ਬਹੁਤ ਸਾਰੇ ਲੋਕ ਸਵੇਰੇ ਉੱਠਣ ਤੋਂ ਬਾਅਦ ਵੀ ਘੰਟਿਆਂ ਤੱਕ ਬਿਸਤਰ 'ਤੇ ਪਏ ਰਹਿੰਦੇ ਹਨ ਇੱਕ ਖੋਜ ਵਿੱਚ ਖੁਲਾਸਾ ਹੋਇਆ ਹੈ ਜਿਹੜੇ ਲੋਕਾਂ ਵਿੱਚ ਅਜਿਹੀ ਆਦਤ ਹੁੰਦੀ ਹੈ ਉਨ੍ਹਾਂ ਨੂੰ ਕਈ ਬਿਮਾਰੀਆਂ ਹੋਣ ਦਾ ਖਤਰਾ ਵੱਧ ਹੁੰਦਾ ਹੈ ਬਿਸਤਰ 'ਤੇ ਲੇਟਣ ਨਾਲ ਸਾਡੀ ਪਿੱਠ 'ਚ ਦਰਦ ਹੋਣ ਦੇ ਨਾਲ-ਨਾਲ ਸਾਡੀਆਂ ਮਾਸਪੇਸ਼ੀਆਂ 'ਚ ਤਕਲੀਫ ਹੋ ਸਕਦੀ ਹੈ ਇਸ ਤੋਂ ਇਲਾਵਾ ਇਹ ਸਾਡੇ ਦਿਮਾਗ ਦੀ ਕਾਰਜਸ਼ੀਲਤਾ ਨੂੰ ਵੀ ਪ੍ਰਭਾਵਿਤ ਕਰਦਾ ਹੈ। ਲੰਬੇ ਸਮੇਂ ਤੱਕ ਬਿਸਤਰ 'ਤੇ ਲੇਟਣ ਨਾਲ ਵੀ ਥਕਾਵਟ ਅਤੇ ਆਲਸ ਦਾ ਅਹਿਸਾਸ ਹੁੰਦਾ ਹੈ ਇਸ ਦਾ ਸਾਡੀ ਮਾਨਸਿਕ ਸਿਹਤ 'ਤੇ ਵੀ ਮਾੜਾ ਅਸਰ ਪੈਂਦਾ ਹੈ ਅਤੇ ਸਾਨੂੰ ਊਰਜਾ ਦੀ ਕਮੀ ਮਹਿਸੂਸ ਹੁੰਦੀ ਹੈ ਸਵੇਰੇ ਉੱਠਣ ਤੋਂ ਬਾਅਦ ਕਈ ਘੰਟੇ ਬਿਸਤਰ 'ਤੇ ਲੇਟਣ ਦੇ ਕਈ ਕਾਰਨ ਹੋ ਸਕਦੇ ਹਨ ਜਿਵੇਂ ਨੀਂਦ ਦੀ ਕਮੀ, ਆਲਸ, ਮਾਨਸਿਕ ਤਣਾਅ, ਸਿਹਤ ਸੰਬੰਧੀ ਸਮੱਸਿਆਵਾਂ ਆਦਿ ਇਸ ਤੋਂ ਬਚਣ ਲਈ ਤੁਹਾਨੂੰ ਅਲਾਰਮ ਲਗਾ ਕੇ ਸਵੇਰੇ ਜਲਦੀ ਉੱਠਣ ਦੀ ਆਦਤ ਬਣਾਉਣੀ ਚਾਹੀਦੀ ਹੈ ਇਸ ਤੋਂ ਇਲਾਵਾ ਸਵੇਰ ਸਮੇਂ ਸੂਰਜ ਦੀ ਰੌਸ਼ਨੀ ਵੱਲ ਦੇਖਣਾ ਫਾਇਦੇਮੰਦ ਅਤੇ ਨਾਲ ਹੀ ਜੇਕਰ ਤੁਸੀਂ ਕਸਰਤ ਕਰਦੇ ਹੋ ਤਾਂ ਦੁਗਣਾ ਫਾਇਦਾ ਮਿਲੇਗਾ ਧਿਆਨ ਰੱਖੋ ਕਿ ਸੌਣ ਤੋਂ ਪਹਿਲਾਂ ਇਲੈਕਟ੍ਰਾਨਿਕ ਡਿਵਾਈਸਾਂ ਨੂੰ ਆਪਣੇ ਤੋਂ ਦੂਰ ਰੱਖੋ ਅਤੇ ਬਿਸਤਰੇ ਨੂੰ ਆਰਾਮਦਾਇਕ ਅਤੇ ਸਾਫ਼ ਰੱਖੋ