Congress Party: ਸਿਆਸੀ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਕਾਂਗਰਸ ਹਾਈਕਮਾਨ ਵੱਲੋਂ ਅਚਾਨਕ ਵੱਡਾ ਫੇਰਬਦਲ ਕੀਤਾ ਗਿਆ ਹੈ।

Published by: ABP Sanjha

ਦਰਅਸਲ, ਕਾਂਗਰਸ ਪਾਰਟੀ ਨੇ ਤਮਿਲਨਾਡੂ ਵਿੱਚ ਸੰਗਠਨ ਨੂੰ ਮਜ਼ਬੂਤ ਕਰਦੇ ਹੋਏ ਵੱਡਾ ਫ਼ੈਸਲਾ ਲਿਆ ਹੈ।

Published by: ABP Sanjha

ਉਨ੍ਹਾਂ ਵੱਲੋਂ ਬੀ. ਮਣਿਕਮ ਟੈਗੋਰ ਨੂੰ ਤਮਿਲਨਾਡੂ ਪ੍ਰਦੇਸ਼ ਕਾਂਗਰਸ ਕਮੇਟੀ (TNPCC) ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ।

Published by: ABP Sanjha

ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ। ਇਹ ਜਾਣਕਾਰੀ ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਜਨਰਲ ਸਕੱਤਰ ਕੇ. ਸੀ. ਵੇਣੁਗੋਪਾਲ ਵੱਲੋਂ ਦਿੱਤੀ ਗਈ ਹੈ।

Published by: ABP Sanjha

ਪਾਰਟੀ ਨੇ ਇਸ ਮੌਕੇ 'ਤੇ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਕੇ. ਸੇਲਵਾਪੇਰੁਨਥਗਾਈ ਦੇ ਯੋਗਦਾਨ ਦੀ ਵੀ ਸਰਾਹਨਾ ਕਰਦੇ ਹੋਏ ਉਨ੍ਹਾਂ ਦੀਆਂ ਸੇਵਾਵਾਂ ਲਈ ਧੰਨਵਾਦ ਪ੍ਰਗਟਾਇਆ।

Published by: ABP Sanjha

ਜਾਣਕਾਰੀ ਲਈ ਦੱਸ ਦੇਈਏ ਕਿ ਕਾਂਗਰਸ ਦਾ ਇਹ ਕਦਮ ਆਉਣ ਵਾਲੀਆਂ ਰਾਜਨੀਤਿਕ ਚੁਣੌਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਤਮਿਲਨਾਡੂ ਵਿੱਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਵਜੋਂ ਦੇਖਿਆ ਜਾ ਰਿਹਾ ਹੈ।

Published by: ABP Sanjha