ਸਵੇਰੇ ਖਾਲੀ ਪੇਟ ਕੋਸਾ ਪਾਣੀ ਪੀਣਾ ਸਿਹਤ ਲਈ ਕਾਫ਼ੀ ਲਾਭਕਾਰੀ ਮੰਨਿਆ ਜਾਂਦਾ ਹੈ। ਇਹ ਸਰੀਰ ਨੂੰ ਅੰਦਰੋਂ ਸਾਫ਼ ਕਰਨ ਵਿੱਚ ਮਦਦ ਕਰਦਾ ਹੈ ਅਤੇ ਪਾਚਣ ਪ੍ਰਣਾਲੀ ਨੂੰ ਸਰਗਰਮ ਬਣਾਉਂਦਾ ਹੈ। ਕੋਸਾ ਪਾਣੀ ਮੈਟਾਬੋਲਿਜ਼ਮ ਨੂੰ ਤੇਜ਼ ਕਰਦਾ ਹੈ, ਜਿਸ ਨਾਲ ਖਾਣਾ ਆਸਾਨੀ ਨਾਲ ਹਜ਼ਮ ਹੁੰਦਾ ਹੈ। ਅੱਜਕੱਲ਼ ਦੀ ਭੱਜਦੌੜ ਭਰੀ ਜ਼ਿੰਦਗੀ ਵਿੱਚ ਸਵੇਰੇ ਕੋਸਾ ਪਾਣੀ ਪੀਣ ਦੀ ਆਦਤ ਸਰੀਰ ਨੂੰ ਤੰਦਰੁਸਤ ਰੱਖਣ ਵਿੱਚ ਸਹਾਇਕ ਸਾਬਤ ਹੋ ਸਕਦੀ ਹੈ।