ਸਰੀਰ ਨੂੰ ਸਿਹਤਮੰਦ ਰਹਿਣ ਲਈ ਬਹੁਤ ਸਾਰੇ ਪੌਸ਼ਟਿਕ ਤੱਤਾਂ ਦੀ ਲੋੜ ਹੁੰਦੀ ਹੈ। ਇਨ੍ਹਾਂ 'ਚੋਂ ਜ਼ਿੰਕ ਇੱਕ ਮਹੱਤਵਪੂਰਨ ਤੱਤ ਹੈ, ਜੋ ਸਰੀਰ ਨੂੰ ਸਿਹਤਮੰਦ ਰੱਖਣ 'ਚ ਅਹਿਮ ਭੂਮਿਕਾ ਨਿਭਾਉਂਦਾ ਹੈ। ਜ਼ਿੰਕ ਦੀ ਕਮੀ ਪ੍ਰਤੀਰੋਧਕ ਸ਼ਕਤੀ ਨੂੰ ਕਮਜ਼ੋਰ ਕਰਦੀ ਹੈ। ਜਿਸ ਕਾਰਨ ਤੁਸੀਂ ਕਈ ਬਿਮਾਰੀਆਂ ਦੀ ਲਪੇਟ ਵਿੱਚ ਆ ਸਕਦੇ ਹੋ। ਖੁੰਭ(ਮਸ਼ਰੂਮ) ਬਹੁਤ ਸਾਰੇ ਖਣਿਜ ਅਤੇ ਜ਼ਿੰਕ ਨਾਲ ਭਰਪੂਰ ਹੁੰਦਾ ਹੈ। ਇਸ ਤੋਂ ਇਲਾਵਾ ਮਸ਼ਰੂਮ 'ਚ ਕੈਲਸ਼ੀਅਮ, ਪ੍ਰੋਟੀਨ, ਪੋਟਾਸ਼ੀਅਮ ਅਤੇ ਹੋਰ ਕਈ ਤੱਤ ਪਾਏ ਜਾਂਦੇ ਹਨ। ਮਸ਼ਰੂਮ ਇਮਿਊਨਿਟੀ ਵਧਾਉਣ 'ਚ ਮਦਦ ਕਰਦਾ ਹੈ। ਦਹੀਂ ਸਿਹਤ ਲਈ ਵਰਦਾਨ ਤੋਂ ਘੱਟ ਨਹੀਂ ਹੈ। ਇਹ ਪਾਚਨ ਕਿਰਿਆ ਨੂੰ ਸੁਧਾਰਨ ਅਤੇ ਕਈ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਹੈ। ਦਹੀਂ ਵਿੱਚ ਜ਼ਿੰਕ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਇਹ ਸਰੀਰ ਵਿੱਚ ਜ਼ਿੰਕ ਦੀ ਕਮੀ ਨੂੰ ਪੂਰਾ ਕਰਦਾ ਹੈ। ਅੰਡੇ ਨੂੰ ਪ੍ਰੋਟੀਨ ਦਾ ਬਿਹਤਰ ਸਰੋਤ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ ਇਸ 'ਚ ਕੈਲਸ਼ੀਅਮ, ਆਇਰਨ, ਵਿਟਾਮਿਨ ਬੀ12 ਅਤੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ। ਸਰੀਰ ਵਿੱਚ ਜ਼ਿੰਕ ਦੀ ਸਪਲਾਈ ਕਰਨ ਲਈ, ਤੁਹਾਨੂੰ ਆਪਣੀ ਡਾਇਟ ਵਿੱਚ ਅੰਡੇ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਤੁਸੀਂ ਅੰਡੇ ਨਾਲ ਬਣੇ ਕਈ ਸਵਾਦਿਸ਼ਟ ਪਕਵਾਨਾਂ ਦਾ ਵੀ ਆਨੰਦ ਲੈ ਸਕਦੇ ਹੋ। ਪਾਲਕ ਜ਼ਿੰਕ ਦਾ ਵਧੀਆ ਸਰੋਤ ਹੈ। ਇਸ ਦੇ ਨਿਯਮਤ ਸੇਵਨ ਨਾਲ ਦਿਲ ਦੇ ਰੋਗ, ਮੋਟਾਪਾ ਅਤੇ ਸ਼ੂਗਰ ਦੀ ਸਮੱਸਿਆ ਨੂੰ ਘੱਟ ਕੀਤਾ ਜਾ ਸਕਦਾ ਹੈ।