ਬਰਸਾਤ ਦੇ ਮੌਸਮ ਵਿੱਚ ਲੋਕ ਮੱਕੀ ਖਾਣਾ ਪਸੰਦ ਕਰਦੇ ਹਨ ਕੁਝ ਲੋਕ ਇਸ ਨੂੰ ਉਬਾਲ ਕੇ ਖਾਂਦੇ ਹਨ ਤੇ ਕੁਝ ਲੋਕ ਇਸ ਨੂੰ ਭੁੰਨ ਕੇ ਖਾਂਦੇ ਹਨ ਮੱਕੀ ਖਾਣ ਦੇ ਬਹੁਤ ਸਾਰੇ ਫਾਇਦੇ ਹਨ Sugar Patient ਲਈ ਮੱਕੀ ਬਹੁਤ ਫਾਇਦੇਮੰਦ ਹੁੰਦੀ ਹੈ ਇਸ ਦਾ ਸੇਵਨ ਕਰਨ ਨਾਲ ਖੂਨ ਵਿੱਚ ਸ਼ੂਗਰ ਦੇ ਪੱਧਰ ਨੂੰ ਘੱਟ ਕੀਤਾ ਜਾ ਸਕਦਾ ਹੈ ਇਸ ਨੂੰ ਖਾਣ ਨਾਲ ਭਾਰ ਕੰਟਰੋਲ 'ਚ ਰਹਿੰਦਾ ਹੈ ਇਹ ਸਰੀਰ ਵਿੱਚ ਆਇਰਨ ਅਤੇ ਖੂਨ ਦੀ ਕਮੀ ਨੂੰ ਵੀ ਪੂਰਾ ਕਰ ਸਕਦਾ ਹੈ ਪਾਚਨ ਸੰਬੰਧੀ ਸਮੱਸਿਆਵਾਂ 'ਚ ਵੀ ਮੱਕੀ ਬਹੁਤ ਮਦਦਗਾਰ ਸਾਬਤ ਹੁੰਦੀ ਹੈ ਮੱਕੀ ਵਿੱਚ ਫਾਈਬਰ ਪਾਇਆ ਜਾਂਦਾ ਹੈ ਅਤੇ ਇਹ ਕਬਜ਼, ਗੈਸ ਅਤੇ ਦਿਲ ਦੀ ਜਲਨ ਦੀ ਸਮੱਸਿਆ ਨੂੰ ਦੂਰ ਕਰਨ ਵਿੱਚ ਮਦਦਗਾਰ ਹੁੰਦਾ ਹੈ ਮੱਕੀ ਵਿੱਚ ਵਿਟਾਮਿਨ ਅਤੇ ਐਂਟੀ-ਆਕਸੀਡੈਂਟ ਪਾਏ ਜਾਂਦੇ ਹਨ ਜੋ ਅੱਖਾਂ ਦੀ ਸਿਹਤ ਲਈ ਚੰਗੇ ਮੰਨੇ ਜਾਂਦੇ ਹਨ