ਮਾਨਸੂਨ ਦੇ ਮੌਸਮ ਦੌਰਾਨ ਪਾਣੀ ਅਤੇ ਮੱਛਰਾਂ ਰਾਹੀਂ ਫੈਲਣ ਵਾਲੀਆਂ ਬੀਮਾਰੀਆਂ ਦੇ ਖ਼ਤਰੇ ਨੂੰ ਦੇਖਦੇ ਹੋਏ ਚੰਡੀਗੜ੍ਹ ਨਗਰ ਨਿਗਮ ਵੱਲੋਂ ਲੋਕਾਂ ਲਈ ਸਿਹਤ ਸਲਾਹ ਜਾਰੀ ਕੀਤੀ ਗਈ ਹੈ

ਨਗਰ ਨਿਗਮ ਨੇ ਨਾਗਰਿਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਸਫ਼ਾਈ ਰੱਖਣ ਅਤੇ ਪਾਣੀ ਖੜ੍ਹਾ ਨਾ ਹੋਣ ਦੇਣ ਦੀ ਅਪੀਲ ਕੀਤੀ ਗਈ ਹੈ

Published by: ਜਸਵੀਰ ਕੌਰ

ਮਾਨਸੂਨ ਦੌਰਾਨ ਡੇਂਗੂ, ਮਲੇਰੀਆ ਅਤੇ ਹੋਰ ਪਾਣੀ ਤੋਂ ਪੈਦਾ ਹੋਣ ਵਾਲੀਆਂ ਬੀਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ

Published by: ਜਸਵੀਰ ਕੌਰ

ਨਗਰ ਨਿਗਮ ਨੇ ਕਿਹਾ ਕਿ ਨਾਲੀਆਂ ਅਤੇ ਜਲ ਨਿਕਾਸੀ ਵਾਲੇ ਰਸਤਿਆਂ ਦੀ ਨਿਯਮਤ ਸਫਾਈ ਕਰਵਾਈ ਜਾਵੇ ਅਤੇ ਕੂੜਾ ਸਿਰਫ਼ ਨਿਰਧਾਰਤ ਥਾਵਾਂ ’ਤੇ ਹੀ ਸੁੱਟਿਆ ਜਾਵੇ

Published by: ਜਸਵੀਰ ਕੌਰ

ਕੂਲਰਾਂ, ਗਮਲਿਆਂ, ਟਾਇਰਾਂ, ਡੱਬਿਆਂ ਅਤੇ ਹੋਰ ਪਾਣੀ ਇਕੱਠਾ ਕਰਨ ਵਾਲੀਆਂ ਥਾਵਾਂ ਨੂੰ ਨਿਯਮਤ ਤੌਰ ’ਤੇ ਖ਼ਾਲੀ ਕਰਕੇ ਸਾਫ਼ ਰੱਖਣ ਦੀ ਸਲਾਹ ਦਿੱਤੀ ਗਈ ਹੈ

Published by: ਜਸਵੀਰ ਕੌਰ

ਪੀਣ ਵਾਲੇ ਪਾਣੀ ਸਬੰਧੀ ਲੋਕਾਂ ਨੂੰ ਸਾਫ਼ ਅਤੇ ਢੱਕੇ ਹੋਏ ਬਰਤਨਾਂ ਵਿੱਚ ਪਾਣੀ ਰੱਖਣ ਅਤੇ ਲੋੜ ਪੈਣ ’ਤੇ ਪਾਣੀ ਨੂੰ ਉਬਾਲ ਕੇ ਜਾਂ ਕਲੋਰੀਨ ਦੀਆਂ ਗੋਲੀਆਂ ਦੀ ਵਰਤੋਂ ਕਰਕੇ ਪੀਣ ਲਈ ਕਿਹਾ ਗਿਆ ਹੈ

Published by: ਜਸਵੀਰ ਕੌਰ

ਫਲਾਂ ਅਤੇ ਸਬਜ਼ੀਆਂ ਨੂੰ ਚੰਗੀ ਤਰ੍ਹਾਂ ਧੋ ਕੇ ਖਾਣ ਅਤੇ ਬਾਸੀ ਜਾਂ ਖੁੱਲ੍ਹਾ ਭੋਜਨ ਖਾਣ ਤੋਂ ਪਰਹੇਜ਼ ਕਰਨ ਦੀ ਵੀ ਅਪੀਲ ਕੀਤੀ ਗਈ ਹੈ

Published by: ਜਸਵੀਰ ਕੌਰ

ਘਰਾਂ ਦੇ ਬਾਹਰ ਪਾਣੀ ਨਾ ਖੜ੍ਹਾ ਹੋਣ ਦਿਓ ਅਤੇ ਮੱਛਰ ਭਜਾਉਣ ਵਾਲੀ ਕ੍ਰੀਮ ਦੀ ਵਰਤੋਂ ਕਰੋ ਅਤੇ ਪੂਰੀ ਬਾਂਹਾਂ ਵਾਲੇ ਕੱਪੜੇ ਪਾਓ

Published by: ਜਸਵੀਰ ਕੌਰ

ਨਗਰ ਨਿਗਮ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸੱਪਾਂ ਤੋਂ ਵੀ ਸਾਵਧਾਨ ਰਹਿਣ, ਘਾਹ ਜਾਂ ਝਾੜੀਆਂ ਵਾਲੀਆਂ ਥਾਵਾਂ ’ਤੇ ਨੰਗੇ ਪੈਰ ਨਾ ਜਾਣ

Published by: ਜਸਵੀਰ ਕੌਰ

ਘਰ ਦੇ ਆਲੇ-ਦੁਆਲੇ ਕੂੜਾ ਜਾਂ ਲੱਕੜੀ ਇਕੱਠੀ ਨਾ ਹੋਣ ਦੇਣ

Published by: ਜਸਵੀਰ ਕੌਰ