Firing on Former CM: ਸਿਆਸੀ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਦਿੱਗਜ ਹਸਤੀਆਂ ਵਿਚਾਲੇ ਦਹਿਸ਼ਤ ਪੈਦਾ ਕਰ ਦਿੱਤੀ ਹੈ।

Published by: ABP Sanjha

ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਸਰਪ੍ਰਸਤ ਡਾ. ਫਾਰੂਕ ਅਬਦੁੱਲਾ 'ਤੇ ਬੁੱਧਵਾਰ (11 ਮਾਰਚ) ਰਾਤ ਜੰਮੂ ਵਿੱਚ ਗੋਲੀਆਂ ਚਲਾਉਣ ਦੀ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ।

Published by: ABP Sanjha

ਇਸ ਹਮਲੇ 'ਚ ਫਾਰੂਕ ਅਬਦੁੱਲਾ ਵਾਲ-ਵਾਲ ਬਚ ਗਏ ਹਨ। ਜਾਣਕਾਰੀ ਅਨੁਸਾਰ, ਫਾਰੂਕ ਅਬਦੁੱਲਾ ਜੰਮੂ ਦੇ ਗ੍ਰੇਟਰ ਕੈਲਾਸ਼ ਇਲਾਕੇ ਵਿੱਚ ਆਪਣੀ ਪਾਰਟੀ ਦੇ ਇੱਕ ਵਰਕਰ (ਜੋ ਕਿ ਪੇਸ਼ੇ ਤੋਂ ਵਕੀਲ ਹਨ) ਦੇ ਬੇਟੇ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ।

Published by: ABP Sanjha

ਉਹ ਉੱਥੇ ਕਰੀਬ ਇੱਕ ਘੰਟਾ ਰੁਕੇ। ਜਿਵੇਂ ਹੀ ਉਹ ਬੈਂਕੁਇਟ ਹਾਲ ਤੋਂ ਬਾਹਰ ਨਿਕਲੇ, ਉਨ੍ਹਾਂ ਨੂੰ ਨਿਸ਼ਾਨਾ ਬਣਾ ਕੇ ਫਾਇਰ ਕੀਤਾ ਗਿਆ।

Published by: ABP Sanjha

ਵਾਰਦਾਤ ਤੋਂ ਤੁਰੰਤ ਬਾਅਦ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀ ਚਲਾਉਣ ਤੋਂ ਬਾਅਦ ਮੁਲਜ਼ਮ ਝਾੜੀਆਂ ਵਿੱਚ ਲੁਕ ਗਿਆ ਸੀ,

Published by: ABP Sanjha

ਜਿੱਥੋਂ ਪੁਲਸ ਨੇ ਉਸ ਨੂੰ ਕਾਬੂ ਕੀਤਾ। ਫਿਲਹਾਲ ਪੁਲਿਸ ਵੱਲੋਂ ਫੜੇ ਗਏ ਵਿਅਕਤੀ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

Published by: ABP Sanjha

ਇਸ ਘਟਨਾ ਨੇ ਜੰਮੂ-ਕਸ਼ਮੀਰ ਦੀ ਸਿਆਸਤ ਵਿੱਚ ਹੜਕੰਪ ਮਚਾ ਦਿੱਤਾ ਹੈ ਅਤੇ ਸੁਰੱਖਿਆ ਪ੍ਰਬੰਧਾਂ 'ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ

Published by: ABP Sanjha