ਜਿਸ ਘਰ ਦੇ ਵਿੱਚ ਮਾਤਾ-ਪਿਤਾ ਸ਼ਰਾਬ ਦਾ ਸੇਵਨ ਕਰਦੇ ਹਨ। ਉਨ੍ਹਾਂ ਦੇ ਬੱਚਿਆਂ ਨੂੰ ਕਈ ਬਿਮਾਰੀਆਂ ਘੇਰ ਲੈਂਦੀਆਂ ਹਨ। ਇਹ ਅਸੀਂ ਨਹੀਂ ਕਹਿ ਰਹੇ ਸਗੋਂ ਇੱਕ ਅਧਿਐਨ ਦੇ ਵਿੱਚ ਖੁਲਾਸਾ ਹੋਇਆ ਹੈ।

ਟੈਕਸਾਸ ਏ ਐਂਡ ਐਮ ਯੂਨੀਵਰਸਿਟੀ ਦੇ ਵਿਗਿਆਨੀਆਂ ਦੁਆਰਾ ਕੀਤੇ ਗਏ ਇਸ ਅਧਿਐਨ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਜਿਹੜੇ ਮਾਤਾ-ਪਿਤਾ ਦੋਵੇਂ ਬਹੁਤ ਜ਼ਿਆਦਾ ਸ਼ਰਾਬ ਦਾ ਸੇਵਨ ਕਰਨ ਵਾਲੇ ਹੁੰਦੇ ਹਨ,

ਉਨ੍ਹਾਂ ਦੇ ਬੱਚਿਆਂ ਦੀ ਉਮਰ ਦੀ ਪ੍ਰਕਿਰਿਆ ਤੇਜ਼ ਹੋ ਸਕਦੀ ਹੈ ਅਤੇ ਉਹ ਗੰਭੀਰ ਬਿਮਾਰੀਆਂ ਦੇ ਸ਼ਿਕਾਰ ਹੋ ਸਕਦੇ ਹਨ।

ਜਦੋਂ ਮਾਪੇ ਜ਼ਿਆਦਾ ਮਾਤਰਾ 'ਚ ਸ਼ਰਾਬ ਦਾ ਸੇਵਨ ਕਰਦੇ ਹਨ ਤਾਂ ਇਸ ਦਾ ਬੱਚਿਆਂ ਦੇ ਸਰੀਰ 'ਤੇ ਬੁਰਾ ਪ੍ਰਭਾਵ ਪੈਂਦਾ ਹੈ।

ਜਦੋਂ ਮਾਪੇ ਜ਼ਿਆਦਾ ਮਾਤਰਾ 'ਚ ਸ਼ਰਾਬ ਦਾ ਸੇਵਨ ਕਰਦੇ ਹਨ ਤਾਂ ਇਸ ਦਾ ਬੱਚਿਆਂ ਦੇ ਸਰੀਰ 'ਤੇ ਬੁਰਾ ਪ੍ਰਭਾਵ ਪੈਂਦਾ ਹੈ।

ਇਸ ਕਾਰਨ ਬੱਚਿਆਂ ਵਿੱਚ ‘ਫੈਟਲ ਅਲਕੋਹਲ ਸਪੈਕਟ੍ਰਮ ਡਿਸਆਰਡਰ’ (FASD) ਨਾਂ ਦੀ ਸਮੱਸਿਆ ਪੈਦਾ ਹੋ ਸਕਦੀ ਹੈ।



ਇਹ ਵਿਕਾਰ ਬੱਚਿਆਂ ਦੇ ਸਰੀਰਕ, ਮਾਨਸਿਕ ਅਤੇ ਭਾਵਨਾਤਮਕ ਵਿਕਾਸ 'ਚ ਰੁਕਾਵਟ ਪਾਉਂਦਾ ਹੈ।

ਇਹ ਵਿਕਾਰ ਬੱਚਿਆਂ ਦੇ ਸਰੀਰਕ, ਮਾਨਸਿਕ ਅਤੇ ਭਾਵਨਾਤਮਕ ਵਿਕਾਸ 'ਚ ਰੁਕਾਵਟ ਪਾਉਂਦਾ ਹੈ।

ਅਜਿਹੇ ਬੱਚਿਆਂ ਵਿੱਚ ਕਈ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ, ਜਿਵੇਂ ਕਿ ਟਾਈਪ 2 ਡਾਇਬਟੀਜ਼, ਦਿਲ ਦੇ ਰੋਗ ਅਤੇ ਮਾਨਸਿਕ ਰੋਗ।

ਆਮ ਤੌਰ 'ਤੇ ਇਹ ਬਿਮਾਰੀਆਂ 40-50 ਸਾਲ ਦੀ ਉਮਰ 'ਚ ਹੁੰਦੀਆਂ ਹਨ ਪਰ FASD ਤੋਂ ਪੀੜਤ ਬੱਚਿਆਂ 'ਚ ਇਹ ਬਿਮਾਰੀਆਂ ਛੋਟੀ ਉਮਰ 'ਚ ਹੀ ਦਿਖਾਈ ਦੇਣ ਲੱਗਦੀਆਂ ਹਨ।

ਬੱਚਿਆਂ ਦੀ ਇਮਿਊਨਿਟੀ ਕਮਜ਼ੋਰ ਹੋ ਸਕਦੀ ਹੈ, ਜਿਸ ਕਾਰਨ ਉਹ ਵਾਰ-ਵਾਰ ਬਿਮਾਰ ਹੋ ਸਕਦੇ ਹਨ।



ਇਸ ਤੋਂ ਇਲਾਵਾ ਉਨ੍ਹਾਂ ਵਿਚ ਮਾਨਸਿਕ ਤਣਾਅ ਅਤੇ ਚਿੰਤਾ ਵੀ ਛੇਤੀ ਪੈਦਾ ਹੋ ਸਕਦੀ ਹੈ, ਜਿਸ ਦਾ ਉਨ੍ਹਾਂ ਦੇ ਜੀਵਨ 'ਤੇ ਮਾੜਾ ਅਸਰ ਪੈਂਦਾ ਹੈ।