Congress News: ਸਿਆਸੀ ਗਲਿਆਰਿਆਂ ਵਿੱਚ ਲਗਾਤਾਰ ਹਲਚਲ ਮੱਚੀ ਹੋਈ ਹੈ, ਇੱਕ ਤੋਂ ਬਾਅਦ ਇੱਕ ਕਈ ਧਮਾਕੇ ਹੋ ਰਹੇ ਹਨ। ਇਸ ਵਿਚਾਲੇ ਕਾਂਗਰਸ ਪਾਰਟੀ ਨਾਲ ਜੁੜੀ ਅਹਿਮ ਖਬਰ ਸਾਹਮਣੇ ਆ ਰਹੀ ਹੈ।

Published by: ABP Sanjha

ਜਾਣਕਾਰੀ ਲਈ ਦੱਸ ਦੇਈਏ ਕਿ ਕਾਂਗਰਸ ਨੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਇੱਕ ਅਹਿਮ ਫੈਸਲਾ ਲਿਆ ਹੈ।

Published by: ABP Sanjha

ਹਰਿਆਣਾ ਦੇ ਯਮੁਨਾਨਗਰ ਵਿੱਚ ਪਾਰਟੀ ਨੇ ਸਾਬਕਾ ਚੇਅਰਪਰਸਨ ਚੰਦਰਭਾਨ ਕਾਂਬੋਜ ਨੂੰ ਯਮੁਨਾਨਗਰ ਦਿਹਾਤੀ ਬਲਾਕ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਤੋਂ ਬਾਅਦ ਸਥਾਨਕ ਕਾਂਗਰਸੀ ਵਰਕਰਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲਿਆ।

Published by: ABP Sanjha

ਨਵੀਂ ਜ਼ਿੰਮੇਵਾਰੀ ਮਿਲਣ ਮਗਰੋਂ ਚੰਦਰਭਾਨ ਕਾਂਬੋਜ ਦਾ ਯਮੁਨਾਨਗਰ ਸਥਿਤ ਕਾਂਗਰਸ ਦਫ਼ਤਰ ਵਿੱਚ ਪਾਰਟੀ ਆਗੂਆਂ-ਵਰਕਰਾਂ ਵੱਲੋਂ ਸਵਾਗਤ ਕੀਤਾ ਗਿਆ। ਵਰਕਰਾਂ ਨੇ ਫੁੱਲਾਂ ਦੇ ਹਾਰ ਪਾ ਕੇ ਵਧਾਈ ਦਿੱਤੀ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।

Published by: ABP Sanjha

ਪਾਰਟੀ ਆਗੂਆਂ ਦਾ ਮੰਨਣਾ ਹੈ ਕਿ ਚੰਦਰਭਾਨ ਕਾਂਬੋਜ ਦੇ ਤਜਰਬੇ ਦਾ ਲਾਹਾ ਦਿਹਾਤੀ ਖੇਤਰ ਵਿੱਚ ਕਾਂਗਰਸ ਦੇ ਸੰਗਠਨ ਨੂੰ ਮਿਲ ਸਕਦਾ ਹੈ।

Published by: ABP Sanjha

ਉਨ੍ਹਾਂ ਮੁਤਾਬਕ ਨਵੀਂ ਨਿਯੁਕਤੀ ਨਾਲ ਪਿੰਡ ਪੱਧਰ ’ਤੇ ਵਰਕਰਾਂ ਨੂੰ ਇਕਜੁੱਟ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਵਿੱਚ ਮਦਦ ਮਿਲੇਗੀ।

Published by: ABP Sanjha

ਕਾਂਗਰਸ ਆਗੂ ਰਮਨ ਤਿਆਗੀ ਨੇ ਚੰਦਰਭਾਨ ਕਾਂਬੋਜ ਦੀ ਨਿਯੁਕਤੀ ਨੂੰ ਪਾਰਟੀ ਲਈ ਅਹਿਮ ਦੱਸਿਆ। ਉਨ੍ਹਾਂ ਕਿਹਾ ਕਿ ਕਾਂਬੋਜ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਨੂੰ ਦਿਹਾਤੀ ਖੇਤਰ ਦੀ ਰਾਜਨੀਤੀ ਅਤੇ ਸੰਗਠਨਾਤਮਕ ਕੰਮ ਦਾ ਚੰਗਾ ਤਜਰਬਾ ਹੈ।

Published by: ABP Sanjha

ਮਨ ਤਿਆਗੀ ਮੁਤਾਬਕ ਕਾਂਬੋਜ ਦੀ ਮਿਹਨਤ, ਤਜਰਬਾ ਅਤੇ ਵਰਕਰਾਂ ਨਾਲ ਉਨ੍ਹਾਂ ਦਾ ਤਾਲਮੇਲ ਪਾਰਟੀ ਲਈ ਲਾਹੇਵੰਦ ਸਾਬਤ ਹੋ ਸਕਦਾ ਹੈ। ਉਨ੍ਹਾਂ ਉਮੀਦ ਜਤਾਈ ਕਿ ਨਵੇਂ ਬਲਾਕ ਪ੍ਰਧਾਨ ਵੱਲੋਂ ਪਿੰਡਾਂ ਤੋਂ ਲੈ ਕੇ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾਵੇਗਾ।

Published by: ABP Sanjha

ਦੂਜੇ ਪਾਸੇ, ਨਵ-ਨਿਯੁਕਤ ਬਲਾਕ ਪ੍ਰਧਾਨ ਚੰਦਰਭਾਨ ਕਾਂਬੋਜ ਨੇ ਪਾਰਟੀ ਲੀਡਰਸ਼ਿਪ ਅਤੇ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਸ ਨੂੰ ਪੂਰੀ ਇਮਾਨਦਾਰੀ...

Published by: ABP Sanjha

ਮਿਹਨਤ ਅਤੇ ਨਿਸ਼ਠਾ ਨਾਲ ਨਿਭਾਉਣਗੇ। ਕਾਂਬੋਜ ਨੇ ਕਿਹਾ ਕਿ ਸੰਗਠਨ ਨੂੰ ਮਜ਼ਬੂਤ ਕਰਨਾ ਅਤੇ ਵਰਕਰਾਂ ਨੂੰ ਨਾਲ ਲੈ ਕੇ ਅੱਗੇ ਵਧਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ।

Published by: ABP Sanjha