ਅੱਜ ਕੱਲ੍ਹ ਸਮਾਰਟਫੋਨ ਲੋਕਾਂ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਗਿਆ ਹੈ।

ਅੱਜ ਕੱਲ੍ਹ ਸਮਾਰਟਫੋਨ ਲੋਕਾਂ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਗਿਆ ਹੈ।

ਬਹੁਤ ਸਾਰੇ ਲੋਕ ਅਕਸਰ ਹੀ ਫੋਨ ਨੂੰ ਸਿਰਹਾਣੇ ਦੇ ਹੇਠਾਂ ਰੱਖ ਕੇ ਸੌਂਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਇਹ ਆਦਤ ਸਿਹਤ ਲਈ ਬਹੁਤ ਖਤਰਨਾਕ ਹੋ ਸਕਦੀ ਹੈ।



ਮੋਬਾਈਲ ਫੋਨ ਦੀਆਂ ਸਕਰੀਨਾਂ ਤੋਂ ਨਿਕਲਣ ਵਾਲੀ ਨੀਲੀ ਰੋਸ਼ਨੀ ਮੇਲੇਟੋਨਿਨ ਹਾਰਮੋਨ ਦੇ ਉਤਪਾਦਨ ਵਿਚ ਰੁਕਾਵਟ ਪਾਉਂਦੀ ਹੈ।



ਮੇਲਾਟੋਨਿਨ ਇਕ ਹਾਰਮੋਨ ਹੈ ਜੋ ਨੀਂਦ ਨੂੰ ਕੰਟਰੋਲ ਕਰਦਾ ਹੈ। ਜਦੋਂ ਅਸੀਂ ਸੌਂਦੇ ਸਮੇਂ ਆਪਣੇ ਨੇੜੇ ਫੋਨ ਰੱਖਦੇ ਹਾਂ ਤਾਂ ਨੀਲੀ ਰੌਸ਼ਨੀ ਦਿਮਾਗ ਨੂੰ ਕਿਰਿਆਸ਼ੀਲ ਰੱਖਦੀ ਹੈ ਜਿਸ ਨਾਲ ਸੌਣਾ ਮੁਸ਼ਕਲ ਹੋ ਜਾਂਦਾ ਹੈ।

ਇਸ ਨਾਲ ਇਨਸੌਮਨੀਆ, ਥਕਾਵਟ ਅਤੇ ਸੁਸਤੀ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

ਮੋਬਾਈਲ ਫੋਨ ਤੋਂ ਨਿਕਲਣ ਵਾਲੀ ਰੇਡੀਏਸ਼ਨ ਊਰਜਾ ਦੀ ਇਕ ਕਿਸਮ ਹੈ ਜੋ ਸਾਡੇ ਸਰੀਰ ਨੂੰ ਪ੍ਰਭਾਵਿਤ ਕਰ ਸਕਦੀ ਹੈ।

ਜਦੋਂ ਲੋਕ ਫੋਨ ਨੂੰ ਆਪਣੇ ਸਰੀਰ ਦੇ ਨੇੜੇ ਰੱਖ ਕੇ ਸੌਂਦੇ ਹਨ, ਤਾਂ ਇਹ ਰੇਡੀਏਸ਼ਨ ਸਿੱਧੇ ਸਰੀਰ ਵਿਚ ਜਾਂਦੀ ਹੈ। ਇਹ ਰੇਡੀਏਸ਼ਨ ਸਰੀਰ ਦੇ ਅੰਦਰ ਕਈ ਤਰ੍ਹਾਂ ਦੇ ਨੁਕਸਾਨ ਪਹੁੰਚਾ ਸਕਦੀ ਹੈ।

ਮੋਬਾਈਲ ਫੋਨਾਂ ਤੋਂ ਨਿਕਲਣ ਵਾਲੀ ਰੇਡੀਏਸ਼ਨ ਬ੍ਰੇਨ ਟਿਊਮਰ ਅਤੇ ਕਈ ਤਰ੍ਹਾਂ ਦੇ ਕੈਂਸਰ ਦੇ ਖਤਰੇ ਨੂੰ ਵਧਾ ਸਕਦੀ ਹੈ।



ਜਦੋਂ ਲੋਕ ਸਿਰਹਾਣੇ ਦੇ ਹੇਠਾਂ ਮੋਬਾਈਲ ਰੱਖ ਕੇ ਸੌਂਦੇ ਹਨ, ਤਾਂ ਸਿਰ ਰੇਡੀਏਸ਼ਨ ਦੇ ਸਿੱਧੇ ਸੰਪਰਕ ਵਿਚ ਆਉਂਦਾ ਹੈ, ਜਿਸ ਨਾਲ ਬ੍ਰੇਨ ਟਿਊਮਰ ਦਾ ਖਤਰਾ ਹੋਰ ਵਧ ਜਾਂਦਾ ਹੈ।



ਲੰਬੇ ਸਮੇਂ ਤੱਕ ਮੋਬਾਈਲ ਫੋਨ ਦੀ ਵਰਤੋਂ ਕਰਨ ਨਾਲ ਦਿਲ ਨਾਲ ਜੁੜੀਆਂ ਸਮੱਸਿਆਵਾਂ ਦਾ ਖਤਰਾ ਵੱਧ ਸਕਦਾ ਹੈ



ਸੌਣ ਤੋਂ ਪਹਿਲਾਂ ਫੋਨ ਦੀ ਵਰਤੋਂ ਕਰਨ ਨਾਲ ਤਣਾਅ ਅਤੇ ਚਿੰਤਾ ਵਧ ਸਕਦੀ ਹੈ