ਗਰਮੀ ਨਾਲ ਦੇਸ਼ ਦੀ ਰਾਜਧਾਨੀ ਦਿੱਲੀ ਉਬਾਲੇ ਖਾਣ ਲੱਗੀ ਹੈ। ਅੱਜ ਦਿੱਲੀ ਵਿੱਚ ਤਾਪਮਾਨ ਦੇ ਹੁਣ ਤੱਕ ਦੇ ਸਾਰੇ ਰਿਕਾਰਡ ਟੁੱਟ ਗਏ ਹਨ।



ਬੁੱਧਵਾਰ ਨੂੰ ਦਿੱਲੀ ਦਾ ਪਾਰਾ ਪਾਰਾ 52 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ।



ਅੱਜ ਦੁਪਹਿਰ ਦਿੱਲੀ ਦਾ ਤਾਪਮਾਨ 52.3 ਡਿਗਰੀ ਸੈਲਸੀਅਸ ਨੂੰ ਛੂਹ ਗਿਆ।



ਮੰਗਲਵਾਰ ਯਾਨੀਕਿ 28 ਮਈ ਨੂੰ ਰਾਸ਼ਟਰੀ ਰਾਜਧਾਨੀ 'ਚ ਬਹੁਤ ਜ਼ਿਆਦਾ ਗਰਮੀ ਦੇਖਣ ਨੂੰ ਮਿਲੀ ਅਤੇ ਦਿੱਲੀ 'ਚ ਤਾਪਮਾਨ 50 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ।



ਮੌਸਮ ਵਿਭਾਗ ਨੇ ਲੋਕਾਂ ਨੂੰ ਗਰਮੀ ਤੋਂ ਬਚਣ ਅਤੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।



ਵਧਦੇ ਤਾਪਮਾਨ ਕਾਰਨ ਹਰ ਉਮਰ ਦੇ ਲੋਕਾਂ ਨੂੰ ਗਰਮੀ ਨਾਲ ਸਬੰਧਤ ਬਿਮਾਰੀਆਂ ਅਤੇ ਹੀਟ ਸਟ੍ਰੋਕ ਦਾ ਸ਼ਿਕਾਰ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ।



ਇਹ ਬੱਚਿਆਂ, ਬਜ਼ੁਰਗਾਂ ਅਤੇ ਗੰਭੀਰ ਬਿਮਾਰੀਆਂ ਵਾਲੇ ਲੋਕਾਂ ਲਈ ਬਹੁਤ ਵੱਡੀ ਸਿਹਤ ਚਿੰਤਾ ਦਾ ਵਿਸ਼ਾ ਹੈ।



IMD ਨੇ ਲੋਕਾਂ ਨੂੰ ਗਰਮੀ ਅਤੇ ਡੀਹਾਈਡਰੇਸ਼ਨ ਤੋਂ ਬਚਣ ਦੀ ਸਲਾਹ ਦਿੱਤੀ ਹੈ।



ਦੂਜੇ ਪਾਸੇ, ਕੜਾਕੇ ਦੀ ਗਰਮੀ ਦੇ ਵਿਚਕਾਰ, ਦਿੱਲੀ ਵਿੱਚ ਬਿਜਲੀ ਦੀ ਵੱਧ ਤੋਂ ਵੱਧ ਮੰਗ 8,302 ਮੈਗਾਵਾਟ ਦੇ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈ ਹੈ।



Thanks for Reading. UP NEXT

ਛੋਲੇ ਭਟੂਰੇ ਖਾਣ ਨਾਲ ਘਟੇਗਾ ਭਾਰ! ਜਾਣੋ ਕਿਵੇਂ

View next story