ਪੰਜਾਬ ਸਮੇਤ ਚੰਡੀਗੜ੍ਹ 'ਚ ਲੱਗ ਗਈ ਮੀਂਹ ਦੀ ਝੜੀ, ਅਗਲੇ ਦੋ ਦਿਨ ਮੌਸਮ ਹੋਵੇਗਾ ਠੰਢਾ ਪੰਜਾਬ ਸਮੇਤ ਚੰਡੀਗੜ੍ਹ ਵਿੱਚ ਅੱਜ ਸਵੇਰ ਤੜਕੇ ਤੋਂ ਹੀ ਮੀਂਹ ਪੈ ਰਿਹਾ ਹੈ। ਸਵੇਰ ਦੇ ਸਮੇਂ ਆਸਮਾਨ 'ਤੇ ਕਾਲੇ ਬੱਦਲ ਛਾਏ ਦਿਖਾਈ ਦਿੱਤੇ। ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨ ਅਜਿਹਾ ਹੀ ਮੌਸਮ ਦੇਖਣ ਨੂੰ ਮਿਲੇਗਾ। ਬੀਤੇ ਦਿਨ ਵੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਤੇਜ਼ ਮੀਂਹ ਦੇਖਣ ਨੂੰ ਮਿਲਿਆ ਸੀ। ਜਿਸ ਕਰਕੇ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਜ਼ਰੂਰੀ ਮਿਲੀ ਹੈ। ਬੀਤੇ ਦਿਨ ਚੰਡੀਗੜ੍ਹ ਵਿੱਚ ਕਰੀਬ 31 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਪਿਛਲੇ ਕਈ ਦਿਨਾਂ ਤੋਂ ਮੀਂਹ ਨਾਲ ਪੈਣ ਕਰਕੇ ਪੰਜਾਬ 'ਚ ਤਾਪਮਾਨ 40 ਡੀਗਰੀ ਨੂੰ ਪਹੁੰਚ ਗਿਆ ਸੀ। ਫਰੀਦਕੋਟ 'ਚ 39.5 ਡਿਗਰੀ, ਬਠਿੰਡਾ 'ਚ 37.9 ਡਿਗਰੀ, ਲੁਧਿਆਣਾ 'ਚ 36.3 ਡਿਗਰੀ ਤੇ ਅੰਮ੍ਰਿਤਸਰ 'ਚ 35.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਚੰਡੀਗੜ੍ਹ ਤੇ ਪੰਜਾਬ ਵਾਂਗ ਹਰਿਆਣਾ ਵਿੱਚ ਵੀ ਕਈ ਥਾਵਾਂ 'ਤੇ ਅੱਜ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ 28 ਸਤੰਬਰ ਤੋਂ ਬਾਅਦ ਮਾਨਸੂਨ ਕਮਜ਼ੋਰ ਹੋਣਾ ਸ਼ੁਰੂ ਹੋ ਜਾਵੇਗਾ। ਜਿਸ ਕਰਕੇ ਉੱਤਰ ਭਾਰਤ ਵਿੱਚ ਜ਼ਿਆਦਾ ਮੀਂਹ ਨਹੀਂ ਦਿਖਾਈ ਦੇਵੇਗਾ।