Om Prakash Chautala: ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਪ੍ਰਧਾਨ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ (89) ਦਾ ਸ਼ੁੱਕਰਵਾਰ ਨੂੰ ਗੁਰੂਗ੍ਰਾਮ ਵਿੱਚ ਦੇਹਾਂਤ ਹੋ ਗਿਆ।
ABP Sanjha

Om Prakash Chautala: ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਪ੍ਰਧਾਨ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ (89) ਦਾ ਸ਼ੁੱਕਰਵਾਰ ਨੂੰ ਗੁਰੂਗ੍ਰਾਮ ਵਿੱਚ ਦੇਹਾਂਤ ਹੋ ਗਿਆ।

ਹਰਿਆਣਾ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਦੇ ਸਨਮਾਨ ਵਿੱਚ ਸ਼ਨੀਵਾਰ ਨੂੰ ਤਿੰਨ ਦਿਨ ਦੇ ਰਾਜਕੀ ਸੋਗ ਅਤੇ ਸਾਰੇ ਸਕੂਲਾਂ ਅਤੇ ਸਰਕਾਰੀ ਦਫਤਰਾਂ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।
ABP Sanjha

ਹਰਿਆਣਾ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਦੇ ਸਨਮਾਨ ਵਿੱਚ ਸ਼ਨੀਵਾਰ ਨੂੰ ਤਿੰਨ ਦਿਨ ਦੇ ਰਾਜਕੀ ਸੋਗ ਅਤੇ ਸਾਰੇ ਸਕੂਲਾਂ ਅਤੇ ਸਰਕਾਰੀ ਦਫਤਰਾਂ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।

ਹਰਿਆਣਾ ਦੇ ਡਾਇਰੈਕਟੋਰੇਟ ਸਕੂਲ ਐਜੂਕੇਸ਼ਨ ਵੱਲੋਂ ਇਸ ਸਬੰਧੀ ਇਕ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ।
ABP Sanjha

ਹਰਿਆਣਾ ਦੇ ਡਾਇਰੈਕਟੋਰੇਟ ਸਕੂਲ ਐਜੂਕੇਸ਼ਨ ਵੱਲੋਂ ਇਸ ਸਬੰਧੀ ਇਕ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ।

ਇਸ ਵਿਚ ਲਿਖਿਆ ਗਿਆ ਹੈ ਕਿ 20 ਦਸੰਬਰ ਨੂੰ ਹਰਿਆਣਾ ਦੇ ਮੁੱਖ ਸਕੱਤਰ ਵੱਲੋਂ ਮਿਲੇ ਫੈਕਸ ਸੰਦੇਸ਼ ਦੇ ਅਨੁਸਾਰ, ਚੌਧਰੀ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ ਦੇ ਮੱਦੇਨਜ਼ਰ ਸੂਬੇ ਵਿਚ 3 ਦਿਨ ਦਾ ਸੋਗ ਐਲਾਨਿਆ ਗਿਆ ਹੈ।
ABP Sanjha

ਇਸ ਵਿਚ ਲਿਖਿਆ ਗਿਆ ਹੈ ਕਿ 20 ਦਸੰਬਰ ਨੂੰ ਹਰਿਆਣਾ ਦੇ ਮੁੱਖ ਸਕੱਤਰ ਵੱਲੋਂ ਮਿਲੇ ਫੈਕਸ ਸੰਦੇਸ਼ ਦੇ ਅਨੁਸਾਰ, ਚੌਧਰੀ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ ਦੇ ਮੱਦੇਨਜ਼ਰ ਸੂਬੇ ਵਿਚ 3 ਦਿਨ ਦਾ ਸੋਗ ਐਲਾਨਿਆ ਗਿਆ ਹੈ।

ABP Sanjha

ਹਰਿਆਣਾ ਸਰਕਾਰ ਨੇ ਸਾਰੇ ਰਾਜ ਦੇ ਦਫ਼ਤਰਾਂ ਵਿਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸੇ ਤਹਿਤ 21 ਦਸੰਬਰ ਨੂੰ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ABP Sanjha

ਸਮੂਹ DEOS ਅਤੇ DEEOs ਨੂੰ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਦੱਸ ਦੇਈਏ ਕਿ ਗੁਰੂਗ੍ਰਾਮ ਦੇ ਹਸਪਤਾਲ ਤੋਂ ਸ਼ਾਮ ਕਰੀਬ 4:30 ਵਜੇ ਉਨ੍ਹਾਂ ਦਾ ਪਰਿਵਾਰ ਉਨ੍ਹਾਂ ਦੀ ਮ੍ਰਿਤਕ ਦੇਹ ਲੈ ਕੇ ਸਿਰਸਾ ਦੇ ਪਿੰਡ ਤੇਜਾਖੇੜਾ ਲਈ ਰਵਾਨਾ ਹੋ ਹੋਇਆ।

ABP Sanjha

ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਨੀਵਾਰ ਯਾਨੀ ਅੱਜ ਉਨ੍ਹਾਂ ਦੇ ਜੱਦੀ ਪਿੰਡ 'ਚ ਹੋਵੇਗਾ। ਮ੍ਰਿਤਕ ਦੇਹ ਨੂੰ ਸ਼ਨੀਵਾਰ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ।

ABP Sanjha

ਇਸ ਤੋਂ ਬਾਅਦ ਤਿੰਨ ਵਜੇ ਅੰਤਿਮ ਸੰਸਕਾਰ ਕੀਤਾ ਜਾਵੇਗਾ। ਮੀਤ ਪ੍ਰਧਾਨ ਜਗਦੀਪ ਧਨਖੜ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੰਤਿਮ ਯਾਤਰਾ ਦੌਰਾਨ ਸ਼ਾਮਲ ਹੋ ਸਕਦੇ ਹਨ।