ਰੋਜ਼ਾਨਾ ਦੀਆਂ ਕੁਝ ਚੰਗੀਆਂ ਆਦਤਾਂ ਤੁਹਾਨੂੰ ਸਿਹਤਮੰਦ ਅਤੇ ਫਿੱਟ ਰੱਖਦੀਆਂ ਹਨ, ਉਥੇ ਹੀ ਕੁੱਝ ਗਲਤ ਆਦਤਾਂ ਸਾਡੀ ਸਿਹਤ ਦੇ ਲਈ ਨੁਕਸਾਨਦਾਇਕ ਸਾਬਿਤ ਹੋ ਸਕਦੀਆਂ ਹਨ। ਜਿਨ੍ਹਾਂ ਕਰਕੇ ਸਾਡੀਆਂ ਕਿਡਨੀਆਂ ਤੱਕ ਖਰਾਬ ਹੋ ਸਕਦੀਆਂ ਹਨ।



ਅੱਜ ਦੇ ਸਮੇਂ 'ਚ ਕਿਡਨੀ ਨਾਲ ਜੁੜੀਆਂ ਸਮੱਸਿਆਵਾਂ ਵੀ ਬਹੁਤ ਜ਼ਿਆਦਾ ਦੇਖਣ ਨੂੰ ਮਿਲਦੀਆਂ ਹਨ ਅਤੇ ਇਸ ਦੇ ਪਿੱਛੇ ਕਈ ਵਾਰ ਸਾਡੀਆਂ ਆਪਣੀਆਂ ਕੁੱਝ ਗਲਤ ਆਦਤਾਂ ਹੁੰਦੀਆਂ ਹਨ



kidney ਸਰੀਰ 'ਚੋਂ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਣ 'ਚ ਅਹਿਮ ਭੂਮਿਕਾ ਨਿਭਾਉਂਦੀ ਹੈ, ਜਿਸ ਕਾਰਨ ਸਾਡਾ ਪੂਰਾ ਸਰੀਰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਿਆ ਰਹਿੰਦਾ ਹੈ



ਪਰ ਸਾਡੀਆਂ ਹੀ ਕੁਝ ਆਦਤਾਂ ਕਿਡਨੀ ਨੂੰ ਨੁਕਸਾਨ ਪਹੁੰਚਾਉਂਦੀਆਂ ਹਨ ਅਤੇ ਕਈ ਵਾਰ ਇਸ ਕਾਰਨ ਸਥਿਤੀ ਬਹੁਤ ਗੰਭੀਰ ਹੋ ਜਾਂਦੀ ਹੈ



ਲੂਣ ਯਾਨੀ ਸੋਡੀਅਮ ਦਾ ਜ਼ਿਆਦਾ ਸੇਵਨ ਕਰਨ ਨਾਲ ਕਿਡਨੀ ਸੰਬੰਧੀ ਸਮੱਸਿਆਵਾਂ ਹੋਣ ਦਾ ਖਤਰਾ ਵੱਧ ਜਾਂਦਾ ਹੈ ਕਿਉਂਕਿ ਜ਼ਿਆਦਾ ਨਮਕ ਦਾ ਸੇਵਨ ਕਰਨ ਨਾਲ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਵਧ ਜਾਂਦੀ ਹੈ ਅਤੇ ਕਿਡਨੀ 'ਤੇ ਮਾੜਾ ਪ੍ਰਭਾਵ ਪੈਂਦਾ ਹੈ।



ਨਮਕ ਯਾਨੀ ਸੋਡੀਅਮ ਦਾ ਜ਼ਿਆਦਾ ਸੇਵਨ ਕਰਨ ਨਾਲ ਕਿਡਨੀ ਸੰਬੰਧੀ ਸਮੱਸਿਆਵਾਂ ਹੋਣ ਦਾ ਖਤਰਾ ਵੱਧ ਜਾਂਦਾ ਹੈ ਕਿਉਂਕਿ ਜ਼ਿਆਦਾ ਲੂਣ ਦਾ ਸੇਵਨ ਕਰਨ ਨਾਲ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਵਧ ਜਾਂਦੀ ਹੈ ਤੇ ਕਿਡਨੀ 'ਤੇ ਮਾੜਾ ਪ੍ਰਭਾਵ ਪੈਂਦਾ ਹੈ



ਘੱਟ ਪਾਣੀ ਪੀਣ ਨਾਲ ਕਿਡਨੀ 'ਤੇ ਕਾਫੀ ਦਬਾਅ ਪੈਂਦਾ ਹੈ, ਜਿਸ ਨਾਲ ਕਿਡਨੀ ਨੂੰ ਨੁਕਸਾਨ ਹੋ ਸਕਦਾ ਹੈ।



ਜ਼ਿਆਦਾ ਮਾਤਰਾ ਵਿੱਚ Alcohol ਦਾ ਸੇਵਨ ਸਮੁੱਚੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ। ਸ਼ਰਾਬ ਪੀਣ ਨਾਲ ਖਾਸ ਤੌਰ 'ਤੇ ਲਿਵਰ ਅਤੇ ਕਿਡਨੀ ਨਾਲ ਜੁੜੀਆਂ ਸਮੱਸਿਆਵਾਂ ਦਾ ਖਤਰਾ ਵੱਧ ਜਾਂਦਾ ਹੈ।



ਪ੍ਰੋਸੈਸਡ ਫੂਡਜ਼ ਦੇ 'ਚ ਪ੍ਰੀਜ਼ਰਵੇਟਿਵ ਅਤੇ ਜ਼ਿਆਦਾ ਨਮਕ ਦੀ ਵਰਤੋਂ ਕੀਤੀ ਜਾਂਦੀ ਹੈ। ਜੇਕਰ ਅਜਿਹੇ ਫੂਡ ਦੀ ਜ਼ਿਆਦਾ ਵਰਤੋਂ ਕੀਤੀ ਜਾਵੇ ਤਾਂ ਇਹ ਤੁਹਾਡੀ ਕਿਡਨੀ ਲਈ ਹਾਨੀਕਾਰਕ ਸਾਬਿਤ ਹੋਵੇਗਾ



ਜੇਕਰ ਤੁਸੀਂ ਬਹੁਤ ਜ਼ਿਆਦਾ ਰੈੱਡ ਮੀਟ ਖਾਂਦੇ ਹੋ ਤਾਂ ਇਸ ਨਾਲ ਕਿਡਨੀ ਦੀ ਬਿਮਾਰੀ ਦਾ ਖਤਰਾ ਵੱਧ ਜਾਂਦਾ ਹੈ, ਕਿਉਂਕਿ ਰੈੱਡ ਮੀਟ 'ਚ ਵੀ ਕਾਫੀ ਚਰਬੀ ਪਾਈ ਜਾਂਦੀ ਹੈ।