ਪੰਜਾਬ 'ਚ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਨਵੀਂ ਵੈਸਟਰਨ ਡਿਸਟਰਬੈਂਸ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਜਿਸ ਕਰਕੇ ਮੌਸਮ ਕੁਝ ਸੁਹਾਵਨਾ ਹੋਇਆ ਪਿਆ ਹੈ। ਹਰਿਆਣਾ ਅਤੇ ਪੰਜਾਬ ਦੇ ਕਈ ਇਲਾਕਿਆਂ 'ਚ ਵੀਰਵਾਰ ਨੂੰ ਹਲਕੀ ਬੂੰਦਾਬਾਂਦੀ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ। ਅਪ੍ਰੈਲ ਦੇ ਅੰਤ ਤੱਕ, ਪੱਛਮੀ ਗੜਬੜੀ ਦੀ ਦਸਤਕ ਨੇ ਇੱਕ ਵਾਰ ਫਿਰ ਮੌਸਮ ਵਿੱਚ ਤਬਦੀਲੀ ਲਿਆਂਦੀ ਹੈ। ਮੌਸਮ ਵਿਭਾਗ ਮੁਤਾਬਕ ਹਰਿਆਣਾ ਵਿੱਚ 3 ਮਈ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 30 ਅਪ੍ਰੈਲ ਤੋਂ ਉੱਤਰੀ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਪੰਜਾਬ ਦੇ ਕਈ ਇਲਾਕਿਆਂ 'ਚ ਹਲਕੀ ਬਾਰਿਸ਼ ਕਾਰਨ ਤਾਪਮਾਨ 'ਚ 3.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਸੂਬੇ ਵਿੱਚ 1 ਮਈ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਗਰਜ ਦੇ ਨਾਲ-ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ। ਨਾਲ ਹੀ ਹਲਕੀ ਬਾਰਿਸ਼ ਹੋ ਸਕਦੀ ਹੈ। ਕੁਝ ਥਾਵਾਂ 'ਤੇ ਗੜੇ ਪੈਣ ਦੀ ਵੀ ਸੰਭਾਵਨਾ ਹੈ। ਪੰਜਾਬ 'ਚ ਪਹਿਲਾਂ 30 ਅਪ੍ਰੈਲ ਤੱਕ ਅਲਰਟ ਜਾਰੀ ਕੀਤਾ ਗਿਆ ਸੀ ਪਰ ਹੁਣ ਮੌਸਮ ਵਿਭਾਗ ਨੇ ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਨੂੰ ਦੇਖਦੇ ਹੋਏ 1 ਮਈ ਤੱਕ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਇਸ ਦੌਰਾਨ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ ਅਤੇ ਬਿਜਲੀ ਦੇ ਨਾਲ-ਨਾਲ ਹਵਾਵਾਂ ਚੱਲਣਗੀਆਂ ਅਤੇ ਹਲਕੀ ਬਾਰਿਸ਼ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਿਸ ਕਾਰਨ ਤਾਪਮਾਨ ਵਿੱਚ 5 ਡਿਗਰੀ ਤੱਕ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਪੰਜਾਬ 'ਚ 1 ਮਈ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।