ਰੋਜ਼ਾਨਾ ਸਵੇਰੇ ਸਾਈਕਲ ਚਲਾਉਣਾ ਸਿਹਤ ਲਈ ਹੈ ਕਿੰਨਾ ਫਾਇਦੇਮੰਦ, ਜਾਣਕੇ ਰਹਿ ਜਾਓਗੇ ਹੈਰਾਨ ਤੰਦਰੁਸਤ ਤੇ ਸਿਹਤਮੰਦ ਰਹਿਣ ਲਈ ਸੈਰ, ਦੌੜਨਾ, ਜੰਪਿੰਗ ਆਦਿ ਸਰੀਰਕ ਗਤੀਵਿਧੀਆਂ ਕਰਨੀਆਂ ਜ਼ਰੂਰੀ ਹਨ। ਰੋਜ਼ਾਨਾ ਕਸਰਤ ਕਰਨਾ ਸੰਭਵ ਨਹੀਂ ਹੈ, ਤਾਂ ਰੋਜ਼ਾਨਾ ਸਵੇਰੇ ਸਾਈਕਲ ਚਲਾਉਣਾ ਤੁਹਾਡੀ ਸਿਹਤ ਲਈ ਫਾਇਦੇਮੰਦ ਹੈ। ਪਰ ਇੱਕ ਸਿਹਤਮੰਦ ਵਿਅਕਤੀ ਨੂੰ ਘੱਟੋ-ਘੱਟ 30 ਤੋਂ 60 ਮਿੰਟ ਤੱਕ ਨਿਯਮਿਤ ਤੌਰ 'ਤੇ ਸਾਈਕਲ ਚਲਾਉਣਾ ਚਾਹੀਦਾ ਹੈ ਇਸ ਨਾਲ ਤੁਸੀਂ ਆਪਣਾ ਭਾਰ ਕੰਟਰੋਲ 'ਚ ਰੱਖ ਸਕਦੇ ਹੋ ਅਤੇ ਕਈ ਸਿਹਤ ਸਮੱਸਿਆਵਾਂ ਤੋਂ ਵੀ ਦੂਰ ਰਹਿ ਸਕਦੇ ਹੋ ਹਰ ਸਵੇਰ ਸਾਈਕਲ ਚਲਾਉਣਾ ਤੁਹਾਡੇ ਦਿਲ ਦੀ ਸਿਹਤ ਲਈ ਚੰਗਾ ਹੈ। ਸਾਈਕਲ ਚਲਾਉਣ ਨਾਲ ਦਿਲ ਦੀਆਂ ਮਾਸਪੇਸ਼ੀਆਂ ਮਜ਼ਬੂਤ ਹੁੰਦੀਆਂ ਹਨ ਜੇਕਰ ਤੁਸੀਂ ਰੋਜ਼ਾਨਾ ਸਵੇਰੇ ਸਾਈਕਲ ਚਲਾਉਂਦੇ ਹੋ ਤਾਂ ਤੁਹਾਡਾ ਭਾਰ ਵੀ ਕੰਟਰੋਲ 'ਚ ਰਹਿੰਦਾ ਹੈ ਰੋਜ਼ਾਨਾ ਸਾਈਕਲ ਚਲਾਉਣ ਨਾਲ ਮਾਸਪੇਸ਼ੀਆਂ ਮਜ਼ਬੂਤ ਹੁੰਦੀਆਂ ਹਨ ਗੋਡਿਆਂ ਦੇ ਜੋੜਾਂ 'ਚ ਹਿਲਜੁਲ ਹੁੰਦੀ ਹੈ, ਜਿਸ ਕਾਰਨ ਤੁਸੀਂ ਵੱਡੇ ਹੋਣ ਦੇ ਨਾਲ-ਨਾਲ ਜੋੜਾਂ ਦੇ ਦਰਦ ਤੋਂ ਬਚੇ ਰਹਿੰਦੇ ਹੋ ਇਹ ਦਿਲ ਦੇ ਨਾਲ-ਨਾਲ ਦਿਮਾਗ ਲਈ ਵੀ ਫਾਇਦੇਮੰਦ ਹੁੰਦਾ ਹੈ