ਸਿਹਤ ਮਾਹਿਰਾਂ ਅਨੁਸਾਰ ਇਕ ਦਿਨ 'ਚ ਘੱਟੋ-ਘੱਟ 8 ਗਿਲਾਸ ਪਾਣੀ ਪੀਣਾ ਚਾਹੀਦਾ ਹੈ। ਇਹ ਸਰੀਰ ਨੂੰ ਹਾਈਡ੍ਰੇਟ ਰੱਖਦਾ ਹੈ। ਸਹੀ ਮਾਤਰਾ ਦੇ ਵਿੱਚ ਪਾਣੀ ਪੀਣ ਨਾਲ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਰੋਜ਼ ਸਵੇਰੇ ਇੱਕ ਗਲਾਸ ਗਰਮ ਪਾਣੀ ਪੀਣਾ ਸਾਡੀ ਸਿਹਤ ਲਈ ਕਿੰਨਾ ਫਾਇਦੇਮੰਦ ਹੈ। ਸਵੇਰੇ ਉੱਠ ਕੇ ਗਰਮ ਪਾਣੀ ਪੀਣ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਕੁੱਝ ਲੋਕ ਭਾਰ ਘਟਾਉਣ ਲਈ ਸਵੇਰੇ ਗਰਮ ਪਾਣੀ ਵੀ ਪੀਂਦੇ ਹਨ। ਗਰਮ ਪਾਣੀ ਪੀਣ ਨਾਲ ਨਾ ਸਿਰਫ਼ ਪਾਚਨ ਕਿਰਿਆ 'ਚ ਸੁਧਾਰ ਹੁੰਦਾ ਹੈ ਸਗੋਂ ਇਹ ਸਕਿਨ ਲਈ ਵੀ ਫਾਇਦੇਮੰਦ ਹੁੰਦਾ ਹੈ। ਸਿਹਤ ਮਾਹਿਰਾਂ ਅਨੁਸਾਰ ਸਵੇਰੇ ਇੱਕ ਗਲਾਸ ਕੋਸਾ ਪਾਣੀ ਪੀਣ ਨਾਲ ਬਲੱਡ ਪ੍ਰੈਸ਼ਰ ਘਟਾਉਣ 'ਚ ਮਦਦ ਮਿਲਦੀ ਹੈ। ਗਰਮ ਪਾਣੀ ਦਾ ਸੇਵਨ ਸਰੀਰ ਨੂੰ ਫੈਟ ਬਰਨ ਕਰਨ 'ਚ ਮਦਦ ਕਰਦਾ ਹੈ, ਜਿਸ ਨਾਲ ਭਾਰ ਕੰਟਰੋਲ 'ਚ ਰਹਿੰਦਾ ਹੈ। ਅਜਿਹਾ ਇਸ ਲਈ ਹੁੰਦਾ ਹੈ ਕਿਉਂਕਿ ਇਸ ਨਾਲ Metabolism ਤੇਜ਼ ਹੁੰਦਾ ਹੈ। ਰੋਜ਼ਾਨਾ ਇਕ ਗਲਾਸ ਗਰਮ ਪਾਣੀ ਪੀਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ। ਇਹ Metabolism ਨੂੰ ਤੇਜ਼ ਕਰਦਾ ਹੈ, ਜੋ ਭਾਰ ਘਟਾਉਣ 'ਚ ਬਹੁਤ ਮਦਦ ਕਰਦਾ ਹੈ। ਇਸ ਤੋਂ ਇਲਾਵਾ ਸਵੇਰੇ-ਸਵੇਰੇ ਗਰਮ ਪਾਣੀ ਪੀਣ ਨਾਲ ਕਬਜ਼ ਤੇ ਬਦਹਜ਼ਮੀ ਵਰਗੀਆਂ ਸਮੱਸਿਆਵਾਂ ਨਹੀਂ ਹੁੰਦੀਆਂ। ਰੋਜ਼ਾਨਾ ਗਰਮ ਪਾਣੀ ਪੀਣ ਨਾਲ ਸਰੀਰ 'ਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ 'ਚ ਮਦਦ ਮਿਲਦੀ ਹੈ। ਖਾਸ ਤੌਰ 'ਤੇ ਸਵੇਰੇ ਉੱਠਣ ਤੋਂ ਬਾਅਦ ਇਕ ਗਲਾਸ ਗਰਮ ਪਾਣੀ 'ਚ ਅੱਧਾ ਨਿੰਬੂ ਨਿਚੋੜ ਕੇ ਨਿੰਬੂ ਪਾਣੀ ਦੇ ਰੂਪ 'ਚ ਪੀਣਾ ਜ਼ਿਆਦਾ ਫਾਇਦੇਮੰਦ ਹੁੰਦਾ ਹੈ।