ਅੱਜ ਦੇ ਸਮੇਂ ‘ਚ ਜ਼ਿਆਦਾਤਰ ਕੰਮ ਲੈਪਟੋਪ, ਮੋਬਾਈਲ ਨਾਲ ਸਬੰਧਤ ਹੈ। ਉੱਥੇ ਹੀ ਬਹੁਤ ਸਾਰੇ ਲੋਕ Work From Home ਕਰ ਰਹੇ ਹਨ। ਅਜਿਹੇ ‘ਚ ਦਫਤਰ ਦੇ ਨਾਲ ਘਰ ਸੰਭਾਲਣ ‘ਚ ਥਕਾਵਟ ਹੋਣ ਦੇ ਨਾਲ ਅੱਖਾਂ ਦੀਆਂ ਸਮੱਸਿਆਵਾਂ ਹੋਣਾ ਆਮ ਗੱਲ ਹੈ।



ਜਿਨ੍ਹਾਂ ਲੋਕਾਂ ਦੀਆਂ ਅੱਖਾਂ ਪਹਿਲਾਂ ਤੋਂ ਹੀ ਕਮਜ਼ੋਰ ਹਨ ਉਨ੍ਹਾਂ ਨੂੰ ਹੋਰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।



ਅਜਿਹੇ ‘ਚ ਅੱਜ ਅਸੀਂ ਤੁਹਾਨੂੰ ਕੁਝ ਘਰੇਲੂ ਨੁਸਖ਼ੇ ਦੱਸਾਂਗੇ ਜੋ ਤੁਹਾਡੀ ਅੱਖਾਂ ਦੀ ਰੋਸ਼ਨੀ ਨੂੰ ਵਧਾਉਣ ‘ਚ ਸਹਾਇਤਾ ਕਰਨਗੇ। ਨਾਲ ਹੀ ਤੁਸੀਂ ਐਨਕਾਂ ਜਾਂ lens ਤੋਂ ਛੁਟਕਾਰਾ ਪਾ ਸਕਦੇ ਹੋ।



ਰੋਜ਼ਾਨਾ 1 ਵੱਡਾ ਚਮਚ ਆਂਵਲਾ ਜੂਸ ਪੀਣ ਨਾਲ ਅੱਖਾਂ ਦੀ ਰੌਸ਼ਨੀ ਵਧਦੀ ਹੈ। ਤੁਸੀਂ ਆਂਵਲਾ ਜੈਮ, ਅਚਾਰ, ਪਾਊਡਰ ਅਤੇ ਮੁਰੱਬੇ ਦਾ ਸੇਵਨ ਵੀ ਕਰ ਸਕਦੇ ਹੋ।



ਅੱਖਾਂ ਦੀ ਰੌਸ਼ਨੀ ਵਧਾਉਣ ਲਈ ਰੋਜ਼ਾਨਾ 5-6 ਬਦਾਮ ਨੂੰ ਪਾਣੀ ‘ਚ ਭਿਓ ਦਿਓ। ਫਿਰ ਅਗਲੀ ਸਵੇਰ ਇਸ ਦਾ ਪੇਸਟ ਬਣਾਕੇ ਪਾਣੀ ਵਿਚ ਮਿਲਾਕੇ ਪੀਣ ਨਾਲ ਫ਼ਾਇਦਾ ਮਿਲਦਾ ਹੈ।



ਦੇਸੀ ਘਿਓ ਅੱਖਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਦੇ ਨਾਲ ਰੌਸ਼ਨੀ ਨੂੰ ਵਧਾਉਣ ‘ਚ ਸਹਾਇਤਾ ਕਰਦਾ ਹੈ।



ਬਦਾਮ, ਸੌਂਫ ਅਤੇ ਮਿਸ਼ਰੀ ਤਿੰਨੋਂ ਚੀਜ਼ਾਂ ਨੂੰ ਬਰਾਬਰ ਮਾਤਰਾ ‘ਚ ਪੀਸੋ। ਤਿਆਰ ਪਾਊਡਰ ਦੇ 1 ਵੱਡੇ ਚਮਚ ਨੂੰ 1 ਗਲਾਸ ਗਰਮ ਦੁੱਧ ‘ਚ ਮਿਲਾਕੇ ਸੌਂਣ ਤੋਂ ਪਹਿਲਾਂ ਪੀਓ।



ਗਾਜਰ ਅਤੇ ਪੱਤੇਦਾਰ ਸਬਜ਼ੀਆਂ ‘ਚ ਵਿਟਾਮਿਨ ਏ, ਸੀ, ਆਇਰਨ ਅਤੇ ਹੋਰ ਪੌਸ਼ਟਿਕ ਤੱਤ ਦੇ ਨਾਲ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਇਨ੍ਹਾਂ ਦਾ ਸੇਵਨ ਅੱਖਾਂ ਦੀ ਰੋਸ਼ਨੀ ਨੂੰ ਵਧਾਉਣ ‘ਚ ਮਦਦ ਕਰਦਾ ਹੈ।



ਇਸ ਤੋਂ ਇਲਾਵਾ ਸੌਣ ਤੋਂ ਪਹਿਲਾਂ ਪੈਰਾਂ ਦੀਆਂ ਤਲੀਆਂ ਦੀ ਸਰੋਂ ਦੇ ਤੇਲ ਨਾਲ ਮਸਾਜ ਕਰੋ। ਸਵੇਰੇ ਨੰਗੇ ਪੈਰੀਂ ਹਰੇ ਘਾਹ ‘ਤੇ ਤੁਰਨ ਨਾਲ ਲਾਭ ਹੋਵੇਗਾ।