ਪ੍ਰੋਟੀਨ ਅਤੇ ਫਾਈਬਰ ਨਾਲ ਭਰਪੂਰ ਭੁੰਨੇ ਹੋਏ ਛੋਲੇ ਨੂੰ ਸੁਪਰਫੂਡ ਕਿਹਾ ਜਾਂਦਾ ਹੈ।



ਸਾਡੇ ਸਰੀਰ ਨੂੰ ਛੋਲੇ ’ਚ ਮੌਜੂਦ ਇਨ੍ਹਾਂ ਦੋ ਪੋਸ਼ਕ ਤੱਤਾਂ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ।

ਪ੍ਰੋਟੀਨ ਸੈੱਲਾਂ ਨੂੰ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੀ ਮੁਰੰਮਤ ਦਾ ਕੰਮ ਕਰਦਾ ਹੈ, ਜਦੋਂ ਕਿ ਪਾਚਨ ਪ੍ਰਣਾਲੀ ਨੂੰ ਸਿਹਤਮੰਦ ਰੱਖਣ ਲਈ ਫਾਈਬਰ ਜ਼ਰੂਰੀ ਹੁੰਦਾ ਹੈ।



ਭੁੰਨੇ ਹੋਏ ਛੋਲਿਆਂ ’ਚ ਫੈਟੀ ਐਸਿਡ ਵੀ ਪਾਇਆ ਜਾਂਦਾ ਹੈ ਅਤੇ ਇਸ ’ਚ ਚਰਬੀ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ। ਮਤਲਬ, ਇਸ ਨੂੰ ਖਾਣ ਨਾਲ ਤੁਹਾਡਾ ਪੇਟ ਲੰਬੇ ਸਮੇਂ ਤੱਕ ਭਰਿਆ ਰਹੇਗਾ ਪਰ ਮੋਟਾਪਾ ਅਤੇ ਭਾਰ ਨਹੀਂ ਵਧੇਗਾ।

ਭੁੰਨੇ ਹੋਏ ਛੋਲਿਆਂ 'ਚ ਆਇਰਨ ਵੀ ਹੁੰਦਾ ਹੈ, ਜੋ ਅਨੀਮੀਆ ਦੀ ਸਮੱਸਿਆ ਨੂੰ ਦੂਰ ਕਰਨ 'ਚ ਫਾਇਦੇਮੰਦ ਹੁੰਦਾ ਹੈ।



ਭੁੰਨੇ ਹੋਏ ਛੋਲਿਆਂ ’ਚ ਫਾਈਬਰ ਦੀ ਚੰਗੀ ਮਾਤਰਾ ਹੁੰਦੀ ਹੈ, ਜੋ ਪਾਚਨ ਲਈ ਬਹੁਤ ਜ਼ਰੂਰੀ ਹੈ। ਇਸ ਨੂੰ ਖਾਣ ਨਾਲ ਕਬਜ਼, ਗੈਸ, ਪੇਟ ਦਰਦ ਵਰਗੀਆਂ ਸਮੱਸਿਆਵਾਂ ਦੂਰ ਰਹਿੰਦੀਆਂ ਹਨ।

ਭੁੰਨੇ ਹੋਏ ਛੋਲੇ ਖਾਣ ਨਾਲ ਖਰਾਬ ਕੋਲੈਸਟ੍ਰੋਲ ਘੱਟ ਹੁੰਦਾ ਹੈ। ਜਿਸ ਨਾਲ ਦਿਲ ਸਿਹਤਮੰਦ ਰਹਿੰਦਾ ਹੈ।



ਭੁੰਨੇ ਹੋਏ ਛੋਲਿਆਂ ’ਚ ਘੱਟ ਗਲਾਈਸੈਮਿਕ ਇੰਡੈਕਸ ਹੁੰਦਾ ਹੈ।

ਭੁੰਨੇ ਹੋਏ ਛੋਲਿਆਂ ’ਚ ਘੱਟ ਗਲਾਈਸੈਮਿਕ ਇੰਡੈਕਸ ਹੁੰਦਾ ਹੈ।

ਇਸ ਤੋਂ ਇਲਾਵਾ ਇਸ 'ਚ ਫਾਈਬਰ ਅਤੇ ਪ੍ਰੋਟੀਨ ਦੀ ਜ਼ਿਆਦਾ ਮਾਤਰਾ ਹੁੰਦੀ ਹੈ, ਜੋ ਬਲੱਡ ਸ਼ੂਗਰ ਨੂੰ ਕੰਟਰੋਲ 'ਚ ਰੱਖਣ 'ਚ ਮਦਦਗਾਰ ਹੁੰਦੇ ਹਨ।

ਤੁਸੀਂ ਭੁੰਨੇ ਹੋਏ ਛੋਲਿਆਂ ਨੂੰ ਸਵੇਰ ਦੇ ਨਾਸ਼ਤੇ ਜਾਂ ਸ਼ਾਮ ਦੇ ਸਨੈਕ ਦੇ ਤੌਰ 'ਤੇ ਖਾ ਸਕਦੇ ਹੋ।