Honey Singh Angry On Boy: ਬਾਲੀਵੁੱਡ ਦੇ ਮਸ਼ਹੂਰ ਗਾਇਕ ਅਤੇ ਰੈਪਰ ਹਨੀ ਸਿੰਘ ਆਪਣੀ ਪ੍ਰੋਫੈਸ਼ਨਲ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਦੱਸ ਦੇਈਏ ਕਿ ਤਲਾਕ ਦੀਆਂ ਖਬਰਾਂ ਤੋਂ ਬਾਅਦ ਹਨੀ ਸਿੰਘ ਇੱਕ ਵਾਰ ਫਿਰ ਤੋਂ ਸੁਰਖੀਆਂ ਬਟੋਰ ਰਿਹਾ ਹੈ। ਦਰਅਸਲ, ਹਨੀ ਸਿੰਘ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਕਲਾਕਾਰ ਇੱਕ ਪ੍ਰਸ਼ੰਸਕ ਉੱਪਰ ਬੁਰੀ ਤਰ੍ਹਾਂ ਨਾਲ ਭੜਕਦਾ ਹੋਇਆ ਵਿਖਾਈ ਦੇ ਰਿਹਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਰੈਪਰ ਹਨੀ ਨੇ ਗੁੱਸੇ ਵਿੱਚ ਆ ਉਸ ਪ੍ਰਸ਼ੰਸਕ ਨੂੰ ਗਾਲ੍ਹਾਂ ਤੱਕ ਕੱਢ ਦਿੱਤੀਆਂ। Sirf Panjabiyat ਇੰਸਟਾਗ੍ਰਾਮ ਉੱਪਰ ਰੈਪਰ ਯੋ ਯੋ ਹਨੀ ਸਿੰਘ ਦਾ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ। ਜਿਸ ਵਿੱਚ ਰੈਪਰ ਗਾਲ੍ਹਾਂ ਕੱਢਣ ਦਾ ਕਾਰਨ ਵੀ ਦੱਸਦਾ ਵਿਖਾਈ ਦੇ ਰਿਹਾ ਹੈ। ਇਸ ਦੌਰਾਨ ਹਨੀ ਸਿੰਘ ਦੱਸਦਾ ਹੈ ਕਿ ਇੱਕ ਮੁੰਡੇ ਦੁਆਰਾ ਕੁੜੀ ਨੂੰ ਲਗਾਤਾਰ ਪਰੇਸ਼ਾਨ ਕੀਤਾ ਜਾ ਰਿਹਾ ਸੀ, ਇਸ ਦੌਰਾਨ ਸਟੇਜ ਤੋਂ ਹੀ ਉਸਨੂੰ ਰੋਕਿਆ ਸੀ। ਜਾਣਕਾਰੀ ਲਈ ਦੱਸ ਦੇਈਏ ਕਿ ਹਨੀ ਸਿੰਘ ਅਤੇ ਉਨ੍ਹਾਂ ਦੀ ਪਤਨੀ ਵਿਚਕਾਰ ਢਾਈ ਸਾਲ ਪੁਰਾਣੇ ਮਾਮਲੇ ਨੂੰ ਕੋਰਟ ਨੇ ਖਤਮ ਕਰ ਦਿੱਤਾ ਅਤੇ ਦੋਹਾਂ ਧਿਰਾਂ ਨੂੰ ਤਲਾਕ ਦਾ ਹੁਕਮ ਦੇ ਦਿੱਤਾ। ਹਨੀ ਦੀ ਪਤਨੀ ਨੇ ਸਿੰਘ 'ਤੇ ਘਰੇਲੂ ਹਿੰਸਾ ਦਾ ਦੋਸ਼ ਲਗਾਇਆ ਸੀ। ਸ਼ਾਲਿਨੀ ਨੇ ਦੱਸਿਆ ਕਿ ਗਾਇਕ ਅਤੇ ਉਨ੍ਹਾਂ ਦੇ ਪਰਿਵਾਰ ਨੇ ਉਨ੍ਹਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਤੰਗ ਪ੍ਰੇਸ਼ਾਨ ਕੀਤਾ ਸੀ। ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਹਨੀ ਸਿੰਘ ਦਾ ਗੀਤ ਡੇਥ ਰਿਲੀਜ਼ ਹੋਇਆ ਹੈ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਜਾ ਰਿਹਾ ਹੈ।