Himanshi Khurana Latest Pics: ਅਦਾਕਾਰਾ ਅਤੇ ਗਾਇਕਾ ਹਿਮਾਂਸ਼ੀ ਖੁਰਾਣਾ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਹ ਆਪਣੀ ਗਾਇਕੀ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਵੀ ਸੁਰਖੀਆਂ ਵਿੱਚ ਰਹਿੰਦੀ ਹੈ। ਇਸ ਤੋਂ ਇਲਾਵਾ ਹਿਮਾਸ਼ੀ ਖੁਰਾਣਾ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਪ੍ਰਸ਼ੰਸਕਾਂ ਨਾਲ ਸਾਂਝੇ ਕਰਦੀ ਰਹਿੰਦੀ ਹੈ। ਉਸਦੀਆਂ ਕਾਤਿਲ ਨਜ਼ਰਾਂ ਪ੍ਰਸ਼ੰਸਕਾਂ ਨੂੰ ਆਪਣਾ ਦੀਵਾਨਾ ਬਣਾ ਲੈਂਦੀਆਂ ਹਨ। ਹਾਲ ਹੀ ਵਿੱਚ ਹਿਮਾਂਸ਼ੀ ਵੱਲੋਂ ਬੇਹੱਦ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ। ਜਿਨ੍ਹਾਂ ਵਿੱਚ ਉਹ ਬਲੈਕ ਕਲਰ ਦੀ ਡਰੈੱਸ ਅਤੇ ਬੁਲ੍ਹਾਂ ਉੱਪਰ ਲਾਲ ਰੰਗ ਦੀ ਲਿਪਸਟਿਕ ਨਾਲ ਖਿੱਚ ਦਾ ਕੇਂਦਰ ਬਣੀ ਹੋਈ ਹੈ। ਇਨ੍ਹਾਂ ਤਸਵੀਰਾਂ ਦੀ ਪ੍ਰਸ਼ੰਸਕ ਵੀ ਕਮੈਂਟ ਕਰ ਤਾਰੀਫ਼ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਮੈਨੂੰ ਲੱਗਿਆ ਐਸ਼ਵਰਿਆ ਰਾਏ... ਇਸ ਤੋਂ ਇਲਾਵਾ ਹਿਮਾਸ਼ੀ ਦੀ ਤਸਵੀਰ ਉੱਪਰ ਇੱਕ ਹੋਰ ਪ੍ਰਸ਼ੰਸਕ ਨੇ ਕਮੈਂਟ ਕਰ ਕਿਹਾ ਕੁਝ ਸੋਚ ਕੇ ਹੀ ਬਣਾਇਆ ਹੈ ਉੱਪਰ ਵਾਲੇ ਨੇ... ਦੱਸ ਦੇਈਏ ਕਿ ਹਿਮਾਂਸ਼ੀ ਖੁਰਾਣਾ ਆਪਣੀ ਖੂਬਸੂਰਤੀ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਚਰਚਾ ਵਿੱਚ ਰਹਿੰਦੀ ਹੈ। ਦਰਅਸਲ, ਹਿਮਾਂਸ਼ੀ ਆਸਿਮ ਰਿਆਜ਼ ਨਾਲ ਆਪਣੇ ਅਫੇਅਰ ਦੇ ਚੱਲਦੇ ਅਕਸਰ ਸੁਰਖੀਆਂ ਬਟੋਰਦੀ ਹੈ। ਹਾਲਾਂਕਿ ਦੋਵਾਂ ਦੇ ਬ੍ਰੇਕਅਪ ਦੀਆਂ ਖਬਰਾਂ ਵੀ ਕਈ ਵਾਰ ਆਈਆਂ, ਜਦਕਿ ਅਜਿਹਾ ਕੁਝ ਨਹੀਂ ਹੈ। ਹਿਮਾਂਸ਼ੀ ਨੂੰ ਸੋਸ਼ਲ ਮੀਡੀਆ ਉੱਪਰ ਪਸੰਦ ਕਰਨ ਵਾਲੇ 11.2 ਮਿਲੀਅਨ ਫਾਲੋਅਰਸ ਹਨ। ਜਿਨ੍ਹਾਂ ਨਾਲ ਪੰਜਾਬੀ ਮਾੱਡਲ ਹਮੇਸ਼ਾ ਜੁੜੀ ਰਹਿੰਦੀ ਹੈ। ਵਰਕਫਰੰਟ ਦੀ ਗੱਲ ਕਰਿਏ ਫਿਲਹਾਲ ਹਿਮਾਂਸ਼ੀ ਵੱਲੋਂ ਕਿਸੇ ਵੱਡੇ ਪ੍ਰੋਜੈਕਟ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਹਾਲਾਂਕਿ ਉਹ ਆਪਣੀਆਂ ਸ਼ਾਨਦਾਰ ਤਸਵੀਰਾਂ ਦੇ ਚੱਲਦੇ ਸੁਰਖੀਆਂ ਬਟੋਰਦੀ ਰਹਿੰਦੀ ਹੈ।