ਸੰਘਣੀ ਧੁੰਦ ਕਾਰਨ ਸੜਕਾਂ 'ਤੇ ਵਿਜ਼ੀਬਿਲਟੀ ਘੱਟ ਗਈ ਹੈ।

ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਕੜਾਕੇ ਦੀ ਠੰਡ ਪੈ ਰਹੀ ਹੈ

ਪੂਰੇ ਉੱਤਰ ਭਾਰਤ 'ਚ ਠੰਡ ਦਾ ਪ੍ਰਕੋਪ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ।

ਹੁਣ ਹਰ ਰੋਜ਼ ਸੰਘਣੀ ਧੁੰਦ ਦੀ ਚਾਦਰ ਵਿਛਦੀ ਨਜ਼ਰ ਆ ਰਹੀ ਹੈ।

ਮੌਸਮ ਵਿਭਾਗ ਮੁਤਾਬਕ ਪੰਜਾਬ 'ਚ ਸ਼ੁੱਕਰਵਾਰ (23 ਦਸੰਬਰ) ਨੂੰ ਤਾਪਮਾਨ 'ਚ ਤੇਜ਼ੀ ਨਾਲ ਗਿਰਾਵਟ ਆਵੇਗੀ।

ਰਾਤ ਦਾ ਘੱਟੋ-ਘੱਟ ਤਾਪਮਾਨ 5 ਅਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ 8 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ।

ਦਿੱਲੀ-ਐਨਸੀਆਰ ਵਿੱਚ ਵੀ ਰਾਤ ਦਾ ਤਾਪਮਾਨ 9 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ

ਜਦਕਿ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

ਜਦਕਿ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

ਦਿੱਲੀ 'ਚ 25 ਦਸੰਬਰ ਤੋਂ ਬਾਅਦ ਠੰਡ ਵਧਣ ਦੀ ਸੰਭਾਵਨਾ ਹੈ।

ਦਿੱਲੀ 'ਚ 25 ਦਸੰਬਰ ਤੋਂ ਬਾਅਦ ਠੰਡ ਵਧਣ ਦੀ ਸੰਭਾਵਨਾ ਹੈ।

ਯੂਪੀ, ਪੰਜਾਬ, ਹਰਿਆਣਾ, ਛੱਤੀਸਗੜ੍ਹ ਅਤੇ ਦਿੱਲੀ-ਐਨਸੀਆਰ ਵਿੱਚ ਸਵੇਰੇ ਅਤੇ ਸ਼ਾਮ ਨੂੰ ਧੁੰਦ ਛਾਈ ਰਹੇਗੀ।