Pollywood Singer: ਪੰਜਾਬੀ ਸੰਗੀਤ ਜਗਤ ਨੂੰ ਪਸੰਦ ਕਰਨ ਵਾਲੇ ਸਿਤਾਰਿਆਂ ਦੀ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਵਿੱਚ ਵੀ ਫੈਨ ਫਾਲੋਇੰਗ ਹੈ। ਫੈਨਜ਼ ਆਪਣੇ ਪਸੰਦੀਦਾ ਸਿਤਾਰਿਆਂ ਨਾਲ ਜੁੜੀਆਂ ਖਬਰਾਂ ਜਾਣਨ ਲਈ ਹਮੇਸ਼ਾ ਬੇਤਾਬ ਰਹਿੰਦੇ ਹਨ। ਇਸ ਵਿਚਾਲੇ ਪੰਜਾਬੀ ਕਲਾਕਾਰਾਂ ਨਾਲ ਜੁੜੀਆਂ ਤਸਵੀਰਾਂ ਅਤੇ ਵੀਡੀਓਜ਼ ਅਕਸਰ ਸੋਸ਼ਲ ਮੀਡੀਆ ਉੱਪਰ ਵਾਇਰਲ ਹੁੰਦੇ ਰਹਿੰਦੇ ਹਨ। ਜਿਨ੍ਹਾਂ ਨੂੰ ਦੇਖ ਪ੍ਰਸ਼ੰਸਕ ਵੀ ਆਪਣੇ ਪਿਆਰ ਲੁਟਾਉਂਦੇ ਹਨ। ਇਸ ਵਿਚਾਲੇ ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਸਿਤਾਰੇ ਦੀ ਤਸਵੀਰ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਦਰਅਸਲ, ਤਸਵੀਰ ਵਿੱਚ ਨਜ਼ਰ ਆ ਰਹੇ ਇਹ ਛੋਟੇ ਸਰਦਾਰ ਜੀ ਕੋਈ ਹੋਰ ਨਹੀਂ ਬਲਿਕ ਜੌਰਡਨ ਸੰਧੂ ਹੈ। ਦੱਸ ਦੇਈਏ ਕਿ ਪੰਜਾਬੀ ਗਾਇਕ ਅਤੇ ਅਦਾਕਾਰ ਜੌਰਡਨ ਸੰਧੂ (Jordan Sandhu) ਵੱਲੋਂ ਆਪਣੇ ਬਚਪਨ ਦੀ ਇਹ ਖਾਸ ਤਸਵੀਰ ਸੋਸ਼ਲ ਮੀਡੀਆ ਇੰਸਟਾਗ੍ਰਾਮ ਉੱਪਰ ਸਾਂਝੀ ਕੀਤੀ ਗਈ ਹੈ। ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਦੱਸ ਦੇਈਏ ਕਿ ਜੌਰਡਨ ਸੰਧੂ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ਵਿੱਚ ਉਨ੍ਹਾਂ ਦੇ ਦਾਦਾ ਜੀ ਵੀ ਦਿਖਾਈ ਦੇ ਰਹੇ ਹਨ। ਇਸ ਤਸਵੀਰ ਨੂੰ ਕੈਪਸ਼ਨ ਦਿੰਦੇ ਹੋਏ ਪੰਜਾਬੀ ਗਾਇਕ ਨੇ ਲਿਖਿਆ, ਅਸੀਂ ਚੰਡੀਗੜ ਆ ਗਏ, ਦਾਦਾ ਪੜ੍ਹਿਆ ਏ ਸਾਡਾ ਨੀ ਲਾਹੌਰ ਦਾ... ਹਾਲ ਹੀ ਵਿੱਚ ਜੌਰਡਨ ਸੰਧੂ ਨੇ 12 ਜੁਲਾਈ ਨੂੰ ਆਪਣਾ ਜਨਮਦਿਨ ਮਨਾਇਆ। ਇਸ ਮੌਕੇ ਕਲਾਕਾਰ ਨੇ ਆਪਣੀ ਖੂਬਸੂਰਤ ਪਤਨੀ ਨਾਲ ਤਸਵੀਰ ਸਾਂਝੀ ਕਰ ਪ੍ਰਸ਼ੰਸਕਾਂ ਦਾ ਧੰਨਵਾਦ ਵੀ ਕੀਤਾ ਸੀ। ਜੌਰਡਨ ਸੰਧੂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਗੀਤਾਂ ਦੇ ਨਾਲ-ਨਾਲ ਉਹ ਫ਼ਿਲਮ ਇੰਡਸਟਰੀ ‘ਚ ਵੀ ਸਰਗਰਮ ਹਨ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਵਿਖਾ ਚੁੱਕੇ ਹਨ। ਹਾਲ ਹੀ ਵਿੱਚ ਜੌਰਡਨ ਦਾ ਗੀਤ ਫ੍ਰੀਫੈਲੋ ਰਿਲੀਜ਼ ਹੋਇਆ ਹੈ। ਜਿਸ ਨੂੰ ਪ੍ਰਸ਼ੰਸਕਾਂ ਦਾ ਭਰਪੂਰ ਪਿਆਰ ਮਿਲ ਰਿਹਾ ਹੈ।