ਅਨਾਨਾਸ 'ਚ ਕਈ ਪੌਸ਼ਟਿਕ ਤੱਤ, ਐਂਟੀਆਕਸੀਡੈਂਟ, ਪੋਟਾਸ਼ੀਅਮ, ਕੈਲਸ਼ੀਅਮ, ਮੈਗਨੀਜ, ਜਿੰਕ, ਵਿਟਾਮਿਨ-ਏ ਅਤੇ ਕੇ ਪਾਇਆ ਜਾਂਦਾ ਹੈ।



ਇਹ ਫਲ ਤੁਹਾਡੀ ਸਿਹਤ ਦੇ ਨਾਲ-ਨਾਲ ਚਮੜੀ ਲਈ ਵੀ ਫਾਇਦੇਮੰਦ ਹੁੰਦਾ ਹੈ।



ਭਾਰ ਘਟ ਕਰਨਾ ਚਾਹੁੰਦੇ ਹੋ, ਤਾਂ ਅਨਾਨਾਸ ਨੂੰ ਆਪਣੀ ਡਾਈਟ 'ਚ ਸ਼ਾਮਲ ਕਰੋ।



ਅਨਾਨਾਸ 'ਚ ਮੌਜੂਦ ਹਾਈ ਫਾਈਬਰ, ਪੋਟਾਸ਼ੀਅਮ ਅਤੇ ਵਿਟਾਮਿਨ ਸੀ ਦਿਲ ਦੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ।



ਇਹ ਕੈਂਸਰ ਪੈਦਾ ਕਰਨ ਵਾਲੇ ਫ੍ਰੀ ਰੈਡੀਕਲਜ਼ ਦੇ ਉਤਪਾਦਨ ਨੂੰ ਰੋਕਣ ਵਿੱਚ ਮਦਦ ਕਰ ਸਕਦਾ ਹੈ।



ਅਨਾਨਾਸ ਵਿੱਚ ਬ੍ਰੋਮੇਲੇਨ ਨਾਮਕ ਐਨਜ਼ਾਈਮ ਹੁੰਦਾ ਹੈ ਜੋ ਪਾਚਨ ਵਿੱਚ ਸਹਾਇਤਾ ਕਰਦਾ ਹੈ।



ਅਨਾਨਾਸ 'ਚ ਮੌਜੂਦ ਵਿਟਾਮਿਨ ਸੀ ਇਮਿਊਨਿਟੀ ਵਧਾਉਣ ਲਈ ਬਹੁਤ ਕਾਰਗਰ ਹੈ।



ਮਹੱਤਵਪੂਰਨ ਵਿਟਾਮਿਨ ਅਤੇ ਖਣਿਜ ਦੇ ਨਾਲ-ਨਾਲ ਇਸ ਵਿੱਚ ਮੌਜੂਦ ਐਂਟੀ-ਇੰਫਲੇਮੇਟਰੀ ਗੁਣ ਤੁਹਾਡੀ ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਦੇ ਹਨ।