ਕੀ ਤੁਸੀ ਜਾਣਦੇ ਹੋ ਆਈਸਕ੍ਰੀਮ ਖਾਣ ਨਾਲ ਸਰੀਰ ਨੂੰ ਹੁੰਦੇ ਨੇ ਕਈ ਫ਼ਾਇਦੇ? ਆਈਸਕ੍ਰੀਮ ਦਾ ਸੇਵਨ ਹੱਡੀਆਂ ਲਈ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ ਕਿਉਂਕਿ ਆਈਸਕ੍ਰੀਮ ਕੈਲਸ਼ੀਅਮ ਦੇ ਨਾਲ-ਨਾਲ ਫਾਸਫੋਰਸ ਨਾਲ ਭਰਪੂਰ ਹੁੰਦੀ ਹੈ। ਆਈਸਕ੍ਰੀਮ ਦਾ ਸੇਵਨ ਕਰਦੇ ਹੋ ਤਾਂ ਇਹ ਬਲੱਡ ਪ੍ਰੈਸ਼ਰ ਨੂੰ ਕੰਟਰੋਲ ’ਚ ਰੱਖਦਾ ਹੈ ਆਈਸਕ੍ਰੀਮ ਨਾਲ ਇਮਿਊਨਿਟੀ ਮਜ਼ਬੂਤ ਹੁੰਦੀ ਹੈ ਇਹ ਤੁਹਾਡੇ ਸਰੀਰ ਨੂੰ ਬੈਕਟੀਰੀਆ ਤੇ ਵਾਇਰਸ ਨਾਲ ਲੜਨ ਦੇ ਯੋਗ ਬਣਾਉਂਦੀ ਹੈ। ਜੋ ਲੋਕ ਅਕਸਰ ਕਮਜ਼ੋਰੀ ਤੇ ਥਕਾਵਟ ਮਹਿਸੂਸ ਕਰਦੇ ਹਨ, ਉਨ੍ਹਾਂ ਨੂੰ ਆਈਸਕ੍ਰੀਮ ਦਾ ਸੇਵਨ ਕਰਨਾ ਚਾਹੀਦਾ ਹੈ ਆਈਸਕ੍ਰੀਮ ਖਾਣ ਨਾਲ ਮੂਡ ਵੀ ਚੰਗਾ ਰਹਿੰਦਾ ਹੈ ਕਿਉਂਕਿ ਆਈਸਕ੍ਰੀਮ ’ਚ ਅਜਿਹੇ ਕਈ ਤੱਤ ਪਾਏ ਜਾਂਦੇ ਹਨ, ਜੋ ਮੂਡ ਨੂੰ ਬਿਹਤਰ ਬਣਾਉਣ ’ਚ ਮਦਦ ਕਰਦੇ ਹਨ। ਆਈਸਕ੍ਰੀਮ ’ਚ ਪ੍ਰੋਟੀਨ ਤੇ ਕਾਰਬੋਹਾਈਡ੍ਰੇਟ ਵਰਗੇ ਤੱਤ ਮੌਜੂਦ ਹੁੰਦੇ ਹਨ, ਜੋ ਸਰੀਰ ’ਚ ਊਰਜਾ ਬਣਾਈ ਰੱਖਣ ’ਚ ਮਦਦ ਕਰਦੇ ਹਨ।