Congress Party: ਸਿਆਸੀ ਜਗਤ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਰਾਜਨੀਤਿਕ ਗਲਿਆਰਿਆਂ ਵਿੱਚ ਹਾਹਾਕਾਰ ਮਚਾਇਆ ਹੋਇਆ ਹੈ।

Published by: ABP Sanjha

ਦੱਸ ਦੇਈਏ ਕਿ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਸ਼ਾਇਦ ਸਰਗਰਮ ਰਾਜਨੀਤੀ ਤੋਂ ਸੰਨਿਆਸ ਲੈਣ ਬਾਰੇ ਵਿਚਾਰ ਕਰ ਰਹੇ ਹਨ। ਉਨ੍ਹਾਂ ਦੇ ਹਾਲ ਹੀ ਦੇ ਇੱਕ ਬਿਆਨ ਤੋਂ ਅਜਿਹੇ ਸੰਕੇਤ ਮਿਲੇ ਹਨ।

Published by: ABP Sanjha

ਖੜਗੇ ਕਰਨਾਟਕ ਤੋਂ ਰਾਜ ਸਭਾ ਲਈ ਬਿਨਾਂ ਵਿਰੋਧ ਚੁਣੇ ਗਏ। ਚੋਣ ਅਧਿਕਾਰੀ ਤੋਂ ਚੋਣ ਸਰਟੀਫਿਕੇਟ ਪ੍ਰਾਪਤ ਕਰਨ ਤੋਂ ਬਾਅਦ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕੀਤੀ ਅਤੇ ਰਾਜ ਸਭਾ ਲਈ ਚੁਣੇ ਜਾਣ 'ਤੇ ਕਾਂਗਰਸ ਦੇ ਵਿਧਾਇਕਾਂ ਅਤੇ ਨੇਤਾਵਾਂ ਦਾ ਧੰਨਵਾਦ ਕੀਤਾ।

Published by: ABP Sanjha

ਇਸ ਦੌਰਾਨ ਉਨ੍ਹਾਂ ਨੇ ਸੋਨੀਆ ਗਾਂਧੀ ਦਾ ਵੀ ਖ਼ਾਸ ਤੌਰ 'ਤੇ ਧੰਨਵਾਦ ਕੀਤਾ ਅਤੇ ਆਪਣੀ ਰਾਜਨੀਤਿਕ ਪਾਰੀ ਬਾਰੇ ਇੱਕ ਵੱਡਾ ਬਿਆਨ ਦਿੱਤਾ।ਮੱਲਿਕਾਰਜੁਨ ਖੜਗੇ ਨੇ ਕਿਹਾ, “ਇਹ ਮੇਰੀ 13ਵੀਂ ਚੋਣ ਹੈ।

Published by: ABP Sanjha

ਕਾਂਗਰਸ ਪਾਰਟੀ ਨੇ ਮੈਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਇਸ ਲਈ ਮੈਂ ਸੋਨੀਆ ਗਾਂਧੀ ਦਾ ਧੰਨਵਾਦੀ ਹਾਂ। ਮੈਨੂੰ ਆਪਣੀ ਪਾਰਟੀ ਅਤੇ ਆਪਣੇ ਲੋਕਾਂ 'ਤੇ ਬਹੁਤ ਮਾਣ ਹੈ।

Published by: ABP Sanjha

ਮੈਂ ਉਨ੍ਹਾਂ ਸਾਰੇ ਪਾਰਟੀ ਵਰਕਰਾਂ ਨੂੰ ਵੀ ਵਧਾਈ ਦਿੰਦਾ ਹਾਂ, ਜਿਨ੍ਹਾਂ ਨੇ ਮੇਰਾ ਸਾਥ ਦਿੱਤਾ, ਖ਼ਾਸ ਕਰਕੇ ਮੇਰੇ ਵਿਧਾਇਕ ਅਤੇ ਸੰਸਦੀ ਕਾਰਜਕਾਲ ਦੌਰਾਨ।

Published by: ABP Sanjha

ਮੈਂ ਕਰਨਾਟਕ ਦੀ ਜਨਤਾ, ਪਾਰਟੀ ਮੈਂਬਰਾਂ ਅਤੇ ਮੀਡੀਆ ਦਾ ਵੀ ਧੰਨਵਾਦ ਕਰਦਾ ਹਾਂ, ਕਿਉਂਕਿ ਤੁਹਾਡੇ ਸਹਿਯੋਗ ਸਦਕਾ ਮੈਂ ਦੇਸ਼ ਦੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਜਨ ਪ੍ਰਤੀਨਿਧੀਆਂ ਵਿੱਚੋਂ ਇੱਕ ਬਣ ਸਕਿਆ ਹਾਂ।”

Published by: ABP Sanjha

ਦੱਸਣਯੋਗ ਹੈ ਕਿ ਕਰਨਾਟਕ ਤੋਂ ਕਾਂਗਰਸ ਦੇ 83 ਸਾਲਾ ਸੀਨੀਅਰ ਨੇਤਾ ਮੱਲਿਕਾਰਜੁਨ ਖੜਗੇ ਦੂਜੀ ਵਾਰ ਰਾਜ ਸਭਾ ਲਈ ਚੁਣੇ ਗਏ ਹਨ। ਉਹ ਇਸ ਸਮੇਂ ਭਾਰਤੀ ਰਾਸ਼ਟਰੀ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਨ।

Published by: ABP Sanjha

ਅਕਤੂਬਰ 2022 ਤੋਂ ਉਹ ਅਖਿਲ ਭਾਰਤੀ ਕਾਂਗਰਸ ਕਮੇਟੀ (AICC) ਦੇ ਪ੍ਰਧਾਨ ਵਜੋਂ ਕੰਮ ਕਰ ਰਹੇ ਹਨ, ਜਦਕਿ ਫਰਵਰੀ 2021 ਤੋਂ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦੀ ਜ਼ਿੰਮੇਵਾਰੀ ਨਿਭਾ ਰਹੇ ਹਨ।

Published by: ABP Sanjha

ਉਹ 2009 ਤੋਂ 2014 ਤੱਕ ਕਰਨਾਟਕ ਦੀ ਗੁਲਬਰਗਾ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਰਹੇ। ਇਸ ਤੋਂ ਪਹਿਲਾਂ 1972 ਤੋਂ 2009 ਤੱਕ ਉਹ ਲਗਾਤਾਰ 9 ਵਾਰ ਕਰਨਾਟਕ ਵਿਧਾਨ ਸਭਾ ਦੇ ਮੈਂਬਰ ਰਹੇ, ਜੋ ਆਪਣੇ ਆਪ ਵਿੱਚ ਇੱਕ ਵਿਲੱਖਣ ਅਤੇ ਅਟੁੱਟ ਰਿਕਾਰਡ ਹੈ।

Published by: ABP Sanjha