ਸਿਆਲ ਦੇ ਵਿੱਚ ਲੋਕ ਸਿਹਤਮੰਦ ਰਹਿਣ ਲਈ ਕਈ ਤਰ੍ਹਾਂ ਦੀਆਂ ਚੀਜ਼ਾਂ ਖਾਂਦੇ ਹਨ। ਇਹ ਸਰੀਰ ਨੂੰ ਅੰਦਰ ਤੋਂ ਗਰਮ ਰੱਖਦੇ ਹਨ, ਇਸ ਮੌਸਮ ਵਿੱਚ ਤੁਹਾਨੂੰ ਸੁਰੱਖਿਅਤ ਰੱਖਦੇ ਹਨ। ਸਰਦੀਆਂ ਦੇ ਵਿੱਚ ਲੋਕ ਪੰਜੀਰੀ ਖਾਣ ਬਹੁਤ ਪਸੰਦ ਕਰਦੇ ਹਨ। ਇਹ ਸਿਹਤ ਖਜ਼ਾਨੇ ਤੋਂ ਘੱਟ ਨਹੀਂ ਹੈ। ਆਓ ਜਾਣਦੇ ਹਾਂ ਇਸ ਦੇ ਫਾਇਦੇ ਪੰਜੀਰੀ 'ਚ ਘਿਓ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਵਿੱਚ ਵਿਟਾਮਿਨ-ਏ, ਵਿਟਾਮਿਨ-ਬੀ, ਵਿਟਾਮਿਨ-ਈ ਅਤੇ ਵਿਟਾਮਿਨ-ਕੇ ਕਾਫ਼ੀ ਮਾਤਰਾ ਵਿੱਚ ਪਾਏ ਜਾਂਦੇ ਹਨ। ਜੋ ਪਾਚਨ ਕਿਰਿਆ ਨੂੰ ਵਧਾਉਂਦੇ ਹਨ। ਸਰਦੀਆਂ ਵਿੱਚ ਇਮਿਊਨ ਸਿਸਟਮ ਨੂੰ ਮਜ਼ਬੂਤ ਰੱਖਣਾ ਬਹੁਤ ਜ਼ਰੂਰੀ ਹੈ। ਪੰਜੀਰੀ ਦਾ ਸੇਵਨ ਕਰਨਾ ਤੁਹਾਡੇ ਲਈ ਬਹੁਤ ਫਾਇਦੇਮੰਦ ਸਾਬਤ ਹੋ ਸਕਦਾ ਹੈ। ਇਹ ਇਮਿਊਨਿਟੀ ਵਧਾਉਣ 'ਚ ਮਦਦਗਾਰ ਹੈ। ਪੰਜੀਰੀ 'ਚ ਮੌਜੂਦ ਘਿਓ, ਗੂੰਦ ਅਤੇ ਸੁੱਕੇ ਮੇਵੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਜੋ ਤੁਹਾਨੂੰ ਸਰਦੀਆਂ ਵਿੱਚ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਂਦਾ ਹੈ। ਸਰਦੀਆਂ ਵਿੱਚ ਭਾਰ ਵਧਣ ਦੀ ਸਮੱਸਿਆ ਆਮ ਹੋ ਜਾਂਦੀ ਹੈ, ਅਜਿਹੀ ਸਥਿਤੀ ਵਿੱਚ ਤੁਸੀਂ ਆਪਣਾ ਭਾਰ ਬਰਕਰਾਰ ਰੱਖਣ ਲਈ ਪੰਜੀਰੀ ਨੂੰ ਆਪਣੀ ਭਾਰ ਘਟਾਉਣ ਵਾਲੀ ਖੁਰਾਕ ਵਿੱਚ ਸ਼ਾਮਲ ਕਰ ਸਕਦੇ ਹੋ। ਇਸ ਨੂੰ ਖਾਣ ਨਾਲ ਪੇਟ ਜ਼ਿਆਦਾ ਦੇਰ ਤੱਕ ਭਰਿਆ ਰਹਿੰਦਾ ਹੈ ਅਤੇ ਭਾਰ ਘੱਟ ਕਰਨ 'ਚ ਮਦਦ ਮਿਲਦੀ ਹੈ। ਪੰਜੀਰੀ ਵਿੱਚ ਪ੍ਰੋਟੀਨ, ਕੈਲਸ਼ੀਅਮ, ਆਇਰਨ, ਫਾਈਬਰ ਅਤੇ ਹੋਰ ਚਰਬੀ ਪਾਈ ਜਾਂਦੀ ਹੈ। ਇਸ ਨਾਲ ਤੁਹਾਡੀਆਂ ਹੱਡੀਆਂ ਸਿਹਤਮੰਦ ਰਹਿੰਦੀਆਂ ਹਨ। ਸਰਦੀਆਂ ਵਿੱਚ ਜੇਕਰ ਤੁਸੀਂ ਰੋਜ਼ਾਨਾ ਪੰਜੀਰੀ ਖਾਂਦੇ ਹੋ ਤਾਂ ਇਹ ਸਰੀਰ ਨੂੰ ਊਰਜਾ ਪ੍ਰਦਾਨ ਕਰਦੀ ਹੈ।