ਦੁੱਧ ਪੀਣ ਨਾਲ ਸਾਨੂੰ ਵਿਟਾਮਿਨ ਡੀ, ਕੈਲਸ਼ੀਅਮ ਅਤੇ ਪ੍ਰੋਟੀਨ ਮਿਲਦਾ ਹੈ ਜੋ ਸਾਡੇ ਸਰੀਰ ਅਤੇ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ।



ਡਾਕਟਰ ਵੀ ਸਾਰਿਆਂ ਨੂੰ ਦੁੱਧ ਪੀਣ ਦੀ ਸਲਾਹ ਦਿੰਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਜ਼ਿਆਦਾ ਦੁੱਧ ਦਾ ਸੇਵਨ ਤੁਹਾਡੇ ਲਈ ਨੁਕਸਾਨਦੇਹ ਹੋ ਸਕਦਾ ਹੈ



ਰੋਜ਼ਾਨਾ ਬਹੁਤ ਜ਼ਿਆਦਾ ਦੁੱਧ ਪੀਣ ਨਾਲ ਤੁਹਾਡੇ ਸਰੀਰ ਵਿੱਚ ਹਾਰਮੋਨ ਅਸੰਤੁਲਨ ਹੋ ਸਕਦਾ ਹੈ



ਦੁੱਧ ਵਿੱਚ ਬਹੁਤ ਜ਼ਿਆਦਾ ਫੈਟ ਅਤੇ ਕੈਲੋਰੀ ਪਾਈ ਜਾਂਦੀ ਹੈ ਜੋ ਤੁਹਾਡਾ ਭਾਰ ਤੇਜ਼ੀ ਨਾਲ ਵਧਾਉਂਦੀ ਹੈ।



ਇਸ 'ਚ ਵੱਡੀ ਮਾਤਰਾ ਵਿੱਚ ਲੈਕਟੋਜ਼ ਹੁੰਦਾ ਹੈ ਜੋ ਇੱਕ ਕੁਦਰਤੀ ਸ਼ੂਗਰ ਹੈ। ਇਸ ਕਾਰਨ ਨਾ ਸਿਰਫ਼ ਤੁਹਾਡਾ ਭਾਰ ਵਧਦਾ ਹੈ ਬਲਕਿ ਤੁਹਾਨੂੰ ਹੋਰ ਵੀ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।



ਰੋਜ਼ਾਨਾ ਦੁੱਧ ਪੀਣ ਨਾਲ ਲੋਕਾਂ ਨੂੰ ਪੇਟ ਨਾਲ ਜੁੜੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਜਿਵੇਂ ਕਿ ਗੈਸ, ਪੇਟ ਫੁੱਲਣਾ, ਦਸਤ ਜਾਂ ਕਬਜ਼।



ਬਹੁਤ ਜ਼ਿਆਦਾ ਦੁੱਧ ਪੀਣ ਨਾਲ ਚੰਗੇ ਅਤੇ ਮਾੜੇ ਬੈਕਟੀਰੀਆ ਵਿਚ ਅਸੰਤੁਲਨ ਪੈਦਾ ਹੋ ਜਾਂਦਾ ਹੈ, ਜਿਸ ਨਾਲ ਇਹ ਸਮੱਸਿਆਵਾਂ ਹੁੰਦੀਆਂ ਹਨ।



ਜੇਕਰ ਤੁਹਾਨੂੰ ਚਮੜੀ ਨਾਲ ਸਬੰਧਤ ਸਮੱਸਿਆਵਾਂ ਜਿਵੇਂ ਕਿ ਮੁਹਾਂਸੇ, ਪਿਗਮੈਂਟੇਸ਼ਨ ਹੈ ਤਾਂ ਤੁਹਾਨੂੰ ਦੁੱਧ ਦਾ ਸੇਵਨ ਨਹੀਂ ਕਰਨਾ ਚਾਹੀਦਾ।



ਦੁੱਧ ਦਾ ਜ਼ਿਆਦਾ ਸੇਵਨ ਕਰਨ ਨਾਲ ਲੋਕਾਂ ਨੂੰ ਪਾਚਨ ਸੰਬੰਧੀ ਸਮੱਸਿਆਵਾਂ ਹੋਣ ਲੱਗਦੀਆਂ ਹਨ। ਇਸ 'ਚ ਮੌਜੂਦ ਲੈਕਟੋਜ਼ ਕਾਰਨ ਲੋਕਾਂ ਦਾ ਪਾਚਨ ਕਿਰਿਆ ਖਰਾਬ ਹੋ ਜਾਂਦੀ ਹੈ।



ਮਾਹਿਰ ਦੱਸਦੇ ਹਨ ਜਿਵੇਂ 3 ਸਾਲ ਤੱਕ ਦੇ ਬੱਚੇ - 300 ਤੋਂ 500 ਮਿਲੀਲੀਟਰ ਦੁੱਧ ਦਾ ਸੇਵਨ ਕਰਨਾ ਚਾਹੀਦਾ ਹੈ।



4 ਤੋਂ 10 ਸਾਲ ਦੀ ਉਮਰ - 400 ਤੋਂ 600 ਮਿਲੀਲੀਟਰ ਦੁੱਧ, 11 ਸਾਲ ਤੋਂ 18 ਸਾਲ - 500 ਮਿਲੀਲੀਟਰ ਤੋਂ 700 ਮਿਲੀਲੀਟਰ ਦੁੱਧ ਅਤੇ 18 ਸਾਲ ਤੋਂ ਉੱਪਰ - 1 ਤੋਂ 2 ਗਲਾਸ ਦੁੱਧ ਦਾ ਸੇਵਨ ਕਰਨਾ ਚਾਹੀਦਾ ਹੈ।



ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।