ਪਾਲਕ ਜੋ ਕਿ ਇੱਕ ਪੱਤੇਦਾਰ ਸਬਜ਼ੀ ਹੈ, ਇਹ ਸਿਹਤ ਲਈ ਕਾਫ਼ੀ ਲਾਭਕਾਰੀ ਮੰਨੀ ਜਾਂਦੀ ਹੈ।

ਪਾਲਕ ਜੋ ਕਿ ਇੱਕ ਪੱਤੇਦਾਰ ਸਬਜ਼ੀ ਹੈ, ਇਹ ਸਿਹਤ ਲਈ ਕਾਫ਼ੀ ਲਾਭਕਾਰੀ ਮੰਨੀ ਜਾਂਦੀ ਹੈ।

ਇਸ ਦੇ ਪੱਤਿਆਂ ਵਿੱਚ ਧਾਰਿਆ ਹੋਇਆ ਪੌਸ਼ਟਿਕ ਤੱਤ ਸਰੀਰ ਨੂੰ ਬਹੁਤ ਫਾਇਦਾ ਪਹੁੰਚਾਉਂਦਾ ਹੈ। ਜਿੱਥੇ ਪਾਲਕ ਲਾਭਕਾਰੀ ਹੈ ਉੱਥੇ ਹੀ ਇਸ ਦਾ ਜ਼ਿਆਦਾ ਸੇਵਨ ਸਿਹਤ ਨੂੰ ਨੁਕਸਾਨ ਵੀ ਪਹੁੰਚਾ ਸਕਦਾ ਹੈ।

ਪਾਲਕ 'ਚ ਆਕਸਲੇਟ ਦੀ ਮਾਤਰਾ ਜ਼ਿਆਦਾ ਹੁੰਦੀ ਹੈ।

ਪਾਲਕ 'ਚ ਆਕਸਲੇਟ ਦੀ ਮਾਤਰਾ ਜ਼ਿਆਦਾ ਹੁੰਦੀ ਹੈ।

ਕੈਲਸ਼ੀਅਮ ਦੇ ਨਾਲ ਆਕਸਾਲੇਟ ਗੁਰਦੇ ਦੀ ਪੱਥਰੀ ਦਾ ਕਾਰਨ ਬਣ ਸਕਦਾ ਹੈ। ਇਸ ਲਈ ਕਿਡਨੀ ਦੀ ਸਮੱਸਿਆ ਤੋਂ ਪੀੜਤ ਲੋਕਾਂ ਨੂੰ ਪਾਲਕ ਦਾ ਸੇਵਨ ਸੀਮਤ ਮਾਤਰਾ 'ਚ ਹੀ ਕਰਨਾ ਚਾਹੀਦਾ ਹੈ।



ਪਾਲਕ 'ਚ ਗੋਇਟ੍ਰੋਜੇਨਿਕ ਤੱਤ ਪਾਏ ਜਾਂਦੇ ਹਨ, ਜੋ ਥਾਇਰਾਇਡ ਗਲੈਂਡ ਦੇ ਕੰਮਕਾਜ ਨੂੰ ਪ੍ਰਭਾਵਿਤ ਕਰ ਸਕਦੇ ਹਨ।



ਥਾਇਰਾਇਡ ਦੀ ਸਮੱਸਿਆ ਤੋਂ ਪੀੜਤ ਲੋਕਾਂ ਨੂੰ ਡਾਕਟਰ ਦੀ ਸਲਾਹ ਤੋਂ ਬਾਅਦ ਹੀ ਪਾਲਕ ਦਾ ਸੇਵਨ ਕਰਨਾ ਚਾਹੀਦਾ ਹੈ।



ਪਾਲਕ 'ਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਹੀ ਕਾਰਨ ਹੈ ਕਿ ਜ਼ਿਆਦਾ ਮਾਤਰਾ 'ਚ ਫਾਈਬਰ ਦਾ ਸੇਵਨ ਕਰਨ ਨਾਲ ਕਬਜ਼, ਪੇਟ ਫੁੱਲਣਾ ਅਤੇ ਗੈਸ ਵਰਗੀਆਂ ਸਮੱਸਿਆਵਾਂ ਵਧ ਸਕਦੀਆਂ ਹਨ।

ਇਸ ਲਈ ਪਾਚਨ ਸੰਬੰਧੀ ਸਮੱਸਿਆਵਾਂ ਤੋਂ ਪੀੜਤ ਲੋਕਾਂ ਨੂੰ ਜ਼ਿਆਦਾ ਪਾਲਕ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।



ਪਾਲਕ 'ਚ Vitamin K ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਵਿਟਾਮਿਨ ਕੇ ਖੂਨ ਨੂੰ ਪਤਲਾ ਕਰਨ ਵਾਲੀਆਂ ਦਵਾਈਆਂ ਦੇ ਅਸਰ ਨੂੰ ਘਟਾ ਸਕਦਾ ਹੈ।

ਇਸ ਲਈ ਜੋ ਲੋਕ ਖੂਨ ਨੂੰ ਪਤਲਾ ਕਰਨ ਵਾਲੀਆਂ ਦਵਾਈਆਂ ਲੈ ਰਹੇ ਹਨ, ਉਨ੍ਹਾਂ ਨੂੰ ਪਾਲਕ ਦਾ ਸੇਵਨ ਸੀਮਤ ਮਾਤਰਾ ਵਿਚ ਹੀ ਕਰਨਾ ਚਾਹੀਦਾ ਹੈ।