ਚਿੱਟੇ-ਚਿੱਟੇ ਪੱਥਰਾਂ ਵਰਗੀ ਨਜ਼ਰ ਆਉਂਦੀ ਮਿਸ਼ਰੀ ਕਿਸੇ ਸਿਹਤ ਖਜ਼ਾਨੇ ਤੋਂ ਘੱਟ ਨਹੀਂ ਹੈ।



ਮਿੱਠੀ ਹੋਣ ਦੇ ਨਾਲ-ਨਾਲ ਮਿਸ਼ਰੀ 'ਚ ਅਜਿਹੇ ਗੁਣ ਪਾਏ ਜਾਂਦੇ ਹਨ, ਜੋ ਸਿਹਤ ਲਈ ਬਹੁਤ ਜ਼ਿਆਦਾ ਲਾਹੇਵੰਦ ਹਨ।



ਗਰਮੀਆਂ ਦੇ ਵਿੱਚ ਇਸ ਦੇ ਸੇਵਨ ਦੇ ਨਾਲ ਤੁਸੀਂ ਖੁਦ ਨੂੰ ਲੂ ਲੱਗਣ ਤੋਂ ਬਚਾਅ ਸਕਦੇ ਹੋ।



ਇਸ ਤੋਂ ਇਲਾਵਾ ਮਿਸ਼ਰੀ ਦੇ ਨਾਲ ਯਾਦਦਾਸ਼ਤ ਸ਼ਕਤੀ ਵਧਦੀ ਹੈ। ਇਹ ਸਰੀਰ ਨੂੰ ਠੰਡਾ ਰੱਖਦੀ ਹੈ।



ਮਿਸ਼ਰੀ ਖਾਣ ਨਾਲ, ਗਲੇ ਦੀ ਖਰਾਸ਼ ਅਤੇ ਖਾਂਸੀ ਵਰਗੀਆਂ ਤਕਲੀਫਾਂ ਨੂੰ ਰਾਹਤ ਮਿਲਦੀ ਹੈ।



ਗਲਾ ਖਰਾਬ ਹੋਣ 'ਤੇ ਜੋ ਗਲੇ 'ਚ ਤੇਜ਼ ਦਰਦ ਹੁੰਦਾ ਹੈ ਇਹ ਉਸ ਤੋਂ ਵੀ ਰਾਹਤ ਦਿੰਦੀ ਹੈ।



ਮੂੰਹ 'ਚ ਛਾਲੇ ਹੋਣ 'ਤੇ ਮਿਸ਼ਰੀ ਨੂੰ ਇਲਾਇਚੀ ਦੇ ਨਾਲ ਮਿਲਾਕੇ ਪੇਸਟ ਬਣਾ ਲਓ।



ਇਸ ਪੇਸਟ ਨੂੰ ਮੂੰਹ ਦੇ ਛਾਲਿਆਂ 'ਤੇ ਲਗਾਓ। ਇਸ ਨਾਲ ਛਾਲੇ ਠੀਕ ਹੋ ਜਾਂਦੇ ਹਨ।



ਕੇਸਰ ਅਤੇ ਮਿਸ਼ਰੀ ਮਿਲੇ ਕੋਸੇ ਦੁੱਧ ਦੀ ਵਰਤੋ ਕਰਨ ਨਾਲ ਸਰੀਰ 'ਚ ਊਰਜਾ ਆਉਂਦੀ ਹੈ। ਜਿਸ ਨਾਲ ਸਰੀਰ 'ਚ ਹੀਮੋਗਲੋਬਿਨ ਦੀ ਮਾਤਰਾ ਵਧਦੀ ਹੈ।



ਅੱਖਾਂ ਦੀ ਨਜ਼ਰ ਕਮਜ਼ੋਰ ਹੋਵੇ ਜਾਂ ਸਿਰ ਦਰਦ ਦੀ ਦਿੱਕਤ ਹੋਵੇ ਤਾਂ ਸਿਰਫ ਮਿਸ਼ਰੀ, ਸੌਂਫ ਅਤੇ ਬਾਦਾਮ ਬਰਾਬਰ ਮਾਤਰਾ 'ਚ ਲੈ ਕੇ ਪੀਸ ਲਓ।



ਫਿਰ ਇਸ ਪਾਊਡਰ ਨੂੰ ਸਵੇਰੇ ਸ਼ਾਮ ਗਰਮ ਦੁੱਧ ਦੇ ਨਾਲ ਲਓ। ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।