ਕਿਹੜੇ ਲੋਕਾਂ ਨੂੰ ਨਹੀਂ ਖਾਣੇ ਚਾਹੀਦੇ ਅਖਰੋਟ? ਅਖਰੋਟ ਸਿਹਤ ਦੇ ਲਈ ਫਾਇਦੇਮੰਦ ਹੁੰਦੇ ਹਨ ਪਰ ਕੁਝ ਲੋਕਾਂ ਨੂੰ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ ਹੈ ਅਸਥਮਾ ਦੇ ਮਰੀਜ਼ਾਂ ਨੂੰ ਅਖਰੋਟ ਨਹੀਂ ਖਾਣੇ ਚਾਹੀਦੇ ਹਨ ਜਿਸ ਨਾਲ ਅਸਥਮਾ ਦੀ ਪਰੇਸ਼ਾਨੀ ਵੱਧ ਸਕਦੀ ਹੈ ਜਿਹੜੇ ਲੋਕਾਂ ਦਾ ਭਾਰ ਬਹੁਤ ਜ਼ਿਆਦਾ ਹੈ, ਉਨ੍ਹਾਂ ਨੂੰ ਅਖਰੋਟ ਖਾਣ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇਸ ਵਿੱਚ ਕੈਲੋਰੀ ਦੀ ਮਾਤਰਾ ਵੱਧ ਹੁੰਦੀ ਹੈ ਡਾਇਰੀਆ ਦੀ ਸਮੱਸਿਆ ਹੋਣ 'ਤੇ ਅਖਰੋਟ ਦਾ ਸੇਵਨ ਨਹੀਂ ਕਰਨਾ ਚਾਹੀਦਾ ਹੈ ਗੈਸ ਅਤੇ ਅਪਚ ਵਰਗੀਆਂ ਸਮੱਸਿਆਵਾਂ ਨਾਲ ਜੂਝ ਰਹੇ ਲੋਕਾਂ ਨੂੰ ਅਖਰੋਟ ਨਹੀਂ ਖਾਣੇ ਚਾਹੀਦੇ ਹਨ ਇਸ ਦੇ ਨਾਲ ਹੀ ਅਲਸਰ, ਕਿਡਨੀ ਸਟੋਨ ਅਤੇ ਹੋਰ ਮਰੀਜ਼ਾਂ ਨੂੰ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ ਹੈ