ਪੀਰੀਅਡਜ਼ ਯਾਨੀਕਿ ਔਰਤਾਂ ਨੂੰ ਹਰ ਮਹੀਨੇ ਆਉਣ ਵਾਲੀ ਮਾਹਵਾਰੀ। ਇਸ ਦੇ ਵਿੱਚ ਔਰਤਾਂ ਨੂੰ ਜ਼ਿਆਦਤਰ ਪੇਟ ਦਰਦ ਦੀ ਸਮੱਸਿਆ ਰਹਿੰਦੀ ਹੈ। ਕਈ ਔਰਤਾਂ ਨੂੰ ਤਾਂ ਬਹੁਤ ਹੀ ਜ਼ਿਆਦਾ ਪੇਟ ਦਰਦ ਹੁੰਦਾ ਹੈ ਜਿਸ ਕਰਕੇ ਦਰਦ ਤੋਂ ਆਰਾਮ ਪਾਉਣ ਲਈ ਦਵਾਈਆਂ ਦਾ ਵੀ ਸਹਾਰਾ ਲੈਣਾ ਪੈਂਦਾ ਹੈ। ਪਰ ਜ਼ਿਆਦਾ ਦਵਾਈਆਂ ਲੈਣਾ ਸਾਡੀ ਸਿਹਤ ਲਈ ਖਤਰਨਾਕ ਹੋ ਸਕਦਾ ਹੈ ਅੱਜ ਅਸੀਂ ਤੁਹਾਨੂੰ ਅਜਿਹਾ ਨੁਸਖਾ ਦੱਸਾਂਗੇ ਜਿਸ ਦੀ ਮਦਦ ਨਾਲ ਤੁਸੀਂ ਬਿਨਾਂ ਦਵਾਈਆਂ ਲਏ ਮਾਹਵਾਰੀ ਦੇ ਦਰਦ ਤੋਂ ਰਾਹਤ ਪਾ ਸਕਦੇ ਹੋ ਤੁਹਾਨੂੰ ਦੱਸ ਦੇਈਏ ਕਿ ਗੁੜ ਸਾਡੇ ਸਰੀਰ ਵਿੱਚੋਂ ਗੰਦੇ ਖੂਨ ਨੂੰ ਬਾਹਰ ਕੱਢਣ ਵਿੱਚ ਮਦਦ ਕਰਦਾ ਹੈ ਅਤੇ ਇਹ ਮਾਹਵਾਰੀ ਦੇ ਦਰਦ ਤੋਂ ਵੀ ਰਾਹਤ ਦਿਵਾਉਂਦਾ ਹੈ ਪੀਰੀਅਡਸ ਦੌਰਾਨ ਗੁੜ ਖਾਣਾ ਬਹੁਤ ਚੰਗਾ ਮੰਨਿਆ ਜਾਂਦਾ ਹੈ ਗੁੜ ਵਿੱਚ ਆਇਰਨ, ਕੈਲਸ਼ੀਅਮ, ਫਾਸਫੋਰਸ ਵਰਗੇ ਪੋਸ਼ਕ ਤੱਤ ਹੁੰਦੇ ਹਨ, ਜੋ ਅਨੀਮੀਆ ਨੂੰ ਦੂਰ ਕਰਦੇ ਹਨ ਅਤੇ ਸਾਨੂੰ ਊਰਜਾਵਾਨ ਰੱਖਣ ਵਿੱਚ ਮਦਦ ਕਰਦੇ ਹਨ ਗੁੜ ਵਿੱਚ ਪ੍ਰੋਬਾਇਓਟਿਕ ਹੁੰਦਾ ਹੈ ਜੋ ਪਾਚਨ ਕਿਰਿਆ ਨੂੰ ਸੁਧਾਰਨ ਵਿੱਚ ਮਦਦ ਕਰਦਾ ਹੈ ਅਤੇ ਪੇਟ ਨਾਲ ਜੁੜੀਆਂ ਸਮੱਸਿਆਵਾਂ ਨੂੰ ਵੀ ਦੂਰ ਕਰਦਾ ਹੈ ਗੁੜ ਵਿੱਚ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ, ਜੋ ਮਾਹਵਾਰੀ ਦੇ ਦੌਰਾਨ ਦਰਦ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ ਗੁੜ ਗਲੂਕੋਜ਼ ਦਾ ਚੰਗਾ ਸਰੋਤ ਹੈ, ਜੋ ਪੀਰੀਅਡਸ ਦੌਰਾਨ ਥਕਾਵਟ ਅਤੇ ਕਮਜ਼ੋਰੀ ਨੂੰ ਵੀ ਦੂਰ ਕਰਦਾ ਹੈ ਮਾਹਵਾਰੀ ਦੇ ਦੌਰਾਨ ਗੁੜ ਖਾਣਾ ਕੁਝ ਔਰਤਾਂ ਲਈ ਫਾਇਦੇਮੰਦ ਹੁੰਦਾ ਹੈ ਅਤੇ ਕੁਝ ਲਈ ਨੁਕਸਾਨਦੇਹ ਹੋ ਸਕਦਾ ਹੈ ਇਹ ਤੁਹਾਡੀ ਸਿਹਤ ਅਤੇ ਮਾਹਵਾਰੀ ਦੇ ਲੱਛਣਾਂ 'ਤੇ ਨਿਰਭਰ ਕਰਦਾ ਹੈ। ਇਸ ਲਈ ਕਿਸੇ ਸਿਹਤ ਮਾਹਿਰ ਤੋਂ ਸਲਾਹ ਜ਼ਰੂਰ ਲੈ ਲਓ।