Diabetes ਇੱਕ ਅਜਿਹੀ ਬਿਮਾਰੀ ਹੈ ਜੋ ਪੂਰੀ ਦੁਨੀਆ ਵਿੱਚ ਬਹੁਤ ਸਾਰੇ ਲੋਕਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਇਹ ਇੱਕ ਲਾਇਲਾਜ ਬਿਮਾਰੀ ਹੈ, ਜਿਸ ਦਾ ਕੋਈ ਇਲਾਜ ਨਹੀਂ ਹੈ ਅਤੇ ਇੱਕ ਵਾਰ ਹੋ ਜਾਵੇ ਤਾਂ ਇਹ ਉਮਰ ਭਰ ਵਿਅਕਤੀ ਦੇ ਨਾਲ ਰਹਿੰਦਾ ਹੈ।



ਪਰ ਕੁੱਝ ਦਵਾਈਆਂ, ਸਹੀ ਖਾਣ-ਪੀਣ ਦੀਆਂ ਆਦਤਾਂ ਅਤੇ ਜੀਵਨ ਸ਼ੈਲੀ ਵਿੱਚ ਕੁਝ ਬਦਲਾਅ ਕਰਕੇ ਇਸ ਨੂੰ ਕਾਫੀ ਹੱਦ ਤੱਕ ਕੰਟਰੋਲ ਕੀਤਾ ਜਾ ਸਕਦਾ ਹੈ।



ਸ਼ੂਗਰ ਦੇ ਮਰੀਜ਼ਾਂ ਨੂੰ ਆਪਣੀ ਖੁਰਾਕ ਦਾ ਖਾਸ ਧਿਆਨ ਰੱਖਣਾ ਪੈਂਦਾ ਹੈ। ਅੱਜ ਜਾਣਦੇ ਹਾਂ ਸ਼ੂਗਰ ਦੀ ਬਿਮਾਰੀ ਦੇ ਵਿੱਚ ਕਿਹੜੇ ਫਲ ਨਹੀਂ ਖਾਣੇ ਚਾਹੀਦੇ ਹਨ।



ਗਰਮੀ ਦੇ ਵਿੱਚ ਅੰਬ ਬੇਹੱਦ ਵੱਧ ਮਾਤਰਾ ਦੇ ਵਿੱਚ ਆਉਂਦਾ ਹੈ। ਅਤੇ ਇਹ ਫਲ ਲੋਕਾਂ ਨੂੰ ਖਾਣਾ ਕਾਫੀ ਜ਼ਿਆਦਾ ਪਸੰਦ ਵੀ ਹੁੰਦਾ ਹੈ। ਪਰ ਇਹ ਸ਼ੂਗਰ ਦੇ ਮਰੀਜ਼ਾਂ ਲਈ ਨੁਕਸਾਨਦੇਹ ਹੋ ਸਕਦਾ ਹੈ।



ਸ਼ੂਗਰ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਇਸ ਨੂੰ ਖਾਣਾ ਸ਼ੂਗਰ ਤੋਂ ਪੀੜਤ ਲੋਕਾਂ ਲਈ ਨੁਕਸਾਨਦੇਹ ਹੋ ਸਕਦਾ ਹੈ। ਇਹ ਹਾਈ ਗਲਾਈਸੈਮਿਕ ਇੰਡੈਕਸ ਵਾਲਾ ਫਲ ਹੈ, ਜਿਸ ਨੂੰ ਖਾਣ ਨਾਲ ਬਲੱਡ ਸ਼ੂਗਰ ਦਾ ਪੱਧਰ ਤੇਜ਼ੀ ਨਾਲ ਵਧਦਾ ਹੈ।



ਕੇਲਾ, ਜੋ ਕਿ ਪੌਸ਼ਟਿਕ ਫਲਾਂ ਵਿੱਚੋਂ ਇੱਕ ਹੈ, ਆਪਣੇ ਗੁਣਾਂ ਲਈ ਜਾਣਿਆ ਜਾਂਦਾ ਹੈ ਅਤੇ ਇਸ ਨੂੰ ਖਾਣ ਨਾਲ ਕਈ ਸਿਹਤ ਲਾਭ ਵੀ ਹੁੰਦੇ ਹਨ।



ਹਾਲਾਂਕਿ ਇਸ ਦੇ ਨਿਯਮਤ ਸੇਵਨ ਨਾਲ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ, ਪਰ ਇਸ ਦਾ ਸੇਵਨ ਸ਼ੂਗਰ ਦੇ ਮਰੀਜ਼ਾਂ ਲਈ ਨੁਕਸਾਨਦੇਹ ਹੋ ਸਕਦਾ ਹੈ।



Bananas 'ਚ ਹਾਈ ਗਲਾਈਸੈਮਿਕ ਇੰਡੈਕਸ ਹੁੰਦਾ ਹੈ, ਜਿਸ ਕਾਰਨ ਇਨ੍ਹਾਂ ਲੋਕਾਂ ਨੂੰ ਇਸ ਨੂੰ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।



ਚੈਰੀਆਂ ਜੋਕਿ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀਆਂ ਹਨ। ਹਾਲਾਂਕਿ, ਇਹ ਸ਼ੂਗਰ ਦੇ ਮਰੀਜ਼ਾਂ ਲਈ ਸਿਹਤਮੰਦ ਨਹੀਂ ਮੰਨਿਆ ਜਾਂਦਾ ਹੈ।



ਇਸ ਵਿਚ ਕੁਦਰਤੀ ਸ਼ੂਗਰ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ, ਜਿਸ ਕਾਰਨ ਇਸ ਨੂੰ ਜ਼ਿਆਦਾ ਮਾਤਰਾ ਵਿਚ ਖਾਣ ਨਾਲ ਬਲੱਡ ਸ਼ੂਗਰ ਦਾ ਪੱਧਰ ਤੇਜ਼ੀ ਨਾਲ ਵਧ ਸਕਦਾ ਹੈ।