ਸੜਕ ਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ 'ਚ ਸਰਕਾਰ ਵੱਲੋਂ ਪਿਛਲੇ ਨੌਂ ਸਾਲਾਂ 'ਚ ਕੀਤੇ ਗਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦੇ ਹੋਏ ਇਹ ਦਾਅਵਾ ਕੀਤਾ।



ਦੁਨੀਆ ਦੇ ਸਭ ਤੋਂ ਵੱਡੇ ਸੜਕ ਨੈੱਟਵਰਕ ਦੇ ਮਾਮਲੇ 'ਚ ਭਾਰਤ ਹੁਣ ਅਮਰੀਕਾ ਤੋਂ ਬਾਅਦ ਦੂਜੇ ਸਥਾਨ 'ਤੇ ਪਹੁੰਚ ਗਿਆ ਹੈ।



ਪਿਛਲੇ ਨੌਂ ਸਾਲਾਂ ਵਿੱਚ ਕੇਂਦਰ ਸਰਕਾਰ ਨੇ ਦੇਸ਼ ਭਰ ਵਿੱਚ ਕਰੀਬ 54 ਹਜ਼ਾਰ ਕਿਲੋਮੀਟਰ ਨਵੇਂ ਕੌਮੀ ਮਾਰਗਾਂ ਦਾ ਜਾਲ ਵਿਛਾਇਆ ਹੈ। ਭਾਰਤ ਨੇ 1.45 ਲੱਖ ਕਿਲੋਮੀਟਰ ਸੜਕਾਂ ਬਣਾ ਕੇ ਚੀਨ ਨੂੰ ਪਛਾੜ ਕੇ ਦੂਜਾ ਸਥਾਨ ਹਾਸਲ ਕੀਤਾ ਹੈ।



ਨਿਤਿਨ ਗਡਕਰੀ ਨੇ ਕਿਹਾ ਕਿ ਭਾਰਤ ਦਾ ਸੜਕੀ ਨੈੱਟਵਰਕ 59 ਫੀਸਦੀ ਵਧਿਆ ਹੈ ਤੇ ਦੁਨੀਆ ਵਿੱਚ ਅਮਰੀਕਾ ਤੋਂ ਬਾਅਦ ਦੂਜੇ ਨੰਬਰ 'ਤੇ ਹੈ।



ਅਮਰੀਕਾ 68 ਲੱਖ ਤਿੰਨ ਹਜ਼ਾਰ 479 ਸੜਕਾਂ ਦਾ ਜਾਲ ਹੈ।



ਭਾਰਤ 63 ਲੱਖ 72 ਹਜ਼ਾਰ 613 ਸੜਕਾਂ ਦਾ ਜਾਲ ਹੈ।



ਚੀਨ 51 ਲੱਖ 98 ਹਜ਼ਾਰ ਸੜਕਾਂ ਦਾ ਜਾਲ ਹੈ।



ਗਡਕਰੀ ਨੇ ਕਿਹਾ ਕਿ ਪਿਛਲੇ ਨੌਂ ਸਾਲਾਂ ਵਿੱਚ ਭਾਰਤ ਨੇ ਕਈ ਰਾਸ਼ਟਰੀ ਰਾਜਮਾਰਗ ਤੇ ਐਕਸਪ੍ਰੈਸਵੇਅ ਦਾ ਨਿਰਮਾਣ ਕੀਤਾ ਹੈ।



ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਨੇ ਦੇਸ਼ ਦੇ ਹੁਣ ਤੱਕ ਦੇ ਸਭ ਤੋਂ ਲੰਬੇ ਦਿੱਲੀ-ਮੁੰਬਈ ਐਕਸਪ੍ਰੈਸਵੇਅ ਦਾ ਨਿਰਮਾਣ ਲਗਪਗ ਪੂਰਾ ਕਰ ਲਿਆ ਹੈ।



ਗਡਕਰੀ ਨੇ NHAI ਦੇ ਯੋਗਦਾਨ ਦਾ ਵੀ ਜ਼ਿਕਰ ਕੀਤਾ, ਜਿਸ ਨੇ ਇਸ ਸਮੇਂ ਦੌਰਾਨ ਸੱਤ ਵਿਸ਼ਵ ਰਿਕਾਰਡ ਬਣਾਏ।