ਦੁੱਧ ਵਿੱਚ ਵਿਟਾਮਿਨ, ਕੈਲਸ਼ੀਅਮ , ਪ੍ਰੋਟੀਨ ਅਤੇ ਹੋਰ ਬਹੁਤ ਸਾਰੇ ਪੌਸ਼ਟਿਕ ਤੱਤ ਮੌਜੂਦ ਹੁੰਦੇ ਹਨ।

ਦੁੱਧ ਦਾ ਸੇਵਨ ਹੱਡੀਆਂ, ਮਾਸਪੇਸ਼ੀਆਂ ਅਤੇ ਸਾਡੇ ਸਰੀਰ ਦੀ ਸਮੁੱਚੀ ਸਿਹਤ ਲਈ ਜ਼ਰੂਰੀ ਮੰਨਿਆ ਜਾਂਦਾ ਹੈ। ਇਸ ਲਈ ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਹਰ ਉਮਰ ਦੇ ਲੋਕਾਂ ਨੂੰ ਦੁੱਧ ਪੀਣਾ ਚਾਹੀਦਾ ਹੈ।



ਦੁੱਧ ਦੇ ਨਾਲ ਕੁਝ ਚੀਜ਼ਾਂ ਦਾ ਸੇਵਨ ਕਰਨਾ ਸਿਹਤ ਲਈ ਬਹੁਤ ਨੁਕਸਾਨਦਾਇਕ ਹੋ ਸਕਦਾ ਹੈ



Milk ਦੇ ਨਾਲ ਲੂਣ ਦੇ ਸੇਵਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਸੋਡੀਅਮ ਅਤੇ ਲੈਕਟੋਜ਼ ਦਾ ਇਕੱਠੇ ਸੇਵਨ ਸਿਹਤ ਨੂੰ ਨੁਕਸਾਨ ਪਹੁੰਚਾ ਸਕਦਾ ਹੈ।



ਦੁੱਧ ਦੇ ਨਾਲ ਖੱਟੇ ਫਲਾਂ ਦਾ ਸੇਵਨ ਭੁੱਲ ਕੇ ਵੀ ਨਹੀਂ ਕਰਨਾ ਚਾਹੀਦਾ ਹੈ। ਖੱਟੇ ਫਲਾਂ 'ਚ ਐਸਿਡ ਪਾਇਆ ਜਾਂਦਾ ਹੈ ਜੋ ਦੁੱਧ ਵਿੱਚ ਮਿਲਾ ਕੇ ਸਰੀਰ ਨੂੰ ਨੁਕਸਾਨ ਪਹੁੰਚਾ ਸਕਦਾ ਹੈ।

ਦੁੱਧ ਅਤੇ ਦਹੀਂ ਦਾ ਇਕੱਠੇ ਸੇਵਨ ਕਰਨਾ ਵੀ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ। ਇਸ ਕਰਕੇ ਪਾਚਨ ਸੰਬੰਧੀ ਸਮੱਸਿਆਵਾਂ ਵੱਧ ਸਕਦੀਆਂ ਹਨ। ਗੈਸ, ਐਸੀਡਿਟੀ ਅਤੇ ਬਦਹਜ਼ਮੀ ਦੀ ਸਮੱਸਿਆ ਹੋ ਸਕਦੀ ਹੈ।

ਮਸ਼ਰੂਮ ਤੇ ਦੁੱਧ ਵੀ ਮਾੜਾ food combination ਹੈ। ਮਸ਼ਰੂਮ ਅਤੇ ਦੁੱਧ ਦੋਵਾਂ 'ਚ ਪ੍ਰੋਟੀਨ ਪਾਇਆ ਜਾਂਦਾ ਹੈ ਜੋ ਮਿਲ ਕੇ ਪਾਚਨ ਨੂੰ ਮੁਸ਼ਕਲ ਬਣਾ ਸਕਦੇ ਹਨ।

ਮੱਛੀ ਤੇ ਦੁੱਧ ਦਾ ਇਕੱਠੇ ਸੇਵਨ ਠੀਕ ਨਹੀਂ ਮੰਨਿਆ ਜਾਂਦਾ ਹੈ।

ਮੱਛੀ ਤੇ ਦੁੱਧ ਦਾ ਇਕੱਠੇ ਸੇਵਨ ਠੀਕ ਨਹੀਂ ਮੰਨਿਆ ਜਾਂਦਾ ਹੈ।

ਮੱਛੀ ਅਤੇ ਦੁੱਧ ਇਕੱਠੇ ਸਰੀਰ 'ਚ ਜ਼ਹਿਰੀਲੇ ਪਦਾਰਥ ਪੈਦਾ ਕਰ ਸਕਦੇ ਹਨ, ਜਿਸ ਨਾਲ ਚਮੜੀ ਦੀ ਐਲਰਜੀ ਅਤੇ ਪਾਚਨ ਸੰਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ।