ਭੂਚਾਲ ਦੇ ਤੇਜ਼ ਝਟਕਿਆਂ ਨੇ ਹਿਲਾਈ ਧਰਤੀ, ਲੋਕ ਘਰਾਂ ਵਿਚੋਂ ਨਿਕਲੇ ਬਾਹਰ

Published by: ਏਬੀਪੀ ਸਾਂਝਾ

ਆਸਾਮ ਤੇ ਜੰਮੂ-ਕਸ਼ਮੀਰ ਦੇ ਕੁਝ ਹਿੱਸਿਆਂ ਵਿਚ ਅੱਜ ਸਵੇਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ



ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 4.2 ਮਾਪੀ ਗਈ।



ਇਹ ਜਾਣਕਾਰੀ ਮਿਲੀ ਹੈ ਕਿ ਭੂਚਾਲ ਦਾ ਕੇਂਦਰ ਜ਼ਮੀਨ ਦੇ ਅੰਦਰ 15 ਕਿਲੋਮੀਟਰ ਸੀ



ਇਹ ਗੁਹਾਟੀ ਤੋਂ 150 ਕਿਲੋਮੀਟਰ ਉਤਰ ਵੱਲ ਆਇਆ ਜੋ ਬ੍ਰਹਮਪੁੱਤਰ ਦੇ ਉਤਰੀ ਖੇਤਰ ਉਦਲਗੁੜੀ ਜ਼ਿਲ੍ਹੇ ਵਿਚ ਪੈਂਦਾ ਹੈ।



ਕੌਮੀ ਵਿਗਿਆਨ ਕੇਂਦਰ ਅਨੁਸਾਰ ਇਹ ਭੂਚਾਲ ਸਵੇਰ 7.47 ਵਜੇ ਆਇਆ



ਕਿਸੇ ਦਾ ਜਾਨੀ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ।



ਅਧਿਕਾਰੀਆਂ ਨੇ ਦੱਸਿਆ ਕਿ ਇਹ ਭੂਚਾਲ ਪੱਛਮੀ ਅਰੁਣਾਂਚਲ ਪ੍ਰਦੇਸ਼ ਤੇ ਭੂਟਾਨ ਵਿਚ ਵੀ ਮਹਿਸੂਸ ਕੀਤਾ ਗਿਆ।



ਜੰਮੂ-ਕਸ਼ਮੀਰ ਦੇ ਡੋਡਾ, ਚਨਾਬਾ ਘਾਟੀ ਅਤੇ ਆਸਾਮ ਦੇ ਕੁਝ ਜ਼ਿਲ੍ਹਿਆਂ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ।



ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਡੋਡਾ ਜ਼ਿਲ੍ਹੇ 'ਚ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਤੇ 4 ਸੀ।