਜਨਤਕ ਥਾਵਾਂ 'ਤੇ ਮਾਸਕ ਪਹਿਨੋ। ਹੱਥਾਂ ਨੂੰ ਨਿਯਮਿਤ ਤੌਰ 'ਤੇ ਧੋਵੋ।

ਖੰਘ ਅਤੇ ਜ਼ੁਕਾਮ ਦੇ ਲੱਛਣ ਦਿਖਣ 'ਤੇ ਘਰ ਵਿੱਚ ਹੀ ਰਹੋ।

ਖੰਘ ਅਤੇ ਜ਼ੁਕਾਮ ਦੇ ਲੱਛਣ ਦਿਖਣ 'ਤੇ ਘਰ ਵਿੱਚ ਹੀ ਰਹੋ।