ਸਾਵਧਾਨ! ਇਹਨਾਂ ਲੋਕਾਂ ਲਈ ਦੁੱਧ ਤੇ ਇਸਦੇ ਬਣੇ ਉਤਪਾਦ ਹੋ ਸਕਦੈ ਖਤਰਨਾਕ



ਸਿਹਤਮੰਦ ਰਹਿਣ ਲਈ ਰੋਜ਼ਾਨਾ ਦੀ ਖੁਰਾਕ 'ਚ ਦੁੱਧ ਨੂੰ ਸ਼ਾਮਲ ਕਰਨ ਦੀ ਗੱਲ ਕਹੀ ਜਾਂਦੀ ਹੈ ਕਿਉਂਕਿ ਦੁੱਧ 'ਚ ਭਰਪੂਰ ਮਾਤਰਾ 'ਚ ਪੋਸ਼ਕ ਤੱਤ ਹੁੰਦੇ ਹਨ



ਕੁਝ ਲੋਕਾਂ ਨੂੰ ਦੁੱਧ ਅਤੇ ਇਸ ਤੋਂ ਬਣੇ ਉਤਪਾਦ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ, ਨਹੀਂ ਤਾਂ ਇਹ ਫਾਇਦੇ ਦੀ ਬਜਾਏ ਨੁਕਸਾਨ ਪਹੁੰਚਾ ਸਕਦਾ ਹੈ



ਦੁੱਧ, ਦਹੀਂ ਅਤੇ ਪਨੀਰ, ਤਿੰਨਾਂ ਚੀਜ਼ਾਂ ਵਿੱਚ ਕੈਲਸ਼ੀਅਮ, ਪ੍ਰੋਟੀਨ, ਵਿਟਾਮਿਨ ਬੀ12, ਜ਼ਿੰਕ, ਪੋਟਾਸ਼ੀਅਮ, ਫਾਸਫੋਰਸ ਵਰਗੇ ਬਹੁਤ ਸਾਰੇ ਪੌਸ਼ਟਿਕ ਤੱਤ ਹੁੰਦੇ ਹਨ



ਆਓ ਜਾਣਦੇ ਹਾਂ ਕਿ ਕਿਹੜੇ-ਕਿਹੜੇ ਲੋਕਾਂ ਨੂੰ ਦੁੱਧ ਅਤੇ ਇਸ ਦੇ ਉਤਪਾਦਾਂ ਤੋਂ ਦੂਰ ਰਹਿਣ ਦੀ ਲੋੜ ਹੈ



ਜਿਨ੍ਹਾਂ ਲੋਕਾਂ ਨੂੰ ਲੈਕਟੋਜ਼ ਅਸਹਿਣਸ਼ੀਲਤਾ ਹੁੰਦੀ ਹੈ, ਉਨ੍ਹਾਂ ਨੂੰ ਦੁੱਧ ਪੀਣ ਤੋਂ ਬਾਅਦ ਬਦਹਜ਼ਮੀ, ਬਲੋਟਿੰਗ, ਦਸਤ ਵਰਗੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ



ਅਜਿਹੇ ਲੋਕਾਂ ਨੂੰ ਦੁੱਧ ਦੇ ਨਾਲ ਪਨੀਰ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਹਾਲਾਂਕਿ ਦਹੀਂ ਦਾ ਸੇਵਨ ਕੀਤਾ ਜਾ ਸਕਦਾ ਹੈ



ਦਿਲ ਸੰਬੰਧੀ ਬੀਮਾਰੀਆਂ ਤੋਂ ਪੀੜਤ ਲੋਕਾਂ ਨੂੰ ਫੁੱਲ ਫੈਟ ਵਾਲਾ ਦੁੱਧ ਅਤੇ ਇਸ ਤੋਂ ਬਣੇ ਉਤਪਾਦਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ



ਜੋ ਲੋਕ ਬਿਸਫੋਸਫੋਨੇਟ ਦਵਾਈਆਂ ਲੈ ਰਹੇ ਹਨ, ਉਨ੍ਹਾਂ ਨੂੰ ਦੁੱਧ ਜਾਂ ਇਸ ਦੇ ਉਤਪਾਦਾਂ ਦਾ ਸੇਵਨ ਘੱਟ ਕਰਨਾ ਚਾਹੀਦਾ ਹੈ



ਇਸ ਦੌਰਾਨ ਦੁੱਧ ਜਾਂ ਹੋਰ ਡੇਅਰੀ ਉਤਪਾਦਾਂ ਦਾ ਸੇਵਨ ਡਾਕਟਰ ਦੀ ਸਲਾਹ ਤੋਂ ਬਾਅਦ ਹੀ ਕਰਨਾ ਚਾਹੀਦਾ ਹੈ