ਕੋਰੋਨਾ ਵਾਇਰਸ ਤੋਂ ਪੀੜਤ ਲੋਕਾਂ ਨੂੰ ਹੁਣ ਇਕ ਨਵੇਂ ਡਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਦਾ ਨਾਂ ਹੈ ਹਾਰਟ ਅਟੈਕ।



ਕੋਰੋਨਾ ਤੋਂ ਬਾਅਦ ਇਸ ਬਿਮਾਰੀਆਂ ਦੇ ਨਾਲ ਹੋਣ ਵਾਲੀ ਮੌਤਾਂ ਦੇ ਹੈਰਾਨ ਕਰਨ ਵਾਲੇ ਅੰਕੜੇ ਸਾਹਮਣੇ ਆ ਰਹੇ ਹਨ।



ਬਹੁਤ ਸਾਰੇ ਲੋਕ ਜਿਨ੍ਹਾਂ ਨੇ ਕੋਰੋਨਾ ਵਾਇਰਸ ਦਾ ਦੌਰ ਦੇਖਿਆ ਹੈ, ਹੁਣ ਲੋਕਾਂ 'ਚ ਦਿਲ ਦੇ ਦੌਰੇ ਦੇ ਵਧਦੇ ਖ਼ਤਰੇ ਤੇ ਇਸ ਕਾਰਨ ਹੋਣ ਵਾਲੀਆਂ ਮੌਤਾਂ ਦਾ ਕਾਰਨ ਕੋਵਿਡ ਵੈਕਸੀਨ ਨੂੰ ਦੱਸਿਆ ਜਾ ਰਿਹਾ ਹੈ।



30 ਸਾਲ ਤੋਂ ਘੱਟ ਉਮਰ ਦੇ ਲੋਕਾਂ ਵਿੱਚ ਵੀ ਦਿਲ ਦੇ ਦੌਰੇ ਕਾਰਨ ਮੌਤ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਤੋਂ ਇਲਾਵਾ ਸਕੂਲੀ ਬੱਚੇ ਵੀ ਇਸ ਤੋਂ ਬਚ ਨਹੀਂ ਸਕੇ।



ਕੁੱਝ ਸਕੂਲੀ ਬੱਚਿਆਂ ਵਿੱਚ ਦਿਲ ਦਾ ਦੌਰਾ ਪੈਣ ਅਤੇ ਕਾਰਡੀਓ ਅਰੈਸਟ ਕਾਰਨ ਮੌਤ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ।



ਪਿਛਲੇ ਕੁੱਝ ਸਮੇਂ ਤੋਂ ਸੋਸ਼ਲ ਮੀਡੀਆ 'ਤੇ ਅਜਿਹੀਆਂ ਵੀਡੀਓਜ਼ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ 'ਚ ਡਾਂਸ ਕਰਦੇ ਜਾਂ ਬੈਠਣ ਦੌਰਾਨ ਕਿਸੇ ਵਿਅਕਤੀ ਨੂੰ ਦਿਲ ਦਾ ਦੌਰਾ ਪੈ ਜਾਂਦਾ ਹੈ ਅਤੇ ਉਸ ਦੀ ਮੌਤ ਹੋ ਜਾਂਦੀ ਹੈ।



ICMR ਦੁਆਰਾ ਕੀਤੀ ਗਈ ਇੱਕ ਖੋਜ ਵਿੱਚ ਇਹ ਦਾਅਵਾ ਕੀਤਾ ਗਿਆ ਹੈ ਕਿ ਕੋਵਿਡ ਵਾਇਰਸ ਨਾਲ ਗੰਭੀਰ ਰੂਪ ਟਚ ਪ੍ਰਭਾਵਿਤ ਲੋਕਾਂ ਵਿੱਚ ਦਿਲ ਦੀ ਬਿਮਾਰੀ ਦਾ ਖ਼ਤਰਾ ਜ਼ਿਆਦਾ ਦੇਖਿਆ ਜਾਂਦਾ ਹੈ।



ਜਿਸ ਤੋਂ ਬਾਅਦ ਅਜਿਹੇ ਲੋਕਾਂ ਨੂੰ ਹਾਰਟ ਅਟੈਕ ਤੋਂ ਬਚਣ ਲਈ ਇੱਕ ਜਾਂ ਦੋ ਸਾਲ ਤੱਕ ਜ਼ਿਆਦਾ ਮਿਹਨਤ ਨਾ ਕਰਨ ਦੀ ਸਲਾਹ ਦਿੱਤੀ ਗਈ।



ਇਕ ਰਿਪੋਰਟ ਮੁਤਾਬਕ, ਕੋਰੋਨਾ ਮਹਾਮਾਰੀ ਤੋਂ ਬਾਅਦ ਦਿਲ ਦੇ ਦੌਰੇ ਦੇ ਮਾਮਲਿਆਂ ਵਿਚ ਵਾਧਾ ਦੇਖਿਆ ਗਿਆ ਹੈ।



ਇਨ੍ਹਾਂ ਮਰੀਜ਼ਾਂ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਕੋਰੋਨਾ ਵਾਇਰਸ ਕਾਰਨ ਦਿਲ ਦੀਆਂ ਧਮਨੀਆਂ ਵਿੱਚ ਖੂਨ ਦੇ ਥੱਕੇ ਬਣ ਗਏ ਸਨ।



ਇਨ੍ਹਾਂ ਥੱਕਿਆਂ ਦੇ ਕਾਰਨ ਦਿਲ ਨੂੰ ਖੂਨ ਪੰਪ ਕਰਨ ਵਿੱਚ ਮੁਸ਼ਕਲ ਆਉਂਦੀ ਹੈ, ਜਿਸ ਨਾਲ ਦਿਲ ਦੇ ਦੌਰੇ ਦਾ ਖ਼ਤਰਾ ਵੱਧ ਜਾਂਦਾ ਹੈ।



ਕੋਰੋਨਾ ਵਾਇਰਸ ਦਾ ਸਾਈਡ ਇਫੈਕਟ ਕਲਾਟ ਬਣਨ ਦਾ ਵੱਡਾ ਕਾਰਨ ਹੈ।