ਅਖਰੋਟ, ਫਾਈਬਰ, ਮੈਗਨੀਸ਼ੀਅਮ, ਓਮੇਗਾ 3, ਐਂਟੀ ਆਕਸੀਡੈਂਟ ਸਮੇਤ ਕਈ ਪੋਸ਼ਕ ਤੱਤਾਂ ਨਾਲ ਭਰਭੂਰ ਹੁੰਦਾ ਹੈ।

Published by: ਗੁਰਵਿੰਦਰ ਸਿੰਘ

ਰੋਜ਼ਾਨਾ ਇਸ ਨੂੰ ਖਾਣਾ ਸਿਹਤ ਲਈ ਚੰਗਾ ਮੰਨਿਆ ਜਾਂਦਾ ਹੈ। ਇਸ ਨਾਲ ਸਿਹਤ ਸਬੰਧੀ ਕਈ ਦਿੱਕਤਾਂ ਠੀਕ ਹੋ ਜਾਂਦੀਆਂ ਹਨ।

ਹਾਲਾਂਕਿ, ਪੋਸ਼ਕ ਤੱਤਾਂ ਨਾਲ ਭਰਭੂਰ ਹੋਣ ਤੋਂ ਬਾਅਦ ਵੀ ਕੁਝ ਲੋਕਾਂ ਲਈ ਅਖਰੋਟ ਖਾਣਾ ਨੁਕਸਾਨਦਾਇਕ ਹੋ ਸਕਦਾ ਹੈ।

Published by: ਗੁਰਵਿੰਦਰ ਸਿੰਘ

ਅੱਜ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਕਿੰਨਾ ਲੋਕਾਂ ਨੂੰ ਅਖਰੋਟ ਦਾ ਸੇਵਨ ਕਰਨ ਤੋਂ ਬਚਣਾ ਚਾਹੀਦਾ ਹੈ।

ਅਸਥਮਾ ਦੇ ਮਰੀਜ਼ਾਂ ਨੂੰ ਅਖਰੋਟ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ। ਇਸ ਵਿੱਚ ਐਲਰਜੀ ਪੈਦਾ ਕਰਨ ਵਾਲੇ ਤੱਤ ਹੁੰਦੇ ਹਨ।

Published by: ਗੁਰਵਿੰਦਰ ਸਿੰਘ

ਅਖਰੋਟ ਵਿੱਚ ਬਹੁਤ ਜ਼ਿਆਦਾ ਕੈਲੋਰੀ ਹੁੰਦੀ ਹੈ ਇਸ ਲਈ ਜ਼ਿਆਦਾ ਖਾਣ ਨਾਲ ਭਾਰ ਵਧਣ ਦਾ ਖ਼ਤਰਾ ਵਧਿਆ ਰਹਿੰਦਾ ਹੈ।

Published by: ਗੁਰਵਿੰਦਰ ਸਿੰਘ

ਅਲਸਰ ਦੀ ਦਿੱਕਤ ਵਾਲੇ ਲੋਕਾਂ ਨੂੰ ਵੀ ਅਖਰੋਟ ਖਾਣ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਪੇਟ ਦੀ ਗਰਮੀ ਵਧ ਜਾਂਦੀ ਹੈ।

ਡਾਇਰੀਆ ਦੇ ਮਰੀਜ਼ਾਂ ਨੂੰ ਵੀ ਅਖਰੋਟ ਖਾਣ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਇਹ ਦਿੱਕਤ ਹੋਰ ਵਧ ਸਕਦੀ ਹੈ।

ਪਾਚਨ ਸਬੰਧੀ ਦਿੱਕਤਾਂ ਵਾਲੇ ਲੋਕਾਂ ਨੂੰ ਵੀ ਇਸ ਨੂੰ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਕਿਉਂਕਿ ਇਸ ਨਾਲ ਮਾਮਲਾ ਵਿਗੜ ਸਕਦਾ।

Published by: ਗੁਰਵਿੰਦਰ ਸਿੰਘ