ਗੁਰਦੇ ਸਾਡੇ ਸਰੀਰ ਦੇ ਸਭ ਤੋਂ ਮਹੱਤਵਪੂਰਨ ਅੰਗਾਂ ਵਿੱਚੋਂ ਇੱਕ ਹੈ। ਇਹ ਸਰੀਰ ਵਿੱਚੋਂ ਜ਼ਹਿਰੀਲੇ ਪਦਾਰਥਾਂ ਨੂੰ ਫਿਲਟਰ ਕਰਨ ਅਤੇ ਉਨ੍ਹਾਂ ਨੂੰ ਪਿਸ਼ਾਬ ਰਾਹੀਂ ਬਾਹਰ ਕੱਢਣ ਦਾ ਕੰਮ ਕਰਦੇ ਹਨ।



ਜੇਕਰ ਕਿਡਨੀ 'ਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੋਵੇ ਤਾਂ ਸਰੀਰ 'ਚੋਂ ਜ਼ਹਿਰੀਲੇ ਤੱਤ ਪੂਰੀ ਤਰ੍ਹਾਂ ਬਾਹਰ ਨਹੀਂ ਨਿਕਲ ਪਾਉਂਦੇ ਅਤੇ ਖੂਨ 'ਚ ਘੁਲਣ ਲੱਗ ਜਾਂਦੇ ਹਨ। ਇਸ ਕਾਰਨ ਕਈ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।



ਇਸ ਨਾਲ ਕਿਡਨੀ ਖਰਾਬ ਹੋਣ ਦਾ ਖਤਰਾ ਵੀ ਵੱਧ ਜਾਂਦਾ ਹੈ ਪਰ ਕਿਡਨੀ ਕਦੇ ਵੀ ਅਚਾਨਕ ਫੇਲ ਨਹੀਂ ਹੁੰਦੀ। ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ ਕਈ ਸਿਗਨਲ ਦਿੰਦਾ ਹੈ। ਆਓ ਜਾਣਦੇ ਹਾਂ ਕਿਡਨੀ ਖਰਾਬ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਂਦੇ ਕਿਹੜੇ ਲੱਛਣ



ਹਰ ਵੇਲੇ ਥਕਾਵਟ ਅਤੇ ਕਮਜ਼ੋਰੀ ਮਹਿਸੂਸ ਹੋਣ ਕਿਡਨੀ ਫੇਲ ਹੋਣ ਦਾ ਸੰਕੇਤ ਹੋ ਸਕਦਾ ਹੈ।



ਜਦੋਂ ਗੁਰਦੇ ਠੀਕ ਤਰ੍ਹਾਂ ਕੰਮ ਨਹੀਂ ਕਰਦੇ ਹਨ, ਤਾਂ ਸਰੀਰ ਵਿੱਚ ਜ਼ਹਿਰੀਲੇ ਪਦਾਰਥ ਇਕੱਠੇ ਹੋਣੇ ਸ਼ੁਰੂ ਹੋ ਜਾਂਦੇ ਹਨ, ਜਿਸ ਕਾਰਨ ਅਸੀਂ ਥਕਾਵਟ ਅਤੇ ਕਮਜ਼ੋਰੀ ਮਹਿਸੂਸ ਕਰਦੇ ਹਾਂ।



ਗੁਰਦਿਆਂ ਦਾ ਸਿੱਧਾ ਸਬੰਧ ਪਿਸ਼ਾਬ ਨਾਲ ਹੁੰਦਾ ਹੈ। ਗੁਰਦੇ ਸਰੀਰ ਵਿੱਚੋਂ ਜ਼ਹਿਰੀਲੇ ਪਦਾਰਥਾਂ ਨੂੰ ਪਿਸ਼ਾਬ ਰਾਹੀਂ ਬਾਹਰ ਕੱਢਣ ਦਾ ਕੰਮ ਕਰਦੇ ਹਨ।



ਵਾਰ-ਵਾਰ ਪਿਸ਼ਾਬ ਆਉਣਾ, ਪਿਸ਼ਾਬ ਵਿੱਚ ਝੱਗ ਬਣਨਾ, ਪਿਸ਼ਾਬ ਦਾ ਰੰਗ ਬਦਲਣਾ ਕਿਡਨੀ ਫੇਲ੍ਹ ਹੋਣ ਦੇ ਲੱਛਣ ਹਨ।



ਜੇਕਰ ਅਜਿਹੇ ਲੱਛਣ ਦਿਖਾਈ ਦੇਣ ਤਾਂ ਤੁਹਾਨੂੰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ ਅਤੇ ਜਾਂਚ ਕਰਵਾਉਣੀ ਚਾਹੀਦੀ ਹੈ।



ਜਦੋਂ ਗੁਰਦੇ ਠੀਕ ਤਰ੍ਹਾਂ ਕੰਮ ਨਹੀਂ ਕਰਦੇ ਹਨ, ਤਾਂ ਸਰੀਰ ਵਿੱਚ ਜ਼ਹਿਰੀਲੇ ਤੱਤ ਅਤੇ ਸੋਡੀਅਮ ਇਕੱਠਾ ਹੋਣਾ ਸ਼ੁਰੂ ਹੋ ਜਾਂਦਾ ਹੈ।



ਇਸ ਕਰਕੇ ਪੈਰਾਂ, ਗਿੱਟਿਆਂ, ਹੱਥਾਂ ਅਤੇ ਚਿਹਰੇ 'ਤੇ ਸੋਜ ਆਉਣ ਲੱਗਦੀ ਹੈ, ਜਿਸ ਨੂੰ ਐਡੀਮਾ ਕਿਹਾ ਜਾਂਦਾ ਹੈ। ਸਰੀਰ ਵਿੱਚ ਸੋਜ ਨੂੰ ਬਿਨਾਂ ਕਿਸੇ ਕਾਰਨ ਦੇ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ ਕਿਉਂਕਿ ਇਹ ਕਿਡਨੀ ਫੇਲ ਹੋਣ ਦਾ ਲੱਛਣ ਹੋ ਸਕਦਾ ਹੈ।