ਭਾਰਤ ਵਿਚ ਇਨ੍ਹੀਂ ਦਿਨੀਂ ਇਕ ਬਿਮਾਰੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ।



ਇਹ ਬਿਮਾਰੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ ਕਿਉਂਕਿ ਹੁਣ ਇਸ ਕਾਰਨ ਜ਼ਿਲ੍ਹੇ ਵਿੱਚ 6 ਮੌਤਾਂ ਹੋ ਚੁੱਕੀਆਂ ਹਨ।



ਗੁਜਰਾਤ ਤੋਂ ਬਾਅਦ ਹੁਣ ਰਾਜਸਥਾਨ ਵਿਚ ਚਾਂਦੀਪੁਰਾ ਵਾਇਰਸ ਦੀ ਐਂਟਰੀ ਹੋ ਚੁੱਕੀ ਹੈ। ਉਦੈਪੁਰ ਦੇ ਆਦਿਵਾਸੀ ਖੇਤਰ ਦੇ 2 ਬੱਚਿਆਂ ਵਿੱਚ ਇਹ ਲੱਛਣ ਪਾਏ ਗਏ।



ਇੱਕ ਹੋਰ 4 ਸਾਲ ਦਾ ਮਾਸੂਮ ਬੱਚਾ ਇਸ ਵਾਇਰਸ ਦੀ ਲਪੇਟ ਵਿੱਚ ਹੈ।



ਚਾਂਦੀਪੁਰਾ ਵਾਇਰਸ ਰੋਗ ਅਕਸਰ ਤੇਜ਼ ਬੁਖਾਰ ਨਾਲ ਸ਼ੁਰੂ ਹੁੰਦਾ ਹੈ



ਇਸ ਤੋਂ ਇਲਾਵਾ ਪੀੜਤ ਨੂੰ ਬੁਖਾਰ ਦੇ ਬਾਅਦ ਦੌਰੇ, ਦਸਤ ਅਤੇ ਉਲਟੀਆਂ ਵਰਗੇ ਲੱਛਣਾਂ ਦਾ ਅਨੁਭਵ ਹੁੰਦਾ ਹੈ।



ਅਜਿਹੇ 'ਚ ਜੇਕਰ ਇਸ ਪ੍ਰਤੀ ਜਾਗਰੂਕਤਾ ਘੱਟ ਹੋਵੇ ਤਾਂ ਇਹ ਮੌਤ ਦਾ ਕਾਰਨ ਬਣ ਸਕਦੀ ਹੈ।



ਇਸ ਬਿਮਾਰੀ ਤੋਂ ਬਚਾਅ ਲਈ ਸਭ ਤੋਂ ਪਹਿਲਾਂ ਮੱਛਰਾਂ ਤੋਂ ਬਚਣਾ ਜ਼ਰੂਰੀ ਹੈ।



ਮੱਛਰ ਸਿਰਫ਼ ਚਾਂਦੀਪੁਰਾ ਵਾਇਰਸ ਹੀ ਨਹੀਂ ਸਗੋਂ ਹੋਰ ਵੀ ਕਈ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਸਕਦੇ ਹਨ।



ਅਜਿਹੀ ਸਥਿਤੀ ਵਿੱਚ ਆਪਣੇ ਘਰ ਨੂੰ ਸਾਫ਼ ਰੱਖਣਾ ਅਤੇ ਮੱਛਰ ਦੇ ਕੱਟਣ ਤੋਂ ਆਪਣੇ ਅਤੇ ਆਪਣੇ ਬੱਚਿਆਂ ਨੂੰ ਬਚਾਉਣਾ ਜ਼ਰੂਰੀ ਹੈ