ਦੁੱਧ ਤੇ ਗੁੜ ਦੋਵਾਂ ਨੂੰ ਸਿਹਤ ਲਈ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਇਨ੍ਹਾਂ ਦੋਵਾਂ ਵਿੱਚ ਕਈ ਤਰ੍ਹਾਂ ਦੇ ਪੋਸ਼ਤ ਤੱਤ ਪਾਏ ਜਾਂਦੇ ਹਨ। ਕੀ ਤੁਸੀਂ ਜਾਣਦੇ ਹੋ ਰੋਜ਼ਾਨਾਂ ਦੁੱਧ ਨਾਲ ਗੁੜ ਖਾਣ ਦੇ ਕੀ ਫ਼ਾਇਦੇ ਹੁੰਦੇ ਨੇ ਦੁੱਧ ਤੇ ਗੁੜ ਵਿੱਚ ਆਇਰਨ ਦੀ ਚੋਖੀ ਮਾਤਰਾ ਪਾਈ ਜਾਂਦੀ ਹੈ। ਜਿਸ ਵਿੱਚ ਸਰੀਰ ਵਿੱਚ ਖ਼ੂਨ ਦੀ ਮਾਤਰਾ ਵਧਦੀ ਹੈ। ਖਾਣ ਖਾ ਕੇ ਗੁੜ ਖਾਣ ਨਾਲ ਇਮੂਨਿਟੀ ਸਟਰੌਂਗ ਹੁੰਦੀ ਹੈ। ਇਸ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਗਰਮ ਦੁੱਧ ਤੇ ਗੁੜ ਦਾ ਸੇਵਨ ਕਰਨ ਨਾਲ ਪਾਚਨ ਸਬੰਧੀ ਸਮੱਸਿਆਵਾਂ ਦੂਰ ਹੁੰਦੀਆਂ ਹਨ। ਦੁੱਧ ਤੇ ਗੁੜ ਵਿੱਚ ਪੋਟਾਸ਼ੀਅਮ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ। ਇਸ ਨਾਲ ਸਰੀਰ ਦਾ ਵਜ਼ਨ ਘਟਾਉਣ ਵਿੱਚ ਵੀ ਮਦਦ ਮਿਲਦੀ ਹੈ।