ਅਖਰੋਟ 'ਚ ਪ੍ਰੋਟੀਨ ਤੋਂ ਇਲਾਵਾ ਕੈਲਸ਼ੀਅਮ, ਮੈਗਨੀਸ਼ੀਅਮ, ਆਇਰਨ, ਫਾਸਫੋਰਸ, ਕਾਪਰ ਵਰਗੇ ਪੋਸ਼ਟਿਕ ਤੱਤ ਪਾਏ ਜਾਂਦੇ ਹਨ। ਇਸ ਦੇ ਇਲਾਵਾ ਓਮੇਗਾ-3 ਫੈਟੀ ਐਸਿਡ ਦੀ ਮੌਜੂਦਗੀ ਦੇ ਕਾਰਨ ਇਹ ਜੋੜਾਂ ਦੇ ਦਰਦ 'ਚ ਵੀ ਬਹੁਤ ਫਾਇਦਾ ਹੁੰਦਾ ਹੈ।



ਖਰਾਬ ਖਾਣ-ਪੀਣ ਦੀਆਂ ਆਦਤਾਂ ਤੇ ਖ਼ਰਾਬ ਜੀਵਨ ਸ਼ੈਲੀ ਕਾਰਨ ਅੱਜ ਲੋਕ ਕਈ ਬਿਮਾਰੀਆਂ ਦਾ ਸਾਹਮਣਾ ਕਰਨ ਲਈ ਮਜ਼ਬੂਰ ਹਨ। ਇਹਨਾਂ 'ਚੋਂ ਇੱਕ ਹੈ ਯੂਰਿਕ ਐਸਿਡ ਦਾ ਵਧਿਆ ਹੋਇਆ ਪੱਧਰ ਜੋ ਕ੍ਰਿਸਟਲ ਦੇ ਰੂਪ ਵਿੱਚ ਇਕੱਠਾ ਹੋ ਕੇ ਜੋੜਾਂ ਵਿੱਚ ਸੋਜ ਅਤੇ ਦਰਦ ਦਾ ਕਾਰਨ ਬਣਦਾ ਹੈ।



ਇਸ ਸਥਿਤੀ ਵਿੱਚ ਅਖਰੋਟ ਦਾ ਸੇਵਨ ਕਿਵੇਂ ਲਾਭਦਾਇਕ ਸਾਬਤ ਹੋ ਸਕਦਾ ਹੈ ਅਤੇ ਤੁਹਾਨੂੰ ਯੂਰਿਕ ਐਸਿਡ ਨੂੰ ਕੰਟਰੋਲ ਕਰਨ ਲਈ ਇਸਨੂੰ ਕਿਵੇਂ ਖਾਣਾ ਚਾਹੀਦਾ ਹੈ।



ਅਖਰੋਟ ਦਾ ਸੇਵਨ ਕਰਨ ਨਾਲ ਇਮਿਊਨਿਟੀ ਵਧਦੀ ਹੈ। ਇਹ ਫਾਈਬਰ, ਓਮੇਗਾ-3 ਫੈਟੀ ਐਸਿਡ, ਕੈਲਸ਼ੀਅਮ, ਫਾਸਫੋਰਸ, ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਵਿਟਾਮਿਨਾਂ ਦਾ ਭੰਡਾਰ ਹੈ।



ਅਖਰੋਟ ਦਾ ਸੇਵਨ ਕਰਨ ਨਾਲ ਪਾਚਨ ਕਿਰਿਆ ਵੀ ਠੀਕ ਹੁੰਦੀ ਹੈ। ਜਿਹੜੇ ਲੋਕ ਅਕਸਰ ਗੈਸ, ਐਸੀਡਿਟੀ ਜਾਂ ਕਬਜ਼ ਦੀ ਸਮੱਸਿਆ ਤੋਂ ਪਰੇਸ਼ਾਨ ਰਹਿੰਦੇ ਹਨ ਤਾਂ ਉਹ ਆਪਣੀ ਰੋਜ਼ਾਨਾ ਦੀ ਖੁਰਾਕ 'ਚ ਅਖਰੋਟ ਜ਼ਰੂਰ ਸ਼ਾਮਲ ਕਰਨ।



ਅਖਰੋਟ ਦਿਲ ਦੀ ਸਿਹਤ ਲਈ ਲਾਭਕਾਰੀ ਹੈ। ਇਸ 'ਚ ਪਾਏ ਜਾਣ ਵਾਲੇ ਪੋਟਾਸ਼ੀਅਮ, ਮੋਨੋਅਨਸੈਚੁਰੇਟਿਡ ਅਤੇ ਪੌਲੀਅਨਸੈਚੁਰੇਟਿਡ ਫੈਟੀ ਐਸਿਡ ਵਰਗੇ ਪੌਸ਼ਟਿਕ ਤੱਤ ਤੁਹਾਨੂੰ ਦਿਲ ਦੀਆਂ ਬਿਮਾਰੀਆਂ ਤੋਂ ਬਚਾਉਣ ਵਿੱਚ ਮਦਦ ਕਰਦੇ ਹਨ।



Uric Acid ਦੇ ਪੱਧਰ ਨੂੰ ਕੰਟਰੋਲ ਕਰਨ ਲਈ ਤੁਸੀਂ ਰੋਜ਼ਾਨਾ ਖਾਲੀ ਪੇਟ 2-3 ਅਖਰੋਟ ਚਬਾ ਸਕਦੇ ਹੋ।



ਜੇ ਤੁਸੀਂ ਚਾਹੋ ਤਾਂ ਗਰਮੀ ਦੇ ਮੌਸਮ 'ਚ ਇਨ੍ਹਾਂ ਨੂੰ ਰਾਤ ਭਰ ਪਾਣੀ 'ਚ ਭਿਓਂਂ ਕੇ ਇਨ੍ਹਾਂ ਦਾ ਸੇਵਨ ਕਰ ਸਕਦੇ ਹੋ,



ਜਿਸ ਨਾਲ ਸਰੀਰ 'ਚ ਗਰਮੀ ਵਧਣ ਦਾ ਖਤਰਾ ਨਹੀਂ ਹੋਵੇਗਾ ਅਤੇ ਇਨ੍ਹਾਂ ਨੂੰ ਖਾਣ ਕਰਕੇ ਯੂਰਿਕ ਐਸਿਡ ਵੀ ਘੱਟ ਹੁੰਦਾ ਹੈ।