ਸੇਬ 'ਚ ਫਾਈਬਰ, ਵਿਟਾਮਿਨ ਏ, ਵਿਟਾਮਿਨ ਸੀ, ਕੈਲਸ਼ੀਅਮ, ਆਇਰਨ ਅਤੇ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ। ਪਰ ਲੋਕ ਅਕਸਰ ਸੇਬ ਖਾਣ ਦੇ ਸਹੀ ਸਮੇਂ ਨੂੰ ਲੈ ਕੇ ਭੰਬਲਭੂਸੇ 'ਚ ਰਹਿੰਦੇ ਹਨ।

ਅਜਿਹੇ 'ਚ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਕਿਸ ਸਮੇਂ ਸੇਬ ਖਾਣ ਨਾਲ ਤੁਹਾਨੂੰ ਜ਼ਿਆਦਾ ਫਾਇਦਾ ਹੋ ਸਕਦਾ ਹੈ ਅਤੇ ਤੁਹਾਨੂੰ ਕਿਸ ਸਮੇਂ ਇਸ ਨੂੰ ਖਾਣ ਤੋਂ ਬਚਣਾ ਚਾਹੀਦਾ ਹੈ।

ਸਵੇਰੇ ਖਾਲੀ ਪੇਟ ਸੇਬ ਖਾਣਾ ਜ਼ਿਆਦਾ ਫਾਇਦੇਮੰਦ ਹੁੰਦਾ ਹੈ, ਇਹ ਤੁਹਾਨੂੰ ਦਿਨ ਭਰ ਐਕਟਿਵ ਰੱਖੇਗਾ।

ਫਾਈਬਰ ਪਾਚਨ ਕਿਰਿਆ ਨੂੰ ਵੀ ਠੀਕ ਰੱਖਦਾ ਹੈ, ਇਸ ਲਈ ਸਵੇਰੇ Apples ਖਾਣ ਨਾਲ ਕਬਜ਼ ਵਰਗੀਆਂ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ।

ਸੇਬ ਖਾਣ ਨਾਲ ਤੁਹਾਨੂੰ ਲੰਬੇ ਸਮੇਂ ਤੱਕ ਭੁੱਖ ਨਹੀਂ ਲੱਗਦੀ, ਇਹ ਭਾਰ ਘਟਾਉਣ ਵਿੱਚ ਮਦਦ ਕਰਦਾ ਹੈ।



ਇਸ ਵਿਚ ਵਿਟਾਮਿਨ ਸੀ ਅਤੇ ਪੋਟਾਸ਼ੀਅਮ ਵੀ ਹੁੰਦਾ ਹੈ, ਜੋ ਦਿਲ ਦੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ।



ਦੂਜੇ ਫਲਾਂ ਦੀ ਤਰ੍ਹਾਂ ਰਾਤ ਨੂੰ ਸੇਬ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਇਸ 'ਚ ਸ਼ੂਗਰ ਅਤੇ ਫਰੂਟੋਜ਼ ਹੁੰਦਾ ਹੈ, ਜਿਸ ਨਾਲ ਅਸੀਂ ਐਕਟਿਵ ਮਹਿਸੂਸ ਕਰਦੇ ਹਾਂ ਪਰ ਰਾਤ ਨੂੰ ਇਸ ਨੂੰ ਖਾਣ ਨਾਲ ਨੀਂਦ ਦੀ ਸਮੱਸਿਆ ਹੋ ਸਕਦੀ ਹੈ।