ਅਨਾਨਾਸ ਅਜਿਹਾ ਫਲ ਹੈ ਜਿਸ ਦਾ ਜੂਸ ਹਰ ਕਿਸੇ ਨੂੰ ਖੂਬ ਪਸੰਦ ਹੁੰਦਾ ਹੈ। ਇਹ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ ਇਸ 'ਚ ਐਂਟੀ-ਆਕਸੀਡੈਂਟ, ਕੈਲਸ਼ੀਅਮ, ਫਾਈਬਰ, ਵਿਟਾਮਿਨ ਸੀ ਅਤੇ ਹੋਰ ਕਈ ਜ਼ਰੂਰੀ ਤੱਤ ਪਾਏ ਜਾਂਦੇ ਹਨ, ਜੋ ਸਿਹਤ ਲਈ ਬਹੁਤ ਚੰਗੇ ਮੰਨੇ ਜਾਂਦੇ ਹਨ। ਅਨਾਨਾਸ ਵਿੱਚ ਔਸ਼ਧੀ ਗੁਣ ਹੁੰਦੇ ਹਨ ਅਨਾਨਾਸ 'ਚ ਪਾਏ ਜਾਣ ਵਾਲੇ ਪੋਸ਼ਕ ਤੱਤ ਸਰੀਰ ਨੂੰ ਕਈ ਸਮੱਸਿਆਵਾਂ ਤੋਂ ਦੂਰ ਰੱਖਣ 'ਚ ਮਦਦ ਕਰਦੇ ਹਨ ਇਸ ਵਿਚ ਸਿਰਫ਼ 90 ਫੀਸਦੀ ਪਾਣੀ ਹੁੰਦਾ ਹੈ। ਇਸ ਵਿਚ ਲਗਭਗ ਕੋਈ ਕੈਲੋਰੀ ਨਹੀਂ ਹੁੰਦੀ। ਇਸ ਲਈ ਇਹ ਭਾਰ ਘਟਾਉਣ ਵਿਚ ਸੱਭ ਤੋਂ ਪ੍ਰਭਾਵਸ਼ਾਲੀ ਹੈ ਅਨਾਨਾਸ ਵਿੱਚ ਵਿਟਾਮਿਨ ਏ, ਸੀ, ਫ਼ਾਈਬਰ, ਪੋਟਾਸ਼ੀਅਮ, ਫ਼ਾਸਫ਼ੋਰਸ ਅਤੇ ਕੈਲਸ਼ੀਅਮ ਦੀ ਭਰਪੂਰ ਮਾਤਰਾ ਹੁੰਦੀ ਹੈ ਜਿਸ ਕਾਰਨ ਇਹ ਤੁਹਾਡੇ ਸਰੀਰ ਨੂੰ ਅੰਦਰੋਂ ਤਾਕਤ ਦਿੰਦਾ ਹੈ ਜਿਸ ਨਾਲ ਤੁਹਾਡਾ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ ਇਸ ਵਿਚ ਵਿਟਾਮਿਨ ਸੀ ਵੀ ਭਰਪੂਰ ਮਾਤਰਾ ਵਿਚ ਹੁੰਦਾ ਹੈ, ਜੋ ਤੁਹਾਡੀ ਚਮੜੀ ਵਿਚ ਚਮਕ ਲਿਆਉਂਦਾ ਹੈ ਅਤੇ ਚਿਹਰੇ ਦੇ ਦਾਗ-ਧੱਬੇ ਵੀ ਗ਼ਾਇਬ ਕਰ ਦਿੰਦਾ ਹੈ ਅੱਖਾਂ ਦੀ ਰੌਸ਼ਨੀ ਲਈ ਵੀ ਇਹ ਕਿਸੇ ਵਰਦਾਨ ਤੋਂ ਘੱਟ ਨਹੀਂ ਇਸ ਵਿਚ ਬੀਟਾ ਕੇਰਾਟਿਨ ਮਿਲ ਜਾਂਦਾ ਹੈ ਜਿਸ ਨੂੰ ਅੱਖਾਂ ਦਾ ਟੌਨਿਕ ਕਿਹਾ ਜਾਂਦਾ ਹੈ ਬੀਟਾ ਕੇਰਾਟਿਨ ਅਜਿਹਾ ਤੱਤ ਹੈ ਜੋ ਬਹੁਤ ਹੀ ਦੁਰਲੱਭ ਫਲਾਂ ਵਿਚ ਮਿਲ ਜਾਂਦਾ ਹੈ, ਜਿਨ੍ਹਾਂ ਵਿਚੋਂ ਇਕ ਅਨਾਨਾਸ ਹੈ